ਬ੍ਰਿਟੇਨ ‘ਚ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ, ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਤਾਰੀਖ਼ ਦਾ ਕੀਤਾ ਐਲਾਨ

ਬ੍ਰਿਟੇਨ ‘ਚ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ, ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਤਾਰੀਖ਼ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਵਜੋਂ ਰਿਸ਼ੀ ਸੁਨਕ ਪਹਿਲੀ ਵਾਰ ਚੋਣਾਂ ਵਿੱਚ ਵੋਟਰਾਂ ਦੇ ਸਾਹਮਣੇ ਜਾਣਗੇ। ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਸੀ। ਚੋਣ ਤੋਂ ਬਾਅਦ ਪਾਰਟੀ ਦੇ ਸੰਸਦੀ ਗਰੁੱਪ ਨੇ ਸੁਨਕ ਨੂੰ ਆਪਣਾ ਆਗੂ ਚੁਣ ਲਿਆ ਸੀ।

ਬ੍ਰਿਟੇਨ ਵਿਚ ਆਮ ਚੋਣਾਂ ਦੀ ਤਾਰੀਖ਼ ਦਾ ਐਲਾਨ ਹੋ ਗਿਆ ਹੈ। ਬ੍ਰਿਟੇਨ ਵਿੱਚ 4 ਜੁਲਾਈ ਨੂੰ ਆਮ ਚੋਣਾਂ ਹੋਣੀਆਂ ਹਨ। ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁੱਧਵਾਰ ਰਾਤ ਨੂੰ ਲੰਡਨ ਦੀ 10 ਡਾਊਨਿੰਗ ਸਟ੍ਰੀਟ ਤੋਂ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬ੍ਰਿਟੇਨ ਨੂੰ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। ਕਿੰਗ ਚਾਰਲਸ III ਨੂੰ ਚੋਣ ਸਮਾਂ-ਸੀਮਾ ਬਾਰੇ ਸੂਚਿਤ ਕੀਤੇ ਜਾਣ ਤੋਂ ਬਾਅਦ ਸੰਸਦ ਨੂੰ ਜਲਦੀ ਹੀ ਭੰਗ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ।

ਪ੍ਰਧਾਨ ਮੰਤਰੀ ਵਜੋਂ ਰਿਸ਼ੀ ਸੁਨਕ ਪਹਿਲੀ ਵਾਰ ਚੋਣਾਂ ਵਿੱਚ ਵੋਟਰਾਂ ਦੇ ਸਾਹਮਣੇ ਜਾਣਗੇ। ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਸੀ। ਚੋਣ ਤੋਂ ਬਾਅਦ ਪਾਰਟੀ ਦੇ ਸੰਸਦੀ ਗਰੁੱਪ ਨੇ ਸੁਨਕ ਨੂੰ ਆਪਣਾ ਆਗੂ ਚੁਣ ਲਿਆ। ਸੁਨਕ ਨੂੰ ਕਰੀਬ 200 ਸੰਸਦ ਮੈਂਬਰਾਂ ਦਾ ਸਮਰਥਨ ਮਿਲਿਆ, ਜਿਸ ਤੋਂ ਬਾਅਦ ਉਹ ਪੀ.ਐੱਮ. ਬਣੇ ਸਨ। 44 ਸਾਲਾ ਰਿਸ਼ੀ ਸੁਨਕ ਬਰਤਾਨੀਆ ਵਿੱਚ ਭਾਰਤੀ ਮੂਲ ਦੇ ਪਹਿਲੇ ਪ੍ਰਧਾਨ ਮੰਤਰੀ ਹਨ। ਉਨ੍ਹਾਂ ਨੇ ਅਕਤੂਬਰ 2022 ਵਿੱਚ ਅਹੁਦਾ ਸੰਭਾਲਿਆ ਸੀ। ਜਨਵਰੀ 2025 ਵਿੱਚ ਇੱਥੇ ਆਮ ਚੋਣਾਂ ਹੋਣ ਦੀ ਸੰਭਾਵਨਾ ਸੀ।

ਸੁਨਕ ਕੋਲ ਚੋਣਾਂ ਦਾ ਐਲਾਨ ਕਰਨ ਲਈ ਦਸੰਬਰ ਤੱਕ ਦਾ ਸਮਾਂ ਸੀ, ਪਰ ਉਨ੍ਹਾਂ ਨੇ 7 ਮਹੀਨੇ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ। 2022 ਵਿੱਚ ਫਿਕਸਡ ਟਰਮ ਇਲੈਕਸ਼ਨ ਐਕਟ ਨੂੰ ਰੱਦ ਕਰਨ ਤੋਂ ਬਾਅਦ, ਬ੍ਰਿਟੇਨ ਵਿੱਚ ਪ੍ਰਧਾਨ ਮੰਤਰੀ ਨੂੰ ਚੋਣਾਂ ਦੀ ਤਰੀਕ ਤੈਅ ਕਰਨ ਦਾ ਅਧਿਕਾਰ ਮਿਲ ਗਿਆ। ਪ੍ਰਧਾਨ ਮੰਤਰੀ ਆਪਣੀ ਪਾਰਟੀ ਲਈ ਸਭ ਤੋਂ ਲਾਹੇਵੰਦ ਸਮੇਂ ਨੂੰ ਦੇਖਦੇ ਹੋਏ ਚੋਣਾਂ ਦੀ ਤਰੀਕ ਤੈਅ ਕਰਦੇ ਹਨ। ਭਾਰਤ ਵਿੱਚ ਲੋਕ ਸਭਾ ਅਤੇ ਰਾਜ ਸਭਾ ਵਾਂਗ, ਬਰਤਾਨੀਆ ਵਿੱਚ ਵੀ ਦੋ ਸਦਨ ਹਨ। ਇਨ੍ਹਾਂ ਨੂੰ ਹਾਊਸ ਆਫ਼ ਲਾਰਡਜ਼ ਅਤੇ ਹਾਊਸ ਆਫ਼ ਕਾਮਨਜ਼ ਕਿਹਾ ਜਾਂਦਾ ਹੈ। ਪ੍ਰਧਾਨ ਮੰਤਰੀ ਜਾਂ ਸਰਕਾਰ ਦੀ ਚੋਣ ਕਰਨ ਵਿੱਚ ਹਾਊਸ ਆਫ਼ ਲਾਰਡਜ਼ ਦੀ ਕੋਈ ਭੂਮਿਕਾ ਨਹੀਂ ਹੈ।

ਹਾਊਸ ਆਫ ਕਾਮਨਜ਼ ਦੇ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਦੀ ਚੋਣ ਕਰਨ ਦਾ ਅਧਿਕਾਰ ਹੈ। ਹਾਊਸ ਆਫ ਕਾਮਨਜ਼ ਦੇ 650 ਮੈਂਬਰ ਹਨ ਭਾਵ ਬ੍ਰਿਟੇਨ ਵਿੱਚ 650 ਹਲਕੇ ਹਨ। ਹਰ ਸੀਟ ਤੋਂ ਇੱਕ ਉਮੀਦਵਾਰ ਚੋਣ ਜਿੱਤਦਾ ਹੈ ਅਤੇ ਹਾਊਸ ਆਫ ਕਾਮਨਜ਼ ਵਿੱਚ ਪਹੁੰਚਦਾ ਹੈ। ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 326 ਸੀਟਾਂ ਜਿੱਤਣੀਆਂ ਜ਼ਰੂਰੀ ਹਨ। ਜੇਕਰ ਬਹੁਮਤ ਨਹੀਂ ਮਿਲਦਾ ਤਾਂ ਕਈ ਪਾਰਟੀਆਂ ਗਠਜੋੜ ਰਾਹੀਂ ਸਰਕਾਰ ਬਣਾ ਸਕਦੀਆਂ ਹਨ। ਬਰਤਾਨੀਆ ਵਿਚ ਪਿਛਲੇ 14 ਸਾਲਾਂ ਤੋਂ ਕੰਜ਼ਰਵੇਟਿਵ ਪਾਰਟੀ ਸੱਤਾ ਵਿਚ ਹੈ।