ਓਲੰਪੀਅਨ ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ, ਕਿਹਾ ਲੋਕਾਂ ਦੀ ਭਲਾਈ ਲਈ ਭਾਜਪਾ ਨਾਲ ਜੁੜਿਆ

ਓਲੰਪੀਅਨ ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ, ਕਿਹਾ ਲੋਕਾਂ ਦੀ ਭਲਾਈ ਲਈ ਭਾਜਪਾ ਨਾਲ ਜੁੜਿਆ

ਭਾਜਪਾ ‘ਚ ਸ਼ਾਮਲ ਹੋਣ ‘ਤੇ ਵਿਜੇਂਦਰ ਸਿੰਘ ਨੇ ਕਿਹਾ ਕਿ ਅੱਜ ਮੈਂ ਘਰ ਵਾਪਸ ਆਇਆ ਹਾਂ। ਵਿਜੇਂਦਰ ਸਿੰਘ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਭਾਜਪਾ ‘ਚ ਸ਼ਾਮਲ ਹੋਏ ਹਨ।

ਵਿਜੇਂਦਰ ਸਿੰਘ ਦੀ ਗਿਣਤੀ ਦੇਸ਼ ਦੇ ਵੱਡੇ ਖਿਡਾਰੀਆਂ ਵਿਚ ਕੀਤੀ ਜਾਂਦੀ ਹੈ। ਓਲੰਪਿਕ ਮੈਡਲ ਜੇਤੂ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਾਂਗਰਸ ਛੱਡ ਦਿੱਤੀ ਹੈ। ਵਿਜੇਂਦਰ ਨੇ ਬੁੱਧਵਾਰ ਨੂੰ ਭਾਜਪਾ ਦਾ ਕਮਲ ਫੜਿਆ ਸੀ। ਵਿਜੇਂਦਰ ਨੇ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ।

ਭਾਜਪਾ ‘ਚ ਸ਼ਾਮਲ ਹੋਣ ‘ਤੇ ਵਿਜੇਂਦਰ ਸਿੰਘ ਨੇ ਕਿਹਾ ਕਿ ਅੱਜ ਮੈਂ ਘਰ ਵਾਪਸ ਆਇਆ ਹਾਂ। ਵਿਜੇਂਦਰ ਸਿੰਘ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਭਾਜਪਾ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਦੇਸ਼ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਕਰਨ ਲਈ ਭਾਜਪਾ ਵਿੱਚ ਆਇਆ ਹਾਂ। ਵਿਜੇਂਦਰ ਸਿੰਘ ਸਾਲ 2019 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਕਾਂਗਰਸ ਦੀ ਟਿਕਟ ‘ਤੇ ਦੱਖਣੀ ਦਿੱਲੀ ਸੰਸਦੀ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ।

ਵਿਜੇਂਦਰ ਸਿੰਘ ਨੇ ਸਾਲ 2008 ਵਿੱਚ ਬਾਕਸਿੰਗ ਓਲੰਪਿਕ ਮੈਡਲ ਜਿੱਤਿਆ ਹੈ। ਇਸ ਤੋਂ ਇਲਾਵਾ ਉਹ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਮੈਡਲ ਜਿੱਤ ਚੁੱਕੇ ਹਨ। ਵਿਜੇਂਦਰ ਸਿੰਘ ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ‘ਚ ਨਜ਼ਰ ਆਏ ਸਨ। ਯੂਪੀ ਦੇ ਮਥੁਰਾ ਤੋਂ ਵਿਜੇਂਦਰ ਸਿੰਘ ਨੂੰ ਲੋਕ ਸਭਾ ਟਿਕਟ ਦੇਣ ਦੀ ਚਰਚਾ ਸੀ। ਮੰਨਿਆ ਜਾ ਰਿਹਾ ਸੀ ਕਿ ਵਿਜੇਂਦਰ ਸਿੰਘ ਨੂੰ ਹੇਮਾ ਮਾਲਿਨੀ ਦੇ ਖਿਲਾਫ ਚੋਣ ਮੈਦਾਨ ‘ਚ ਉਤਾਰਿਆ ਜਾ ਸਕਦਾ ਹੈ। ਵਿਜੇਂਦਰ ਨੂੰ ਸਾਲ 2009 ਵਿੱਚ ਰਾਜੀਵ ਗਾਂਧੀ ਖੇਲ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਉਸਨੇ 2008 ਬੀਜਿੰਗ ਓਲੰਪਿਕ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਇਤਿਹਾਸ ਰਚਿਆ ਸੀ। ਉਹ ਇਨ੍ਹਾਂ ਖੇਡਾਂ ਵਿੱਚ ਮੈਡਲ ਜਿੱਤਣ ਵਾਲਾ ਪਹਿਲਾ ਭਾਰਤੀ ਮੁੱਕੇਬਾਜ਼ ਸੀ। ਵਿਜੇਂਦਰ ਬੀਜਿੰਗ ਓਲੰਪਿਕ ਵਿੱਚ ਮੈਡਲ ਜਿੱਤਣ ਵਾਲਾ ਦੂਜਾ ਭਾਰਤੀ ਅਥਲੀਟ ਸੀ।