INDIA-CANADA : ਕੂਟਨੀਤਕ ਵਿਵਾਦ ਦਰਮਿਆਨ 41 ਕੈਨੇਡੀਅਨ ਡਿਪਲੋਮੈਟਾਂ ਨੇ ਛਡਿਆ ਭਾਰਤ

INDIA-CANADA : ਕੂਟਨੀਤਕ ਵਿਵਾਦ ਦਰਮਿਆਨ 41 ਕੈਨੇਡੀਅਨ ਡਿਪਲੋਮੈਟਾਂ ਨੇ ਛਡਿਆ ਭਾਰਤ

ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਕੈਨੇਡੀਅਨ ਪੀਐਮ ਟਰੂਡੋ ਵੱਲੋਂ ਭਾਰਤ ਸਰਕਾਰ ‘ਤੇ ਬੇਤੁਕੇ ਦੋਸ਼ ਲਗਾਏ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਵਿਵਾਦ ਹੈ। ਭਾਰਤ ਨੇ ਟਰੂਡੋ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਸੀ। ਕਈ ਕੈਨੇਡੀਅਨ ਡਿਪਲੋਮੈਟਾਂ ਨੂੰ ਵੀ ਭਾਰਤ ਛੱਡਣ ਦੇ ਨਿਰਦੇਸ਼ ਦਿੱਤੇ ਗਏ ਸਨ।

ਭਾਰਤ ਅਤੇ ਕੈਨੇਡਾ ਵਿਚਾਲੇ ਪਿੱਛਲੇ ਦਿਨੀ ਨਿੱਝਰ ਕਤਲ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਸੀ। ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਦਰਮਿਆਨ 41 ਕੈਨੇਡੀਅਨ ਡਿਪਲੋਮੈਟਾਂ ਨੇ ਭਾਰਤ ਛੱਡ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਕੀਤੀ ਹੈ।

ਦਰਅਸਲ, ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਕੈਨੇਡੀਅਨ ਪੀਐਮ ਜਸਟਿਨ ਟਰੂਡੋ ਵੱਲੋਂ ਭਾਰਤ ਸਰਕਾਰ ‘ਤੇ ਬੇਤੁਕੇ ਦੋਸ਼ ਲਗਾਏ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਵਿਵਾਦ ਹੈ। ਭਾਰਤ ਨੇ ਟਰੂਡੋ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਸੀ। ਕਈ ਕੈਨੇਡੀਅਨ ਡਿਪਲੋਮੈਟਾਂ ਨੂੰ ਵੀ ਭਾਰਤ ਛੱਡਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਦੌਰਾਨ ਕੈਨੇਡਾ ਦੇ 41 ਡਿਪਲੋਮੈਟ ਭਾਰਤ ਛੱਡ ਚੁੱਕੇ ਹਨ।

ਇਸ ਸਬੰਧੀ ਕੈਨੇਡਾ ਦੇ ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ਭਾਰਤ ਨੇ ਰਸਮੀ ਤੌਰ ‘ਤੇ ਐਲਾਨ ਕੀਤਾ ਹੈ ਕਿ 20 ਅਕਤੂਬਰ ਤੱਕ 21 ਡਿਪਲੋਮੈਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਛੱਡ ਕੇ ਬਾਕੀ ਸਾਰੇ ਡਿਪਲੋਮੈਟਾਂ ਦੀ ਛੋਟ ਰੱਦ ਕਰ ਦਿੱਤੀ ਜਾਵੇਗੀ। ਭਾਰਤ ਦੇ ਫੈਸਲੇ ਕਾਰਨ 41 ਡਿਪਲੋਮੈਟਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਛੋਟ ਨੂੰ ਅਨੈਤਿਕ ਤੌਰ ‘ਤੇ ਹਟਾਉਣਾ ਗਲਤ ਹੈ। ਇਸ ਨਾਲ ਸਾਡੇ ਡਿਪਲੋਮੈਟਾਂ ਨੂੰ ਖਤਰਾ ਪੈ ਸਕਦਾ ਸੀ। ਇਹ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਹੈ।

ਜੌਲੀ ਨੇ ਕਿਹਾ ਕਿ 21 ਡਿਪਲੋਮੈਟ ਅਜੇ ਵੀ ਭਾਰਤ ਵਿੱਚ ਹਨ। ਪਰ, ਸਟਾਫ ਦੀ ਕਮੀ ਦੇ ਕਾਰਨ, ਭਾਰਤ ਵਿੱਚ ਬਹੁਤ ਸਾਰੀਆਂ ਸੇਵਾਵਾਂ ਨੂੰ ਸੀਮਤ ਕਰਨਾ ਪਵੇਗਾ। ਇਸ ਨਾਲ ਸਭ ਤੋਂ ਜ਼ਿਆਦਾ ਪਰੇਸ਼ਾਨੀ ਬੈਂਗਲੁਰੂ, ਮੁੰਬਈ ਅਤੇ ਚੰਡੀਗੜ੍ਹ ‘ਚ ਹੋਵੇਗੀ। ਹੁਣ ਇਹ ਸੇਵਾਵਾਂ ਮੁੜ ਕਦੋਂ ਬਹਾਲ ਹੋਣਗੀਆਂ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਜੌਲੀ ਨੇ ਅੱਗੇ ਕਿਹਾ ਕਿ ਕੈਨੇਡਾ ਭਾਰਤ ਦੇ ਇਸ ਫੈਸਲੇ ਦਾ ਜਵਾਬ ਨਹੀਂ ਦੇਵੇਗਾ। ਉਹ ਕੂਟਨੀਤਕ ਛੋਟ ਦੇ ਨਿਯਮਾਂ ਨੂੰ ਨਹੀਂ ਤੋੜਨਗੇ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਭਾਰਤੀ ਨਾਗਰਿਕ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ। ਖਾਸ ਕਰਕੇ ਉਹ ਵਿਦਿਆਰਥੀ ਜੋ ਕੈਨੇਡਾ ਆ ਕੇ ਪੜ੍ਹਾਈ ਕਰਨਾ ਚਾਹੁੰਦੇ ਹਨ। 2022 ਵਿੱਚ ਅਸਥਾਈ ਅਤੇ ਸਥਾਈ ਨਿਵਾਸ ਲਈ ਵੀ ਭਾਰਤੀਆਂ ਨੇ ਸਭ ਤੋਂ ਵੱਧ ਅਰਜ਼ੀਆਂ ਦਿੱਤੀਆਂ ਸਨ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਣਾਅ ਦੇ ਬਾਵਜੂਦ ਉਹ ਉੱਥੇ ਆਉਣ ਦੇ ਚਾਹਵਾਨ ਭਾਰਤੀਆਂ ਦਾ ਸਵਾਗਤ ਕਰਦੇ ਹਨ। ਦੱਸ ਦਈਏ ਕਿ ਆਪਣੇ ਹੀ ਦੇਸ਼ ‘ਚ ਘਿਰੇ ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਨੂੰ ਭਾਰਤ ‘ਤੇ ਆਪਣੇ ਗੈਰ-ਜ਼ਿੰਮੇਵਾਰਾਨਾ ਬਿਆਨ ਕਾਰਨ ਕੌਮਾਂਤਰੀ ਪੱਧਰ ‘ਤੇ ਨੇਤਾਵਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ ਸਮੇਂ ‘ਚ ਉਸਨੇ ਬੇਤੁਕੇ ਦੋਸ਼ ਲਾਏ, ਜਦਕਿ ਨਿੱਝਰ ਦੇ ਕਤਲ ਦੀ ਜਾਂਚ ਪੂਰੀ ਨਹੀਂ ਹੋਈ ਸੀ।