ਪੰਜਾਬ : ਅੱਜ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਜਥਾ ਹੋਵੇਗਾ ਰਵਾਨਾ

ਪੰਜਾਬ : ਅੱਜ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਜਥਾ ਹੋਵੇਗਾ ਰਵਾਨਾ

ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਰੇਲ ਗੱਡੀ ਦਾ ਧੂਰੀ ਵਿਖੇ ਸਵਾਗਤ ਕਰਨਗੇ ਅਤੇ ਇਸਨੂੰ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਕਰਨਗੇ।

ਪੰਜਾਬ ਦੇ ਲੋਕਾਂ ਲਈ ਅੱਜ ਬਹੁਤ ਖੁਸ਼ਖਬਰੀ ਵਾਲਾ ਦਿਨ ਹੈ। ਪੰਜਾਬ ਵਿੱਚ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸ਼ਰਧਾਲੂ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਜਾਵੇਗੀ।

ਸਥਾਨਕ ਵਿਧਾਇਕ ਅੰਮ੍ਰਿਤਸਰ ਵਿੱਚ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਰੇਲ ਗੱਡੀ ਦਾ ਧੂਰੀ ਵਿਖੇ ਸਵਾਗਤ ਕਰਨਗੇ ਅਤੇ ਇਸਨੂੰ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਕਰਨਗੇ। ਇਸ ਦੌਰਾਨ ਧੂਰੀ ਵਿੱਚ ਇੱਕ ਜਨਤਕ ਮੀਟਿੰਗ ਵੀ ਕੀਤੀ ਜਾਵੇਗੀ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ।

ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਬਜ਼ੁਰਗ ਲੋਕ ਬੱਸਾਂ ਰਾਹੀਂ ਨਾਂਦੇੜ ਸਾਹਿਬ, ਹਜ਼ੂਰ ਸਾਹਿਬ, ਚਿੰਤਪੁਰਨੀ, ਜਵਾਲਾਜੀ, ਨੈਣਾ ਦੇਵੀ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਇਸਦੇ ਲਈ ਮੁਫਤ ਟਰੇਨਾਂ ਚਲਾਈਆਂ ਜਾਣਗੀਆਂ। ਦਿੱਲੀ ਦੀ ਤਰਜ਼ ‘ਤੇ ਪੰਜਾਬ ਸਰਕਾਰ ਨੇ ਵੀ ਬਜ਼ੁਰਗਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਹੈ।

ਇਸ ਯਾਤਰਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 27 ਨਵੰਬਰ ਤੋਂ ਕਰਨ ਦਾ ਐਲਾਨ ਕੀਤਾ ਸੀ । ਇਸ ਦੀ ਸ਼ੁਰੂਆਤ ਪੰਜਾਬ ਦੇ ਅੰਮ੍ਰਿਤਸਰ ਤੋਂ ਹੋਵੇਗੀ। ਇਸ ਯਾਤਰਾ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਭਾਲੀ ਸੀ।