ਪੰਜਾਬ ਦੇ ਸਾਬਕਾ ਵਿੱਤਮੰਤਰੀ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਪੰਜਾਬ ਦੇ ਸਾਬਕਾ ਵਿੱਤਮੰਤਰੀ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਠਿੰਡਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਖਿਲਾਫ ਸ਼ਿਕਾਇਤ ਕੀਤੀ ਸੀ। ਹਾਲਾਂਕਿ ਉਸ ਸਮੇਂ ਮਨਪ੍ਰੀਤ ਬਾਦਲ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ ਅਤੇ ਸਰੂਪ ਸਿੰਗਲਾ ਅਕਾਲੀ ਦਲ ਦੇ ਆਗੂ ਸਨ।


ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮਨਪ੍ਰੀਤ ਬਾਦਲ ਖਿਲਾਫ ਪਿੱਛਲੇ ਦਿਨੀ ਕਾਰਵਾਈ ਕੀਤੀ ਸੀ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦਾ ਲੁੱਕਆਊਟ ਸਰਕੂਲਰ (LOC) ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਾਰੇ ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦੇ ਹਨ।

ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ‘ਤੇ ਸੁਣਵਾਈ ਅੱਜ ਹੋਵੇਗੀ। ਬਠਿੰਡਾ ਦੀ ਸੈਸ਼ਨ ਅਦਾਲਤ ਵਿੱਚ ਇਸ ਸਬੰਧੀ ਬਹਿਸ ਹੋਵੇਗੀ। ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਤੋਂ ਇਲਾਵਾ 5 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਸਨ।

ਮਨਪ੍ਰੀਤ ਬਾਦਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਚਾਰ ਦਿਨ ਪਹਿਲਾਂ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਮਨਪ੍ਰੀਤ ਬਾਦਲ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਮਨਪ੍ਰੀਤ ਦੀ ਭਾਲ ਵਿੱਚ ਵਿਜੀਲੈਂਸ ਬਿਊਰੋ ਨੇ ਕੱਲ੍ਹ ਮੁਕਤਸਰ ਦੇ ਪਿੰਡ ਬਾਦਲ ਵਿੱਚ ਉਸ ਦੇ ਘਰ ਵੀ ਛਾਪਾ ਮਾਰਿਆ ਸੀ। ਹਾਲਾਂਕਿ ਮਨਪ੍ਰੀਤ ਬਾਦਲ ਉੱਥੇ ਨਹੀਂ ਮਿਲੇ। ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਅਦਾਲਤ ‘ਚ ਹੋਣ ਵਾਲੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ। ਜੇਕਰ ਜ਼ਮਾਨਤ ਨਾ ਮਿਲੀ ਤਾਂ ਮਨਪ੍ਰੀਤ ਬਾਦਲ ਨੂੰ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਬਠਿੰਡਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਖਿਲਾਫ ਸ਼ਿਕਾਇਤ ਕੀਤੀ ਸੀ। ਹਾਲਾਂਕਿ ਉਸ ਸਮੇਂ ਮਨਪ੍ਰੀਤ ਬਾਦਲ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ ਅਤੇ ਸਰੂਪ ਸਿੰਗਲਾ ਅਕਾਲੀ ਦਲ ਦੇ ਆਗੂ ਸਨ। ਇਸ ਤੋਂ ਬਾਅਦ ਸਰੂਪ ਸਿੰਗਲਾ ਭਾਜਪਾ ਵਿੱਚ ਸ਼ਾਮਲ ਹੋ ਗਏ। ਜਦੋਂ ਕਾਂਗਰਸ ਦੀ ਸਰਕਾਰ ਨਹੀਂ ਬਣੀ ਅਤੇ ਮਨਪ੍ਰੀਤ ਬਠਿੰਡਾ ਤੋਂ ਚੋਣ ਹਾਰ ਗਏ ਤਾਂ ਉਹ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਵਿਜੀਲੈਂਸ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕੀਤੀ ਸੀ। ਜਾਂਚ ਰਿਪੋਰਟ ਅਨੁਸਾਰ ਮਨਪ੍ਰੀਤ ਬਾਦਲ 2018 ਅਤੇ 2021 ਵਿੱਚ ਸੂਬੇ ਦੇ ਵਿੱਤ ਮੰਤਰੀ ਸਨ। ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਦੇ ਸਥਾਨਕ ਅਧਿਕਾਰੀਆਂ ‘ਤੇ ਉਨ੍ਹਾਂ ਦਾ ਕਾਫੀ ਸਿਆਸੀ ਦਬਾਅ ਅਤੇ ਪ੍ਰਭਾਵ ਸੀ।