- ਅੰਤਰਰਾਸ਼ਟਰੀ
- No Comment
Newsclick ਵਿਦੇਸ਼ੀ ਫੰਡਿੰਗ ਮਾਮਲੇ ‘ਚ CBI ਨੇ ਜਾਂਚ ਕੀਤੀ ਸ਼ੁਰੂ, ਪੁਰਕਾਯਸਥ ਦੇ ਘਰ ਪਹੁੰਚੀ CBI, ਵੈੱਬਸਾਈਟ ‘ਤੇ ਚੀਨ ਤੋਂ ਪੈਸੇ ਲੈਣ ਦਾ ਦੋਸ਼

ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਇਨਕਮ ਟੈਕਸ ਵਿਭਾਗ ਇਸ ਮਾਮਲੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਜਾਂਚ ਕਰ ਰਹੇ ਸਨ।
ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ ਪ੍ਰਬੀਰ ਪੁਰਕਾਯਸਥ ਦੀਆ ਮੁਸ਼ਕਿਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆ ਹਨ। ਸੀਬੀਆਈ ਦੀ ਟੀਮ ਚੀਨ ਤੋਂ ਫੰਡ ਲੈਣ ਅਤੇ ਚੀਨੀ ਪ੍ਰਾਪੇਗੰਡਾ ਫੈਲਾਉਣ ਦੇ ਦੋਸ਼ਾਂ ਤਹਿਤ ਨਿਊਜ਼ਕਲਿੱਕ ਖ਼ਿਲਾਫ਼ ਵੀ ਜਾਂਚ ਕਰ ਰਹੀ ਹੈ। ਬੁੱਧਵਾਰ ਨੂੰ ਸੀਬੀਆਈ ਦੀ ਟੀਮ ਨੇ ਦਿੱਲੀ ਵਿੱਚ ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ ਪ੍ਰਬੀਰ ਪੁਰਕਾਯਸਥ ਦੇ ਘਰ ਜਾ ਕੇ ਤਲਾਸ਼ੀ ਲਈ। ਕਰੀਬ ਅੱਠ ਲੋਕਾਂ ਦੀ ਟੀਮ ਪੁਰਕਾਯਸਥ ਦੇ ਘਰ ਮੌਜੂਦ ਸੀ।
ਟੀਮ ਨੇ ਪੁਰਕਾਯਸਥ ਦੀ ਪਤਨੀ ਗੀਤਾ ਹਰੀਹਰਨ ਤੋਂ ਪੁੱਛਗਿੱਛ ਕੀਤੀ। ਪੁਰਕਾਯਸਥ ਇਸ ਮਾਮਲੇ ‘ਚ ਐਚਆਰ ਹੈੱਡ ਅਮਿਤ ਚੱਕਰਵਰਤੀ ਦੇ ਨਾਲ ਪਹਿਲਾਂ ਹੀ ਨਿਆਂਇਕ ਹਿਰਾਸਤ ‘ਚ ਹੈ। ਸੀਬੀਆਈ ਸਮੇਤ ਪੰਜ ਏਜੰਸੀਆਂ ਨਿਊਜ਼ਕਲਿੱਕ ਖ਼ਿਲਾਫ਼ ਜਾਂਚ ਕਰ ਰਹੀਆਂ ਹਨ। ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਇਨਕਮ ਟੈਕਸ ਵਿਭਾਗ ਇਸ ਮਾਮਲੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਜਾਂਚ ਕਰ ਰਹੇ ਸਨ।

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਨਿਊਜ਼ਕਲਿਕ ਦੇ ਖਿਲਾਫ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਨਿਊਯਾਰਕ ਟਾਈਮਜ਼ ਵਿਚ ਇਕ ਰਿਪੋਰਟ ਛਪੀ ਸੀ। ਦੱਸਿਆ ਗਿਆ ਕਿ ਬ੍ਰਿਟੇਨ ਅਤੇ ਅਮਰੀਕਾ ਦੇ ਕੁਝ ਸਮੂਹ ਚੀਨ ਦੇ ਪ੍ਰਚਾਰ ਨੂੰ ਉਤਸ਼ਾਹਿਤ ਕਰਨ ‘ਚ ਲੱਗੇ ਹੋਏ ਹਨ। ਜਦੋਂ ਇਨ੍ਹਾਂ ਸੰਸਥਾਵਾਂ ਦੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਅਮਰੀਕੀ ਕਰੋੜਪਤੀ ਨੇਵਿਲ ਰਾਏ ਸਿੰਘਮ ਇਨ੍ਹਾਂ ਨੂੰ ਫੰਡਿੰਗ ਕਰ ਰਿਹਾ ਸੀ। ਟਾਈਮਜ਼ ਦੇ ਮੁਤਾਬਕ, ਨੇਵਿਲ ਰਾਏ ਉਨ੍ਹਾਂ ਸੰਗਠਨਾਂ ਨਾਲ ਜੁੜਿਆ ਹੋਇਆ ਹੈ, ਜੋ ਦੁਨੀਆ ‘ਚ ਚੀਨ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਦੇ ਹਨ।
ਬੀਜੇਪੀ ਸਾਂਸਦ ਨਿਸ਼ੀਕਾਂਤ ਦੂਬੇ ਨੇ ਨਿਊਯਾਰਕ ਟਾਈਮਜ਼ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਲੋਕ ਸਭਾ ਵਿੱਚ ਨਿਊਜ਼ਕਲਿਕ ਨੂੰ ਚੀਨੀ ਫੰਡਿੰਗ ਦਾ ਮੁੱਦਾ ਉਠਾਇਆ ਸੀ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀ ਪ੍ਰੈੱਸ ਕਾਨਫਰੰਸ ‘ਚ ਦੋਸ਼ ਲਾਇਆ ਕਿ ਕਾਂਗਰਸ, ਚੀਨ ਅਤੇ ਵਿਵਾਦਤ ਨਿਊਜ਼ ਵੈੱਬਸਾਈਟ ਨਿਊਜ਼ਕਲਿਕ ਇਕ ਹੀ ਨਾਭੀਨਾਲ ਨਾਲ ਜੁੜੇ ਹੋਏ ਹਨ। ਰਾਹੁਲ ਗਾਂਧੀ ਦੀ ‘ਫਰਜ਼ੀ ਪਿਆਰ ਦੀ ਦੁਕਾਨ’ ‘ਚ ਗੁਆਂਢੀ ਦਾ ਸਾਮਾਨ ਸਾਫ਼ ਦੇਖਿਆ ਜਾ ਸਕਦਾ ਹੈ। ਚੀਨ ਪ੍ਰਤੀ ਉਸਦਾ ਪਿਆਰ ਦਿਖਾਈ ਦਿੰਦਾ ਹੈ, ਉਹ ਭਾਰਤ ਵਿਰੋਧੀ ਮੁਹਿੰਮ ਚਲਾ ਰਹੇ ਹਨ।