ਪੰਜਾਬ : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਟਰੂਡੋ ਨੇ ਵੋਟਾਂ ਲਈ ਦੋਹਾਂ ਦੇਸ਼ਾਂ ਦੇ ਰਿਸ਼ਤੇ ਕੀਤੇ ਖਰਾਬ

ਪੰਜਾਬ : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਟਰੂਡੋ ਨੇ ਵੋਟਾਂ ਲਈ ਦੋਹਾਂ ਦੇਸ਼ਾਂ ਦੇ ਰਿਸ਼ਤੇ ਕੀਤੇ ਖਰਾਬ

ਕੈਪਟਨ ਨੇ ਕਿਹਾ ਕਿ ਜਦੋਂ ਉਹ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸੱਜਣ ਭਾਰਤ ਆਏ ਸਨ। ਕੈਪਟਨ ਨੇ 2018 ਵਿੱਚ ਆਪਣੇ ਕਾਰਜਕਾਲ ਦੌਰਾਨ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ, ਕਿਉਂਕਿ ਕੈਪਟਨ ਉਸ ਨੂੰ ਖਾਲਿਸਤਾਨੀ ਸਮਰਥਕ ਸਮਝਦੇ ਸਨ।

ਕੈਪਟਨ ਅਮਰਿੰਦਰ ਸਿੰਘ ਕਾਫੀ ਸਮੇਂ ਬਾਅਦ ਇਕ ਵਾਰ ਫਿਰ ਰਾਜਨੀਤੀ ਵਿਚ ਸਰਗਰਮ ਹੋ ਗਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਟਰੂਡੋ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੋਵਾਂ ਦੇਸ਼ਾਂ (ਭਾਰਤ-ਕੈਨੇਡਾ) ਦੇ ਸਬੰਧਾਂ ਨੂੰ ਵਿਗਾੜ ਦਿੱਤਾ ਹੈ। ਕੈਪਟਨ ਨੇ ਦੋਸ਼ ਲਾਇਆ ਕਿ ਟਰੂਡੋ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਦਾ ਉਦੇਸ਼ ਚੋਣਾਂ ਵਿੱਚ ਸਿਰਫ ਵੋਟਾਂ ਹਾਸਲ ਕਰਨਾ ਹੈ। ਟਰੂਡੋ ਵੋਟਾਂ ਲਈ ਅਜਿਹਾ ਕਰ ਰਹੇ ਹਨ। ਅਮਰਿੰਦਰ ਸਿੰਘ ਨੇ ਇਹ ਟਿੱਪਣੀ ਭਾਰਤ ਅਤੇ ਕੈਨੇਡਾ ਦੇ ਵਿਗੜਦੇ ਰਿਸ਼ਤਿਆਂ ਨੂੰ ਲੈ ਕੇ ਕੀਤੀ ਹੈ। ਭਾਰਤ ਨੇ ਕੈਨੇਡਾ ਤੋਂ ਆਪਣੇ ਹਾਈ ਕਮਿਸ਼ਨਰ ਅਤੇ ਪੰਜ ਹੋਰ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ, ਕਿਉਂਕਿ 2023 ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਕੈਨੇਡੀਅਨ ਜਾਂਚ ਵਿੱਚ ਭਾਰਤੀ ਸੀਨੀਅਰ ਅਧਿਕਾਰੀਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ।

ਕੈਪਟਨ ਨੇ ਕਿਹਾ ਕਿ ਜਦੋਂ ਉਹ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸੱਜਣ ਭਾਰਤ ਆਏ ਸਨ। ਕੈਪਟਨ ਨੇ 2018 ਵਿੱਚ ਆਪਣੇ ਕਾਰਜਕਾਲ ਦੌਰਾਨ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਕਿਉਂਕਿ ਕੈਪਟਨ ਉਸ ਨੂੰ ਖਾਲਿਸਤਾਨੀ ਸਮਰਥਕ ਸਮਝਦਾ ਸੀ। ਕੈਪਟਨ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਦੋਸਤਾਨਾ ਸਬੰਧ ਹਨ, ਪਰ ਟਰੂਡੋ ਨੇ ਇਸਨੂੰ ਬਰਬਾਦ ਕਰ ਦਿੱਤਾ।