85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਘਰ ਬੈਠੇ ਵੋਟ ਪਾ ਸਕਣਗੇ, ਸਰਕਾਰ ਨੇ ਪੋਸਟਲ ਬੈਲਟ ਦੀ ਸਹੂਲਤ ਲਈ ਉਮਰ ਵਧਾ ਦਿੱਤੀ, ਪਹਿਲਾਂ ਇਹ 80 ਸਾਲ ਸੀ

85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਘਰ ਬੈਠੇ ਵੋਟ ਪਾ ਸਕਣਗੇ, ਸਰਕਾਰ ਨੇ ਪੋਸਟਲ ਬੈਲਟ ਦੀ ਸਹੂਲਤ ਲਈ ਉਮਰ ਵਧਾ ਦਿੱਤੀ, ਪਹਿਲਾਂ ਇਹ 80 ਸਾਲ ਸੀ

ਕਮਿਸ਼ਨ ਨੇ ਇਹ ਵੀ ਕਿਹਾ ਕਿ ਪਾਰਟੀ ਜਾਂ ਇਸ ਦੇ ਵਰਕਰਾਂ ਵੱਲੋਂ ਸਿੱਧੇ ਜਾਂ ਅਸਿੱਧੇ ਤੌਰ ‘ਤੇ ਕੀਤੀ ਗਈ ਚੋਣ ਜ਼ਾਬਤੇ ਦੀ ਉਲੰਘਣਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨ ਨੇ ਕਿਹਾ ਪਾਰਟੀ ਜਾਂ ਉਮੀਦਵਾਰ ਨੂੰ ਜਾਤੀ, ਧਰਮ ਜਾਂ ਭਾਸ਼ਾ ਦੇ ਨਾਂ ‘ਤੇ ਵੋਟਰਾਂ ਤੋਂ ਵੋਟ ਨਹੀਂ ਮੰਗਣੀ ਚਾਹੀਦੀ।

ਦੇਸ਼ ਵਿਚ ਲੋਕਸਭਾ 2024 ਚੋਣਾਂ ਨੂੰ ਬਹੁਤ ਘਟ ਸਮਾਂ ਰਹਿ ਗਿਆ ਹੈ। ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸ਼ੁੱਕਰਵਾਰ (1 ਮਾਰਚ) ਨੂੰ ਸਰਕਾਰ ਨੇ ਬਜ਼ੁਰਗ ਵੋਟਰਾਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਲਈ ਚੋਣ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹੁਣ ਸਿਰਫ਼ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਹੀ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ। ਹੁਣ ਤੱਕ 80 ਸਾਲ ਤੋਂ ਵੱਧ ਉਮਰ ਦੇ ਲੋਕ ਇਸ ਸਹੂਲਤ ਲਈ ਯੋਗ ਸਨ।

ਕਾਨੂੰਨ ਮੰਤਰਾਲੇ ਨੇ ਗਜ਼ਟ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਕਿ 85 ਸਾਲ ਦੀ ਉਮਰ ਪਾਰ ਕਰ ਚੁੱਕੇ ਵੋਟਰਾਂ ਨੂੰ ਇਹ ਸਹੂਲਤ ਦੇਣ ਲਈ ਚੋਣ ਸੰਚਾਲਨ ਨਿਯਮ 1961 ਵਿੱਚ ਸੋਧ ਕੀਤੀ ਗਈ ਹੈ। ਇਹ ਬਦਲਾਅ ਅਪ੍ਰੈਲ-ਮਈ 2024 ‘ਚ ਹੋਣ ਵਾਲੀਆਂ ਲੋਕ ਸਭਾ ਅਤੇ 4 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਕੁਝ ਦਿਨ ਪਹਿਲਾਂ ਕੀਤਾ ਗਿਆ ਹੈ।

ਚੋਣ ਕਮਿਸ਼ਨ ਨੇ 9 ਫਰਵਰੀ ਨੂੰ ਦੇਸ਼ ਵਿੱਚ ਕੁੱਲ ਵੋਟਰਾਂ ਦੀ ਗਿਣਤੀ ਦਾ ਖੁਲਾਸਾ ਕੀਤਾ ਸੀ। ਕਮਿਸ਼ਨ ਨੇ 28 ਰਾਜਾਂ ਅਤੇ 8 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵੋਟਰਾਂ ਨਾਲ ਸਬੰਧਤ ਵਿਸ਼ੇਸ਼ ਸੰਖੇਪ ਸੰਸ਼ੋਧਨ 2024 ਰਿਪੋਰਟ ਵਿੱਚ ਕਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ 97 ਕਰੋੜ ਲੋਕ ਵੋਟ ਪਾਉਣ ਦੇ ਯੋਗ ਹੋਣਗੇ। ਰਿਪੋਰਟ ਮੁਤਾਬਕ ਦੇਸ਼ ਵਿੱਚ 1.85 ਕਰੋੜ ਵੋਟਰਾਂ ਦੀ ਉਮਰ 80 ਸਾਲ ਤੋਂ ਉੱਪਰ ਹੈ। ਜਦੋਂ ਕਿ 100 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 2.38 ਲੱਖ ਹੈ। ਸ਼ੁੱਕਰਵਾਰ ਨੂੰ ਹੀ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ।

ਕਮਿਸ਼ਨ ਨੇ ਕਿਹਾ ਹੈ ਕਿ ਰਾਜਨੀਤਿਕ ਪਾਰਟੀਆਂ ਨੂੰ 2024 ਦੀਆਂ ਆਮ ਚੋਣਾਂ ਵਿੱਚ ਜਨਤਕ ਪ੍ਰਚਾਰ ਵਿੱਚ ਮਰਿਆਦਾ ਬਣਾਈ ਰੱਖਣੀ ਚਾਹੀਦੀ ਹੈ। ਕਮਿਸ਼ਨ ਨੇ ਇਹ ਵੀ ਕਿਹਾ ਕਿ ਪਾਰਟੀ ਜਾਂ ਇਸ ਦੇ ਵਰਕਰਾਂ ਵੱਲੋਂ ਸਿੱਧੇ ਜਾਂ ਅਸਿੱਧੇ ਤੌਰ ‘ਤੇ ਕੀਤੀ ਗਈ ਚੋਣ ਜ਼ਾਬਤੇ ਦੀ ਉਲੰਘਣਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨ ਨੇ ਕਿਹਾ ਪਾਰਟੀ ਜਾਂ ਉਮੀਦਵਾਰ ਨੂੰ ਜਾਤੀ, ਧਰਮ ਜਾਂ ਭਾਸ਼ਾ ਦੇ ਨਾਂ ‘ਤੇ ਵੋਟਰਾਂ ਤੋਂ ਵੋਟ ਨਹੀਂ ਮੰਗਣੀ ਚਾਹੀਦੀ।