ਸੀਐਮ ਭਗਵੰਤ ਮਾਨ ਡੇਰਾ ਬਾਬਾ ਨਾਨਕ ਵਿਖੇ ਮਨਾਉਣਗੇ ਦੁਸਹਿਰਾ, ਅਧਿਕਾਰੀਆਂ ਨੇ ਲਿਆ ਸੁਰੱਖਿਆ ਤੇ ਤਿਆਰੀਆਂ ਦਾ ਜਾਇਜ਼ਾ

ਸੀਐਮ ਭਗਵੰਤ ਮਾਨ ਡੇਰਾ ਬਾਬਾ ਨਾਨਕ ਵਿਖੇ ਮਨਾਉਣਗੇ ਦੁਸਹਿਰਾ, ਅਧਿਕਾਰੀਆਂ ਨੇ ਲਿਆ ਸੁਰੱਖਿਆ ਤੇ ਤਿਆਰੀਆਂ ਦਾ ਜਾਇਜ਼ਾ

‘ਆਪ’ ਦੇ ਸੀਨੀਅਰ ਆਗੂ ਅਤੇ ਡੇਰਾ ਬਾਬਾ ਨਾਨਕ ਦੇ ਇਲਾਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਡੇਰਾ ਬਾਬਾ ਨਾਨਕ ਵਿਖੇ ਦੁਸਹਿਰਾ ਮਨਾਉਣਗੇ।

ਅੱਜ ਦੁਸਹਿਰਾ ਦਾ ਤਿਓਹਾਰ ਹੈ ਅਤੇ ਇਹ ਤਿਓਹਾਰ ਦੇਸ਼ ਦੇ ਨਾਲ ਪੰਜਾਬ ਵਿਚ ਵੀ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਡੇਰਾ ਬਾਬਾ ਨਾਨਕ ਵਿਖੇ ਦੁਸਹਿਰਾ ਮਨਾਉਣਗੇ। ਡੇਰਾ ਬਾਬਾ ਨਾਨਕ ਦੇ ਭਗਤ ਸਿੰਘ ਸਟੇਡੀਅਮ ਵਿੱਚ ਸ਼ਨੀਵਾਰ ਨੂੰ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਸ਼ੁੱਕਰਵਾਰ ਨੂੰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਦੁਸਹਿਰੇ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸਮਾਗਮ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਸਨ। ਡੀਆਈਜੀ ਬਾਰਡਰ ਰੇਂਜ ਸਤੇਂਦਰ ਸਿੰਘ ਅਤੇ ਐਸਐਸਪੀ ਸ਼ੁੱਕਰਵਾਰ ਨੂੰ ਬਟਾਲਾ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੁਸਹਿਰੇ ਦੇ ਤਿਉਹਾਰ ਮੌਕੇ ਡੇਰਾ ਬਾਬਾ ਨਾਨਕ ਆ ਰਹੇ ਹਨ। ਉਨ੍ਹਾਂ ਅੱਜ ਦੁਸਹਿਰਾ ਸਥਾਨ ’ਤੇ ਪਹੁੰਚ ਕੇ ਸੁਰੱਖਿਆ ਦਾ ਜਾਇਜ਼ਾ ਲਿਆ।

‘ਆਪ’ ਦੇ ਸੀਨੀਅਰ ਆਗੂ ਅਤੇ ਡੇਰਾ ਬਾਬਾ ਨਾਨਕ ਦੇ ਇਲਾਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਡੇਰਾ ਬਾਬਾ ਨਾਨਕ ਵਿਖੇ ਦੁਸਹਿਰਾ ਮਨਾਉਣਗੇ।