ਸੀਬੀਆਈ ਨੇ ਸਾਬਕਾ ਗਵਰਨਰ ਸੱਤਿਆਪਾਲ ਮਲਿਕ ਦੇ ਘਰ ਸਮੇਤ 30 ਥਾਵਾਂ ‘ਤੇ ਕੀਤੀ ਛਾਪੇਮਾਰੀ

ਸੀਬੀਆਈ ਨੇ ਸਾਬਕਾ ਗਵਰਨਰ ਸੱਤਿਆਪਾਲ ਮਲਿਕ ਦੇ ਘਰ ਸਮੇਤ 30 ਥਾਵਾਂ ‘ਤੇ ਕੀਤੀ ਛਾਪੇਮਾਰੀ

ਸਤਿਆਪਾਲ ਮਲਿਕ ਨੇ ਦੋਸ਼ ਲਗਾਇਆ ਸੀ ਕਿ ਜਦੋਂ ਉਹ ਰਾਜ ਦੇ ਰਾਜਪਾਲ ਸਨ (ਉਸ ਸਮੇਂ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ ਨਹੀਂ ਬਣਿਆ ਸੀ) ਤਾਂ ਉਨ੍ਹਾਂ ਨੂੰ ਇਸ ਪ੍ਰੋਜੈਕਟ ਨਾਲ ਜੁੜੀਆਂ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ।

ਸੀਬੀਆਈ ਨੇ ਅੱਜ ਸਾਬਕਾ ਗਵਰਨਰ ਸੱਤਿਆਪਾਲ ਮਲਿਕ ਦੇ ਘਰ ਛਾਪਾ ਮਾਰਿਆ। ਇਸ ਤੋਂ ਇਲਾਵਾ ਦਿੱਲੀ ਦੇ 29 ਹੋਰ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਇਹ ਕਾਰਵਾਈ ਕਿਰੂ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਵਿੱਚ ਬੇਨਿਯਮੀਆਂ ਨੂੰ ਲੈ ਕੇ ਕੀਤੀ ਗਈ ਹੈ।

ਇਸ ਤੋਂ ਇਲਾਵਾ ਕੇਂਦਰੀ ਏਜੰਸੀ ਨੇ ਜੰਮੂ-ਕਸ਼ਮੀਰ ਦੇ 30 ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ। ਇਹ ਮਾਮਲਾ ਕਿਸ਼ਤਵਾੜ ਵਿੱਚ ਚਨਾਬ ਨਦੀ ‘ਤੇ ਪ੍ਰਸਤਾਵਿਤ ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਨਾਲ ਸਬੰਧਤ ਹੈ। ਤੁਹਾਨੂੰ ਦੱਸ ਦੇਈਏ ਕਿ ਸਤਿਆਪਾਲ ਮਲਿਕ ਨੇ ਦੋਸ਼ ਲਗਾਇਆ ਸੀ ਕਿ ਜਦੋਂ ਉਹ ਰਾਜ ਦੇ ਰਾਜਪਾਲ ਸਨ (ਉਸ ਸਮੇਂ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ ਨਹੀਂ ਬਣਿਆ ਸੀ) ਤਾਂ ਉਨ੍ਹਾਂ ਨੂੰ ਇਸ ਪ੍ਰੋਜੈਕਟ ਨਾਲ ਜੁੜੀਆਂ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ।

ਤੁਹਾਨੂੰ ਦੱਸ ਦੇਈਏ ਕਿ ਉਹ 23 ਅਗਸਤ, 2018 ਤੋਂ 30 ਅਕਤੂਬਰ, 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਸਨ। ਪਿਛਲੇ ਮਹੀਨੇ ਵੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇਸ ਮਾਮਲੇ ਵਿੱਚ ਚੱਲ ਰਹੀ ਜਾਂਚ ਦੇ ਸਿਲਸਿਲੇ ਵਿੱਚ ਦਿੱਲੀ ਅਤੇ ਜੰਮੂ-ਕਸ਼ਮੀਰ ਵਿੱਚ ਕਰੀਬ 8 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਮਾਮਲੇ ‘ਚ ਜਾਂਚ ਏਜੰਸੀ ਨੇ ਪਹਿਲਾ ਵੀ ਤਿੰਨ ਵਾਰ ਕਈ ਅਧਿਕਾਰੀਆਂ ਅਤੇ ਵਿਅਕਤੀਆਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਕੇਸ ਦਰਜ ਕਰਨ ਤੋਂ ਬਾਅਦ, ਸੀਬੀਆਈ ਨੇ ਪਿਛਲੇ ਸਾਲ ਅਪ੍ਰੈਲ ਵਿੱਚ 10 ਥਾਵਾਂ ‘ਤੇ ਅਤੇ ਜੂਨ 2022 ਵਿੱਚ 16 ਥਾਵਾਂ ‘ਤੇ ਤਲਾਸ਼ੀ ਲਈ ਸੀ, ਪਿੱਛਲੇ ਸਾਲ ਮਈ ‘ਚ ਵੀ 12 ਥਾਵਾਂ ‘ਤੇ ਤਲਾਸ਼ੀ ਲਈ ਗਈ ਸੀ।