AMRITSAR : ‘ਦਿ ਹੋਪ ਇਨੀਸ਼ੀਏਟਿਵ’ ਮੁਹਿੰਮ ਤਹਿਤ ਹਰਿਮੰਦਰ ਸਾਹਿਬ ‘ਚ ਹੋਵੇਗੀ ਅਰਦਾਸ, 40 ਹਜ਼ਾਰ ਬੱਚੇ ਕਰਨਗੇ ਅਰਦਾਸ, ਸੀ.ਐੱਮ ਭਗਵੰਤ ਮਾਨ ਵੀ ਹੋਣਗੇ ਸ਼ਾਮਿਲ

AMRITSAR : ‘ਦਿ ਹੋਪ ਇਨੀਸ਼ੀਏਟਿਵ’ ਮੁਹਿੰਮ ਤਹਿਤ ਹਰਿਮੰਦਰ ਸਾਹਿਬ ‘ਚ ਹੋਵੇਗੀ ਅਰਦਾਸ, 40 ਹਜ਼ਾਰ ਬੱਚੇ ਕਰਨਗੇ ਅਰਦਾਸ, ਸੀ.ਐੱਮ ਭਗਵੰਤ ਮਾਨ ਵੀ ਹੋਣਗੇ ਸ਼ਾਮਿਲ

ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾਵੇਗੀ। ‘ਦਿ ਹੋਪ ਇਨੀਸ਼ੀਏਟਿਵ’ ਤਹਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾਵੇਗਾ, ਜਿਸ ਵਿਚ ਹੁਣ ਤੱਕ 900 ਤੋਂ ਵੱਧ ਟੀਮਾਂ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ‘ਚ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ‘ਦਿ ਹੋਪ ਇਨੀਸ਼ੀਏਟਿਵ’ ਮੁਹਿੰਮ ਤਹਿਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ।

ਹੈਰੀਟੇਜ ਸਟਰੀਟ ਵਿੱਚ ਪੀਲੀਆਂ ਪੱਗਾਂ ਬੰਨ੍ਹ ਕੇ ਅਰਦਾਸ ਵਿੱਚ ਹਿੱਸਾ ਲੈਣ ਲਈ ਵਿਦਿਆਰਥੀ ਇਕੱਠੇ ਹੋ ਗਏ ਹਨ। ਅਰਦਾਸ ਵਿੱਚ ਜ਼ਿਲ੍ਹੇ ਦੇ 56 ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 40 ਹਜ਼ਾਰ 250 ਦੇ ਕਰੀਬ ਬੱਚੇ ਭਾਗ ਲੈ ਰਹੇ ਹਨ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਤੌਰ ‘ਤੇ ਸ਼ਿਰਕਤ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 11 ਵਜੇ ਸ੍ਰੀ ਹਰਿਮੰਦਰ ਸਾਹਿਬ ਪਹੁੰਚਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਏਡੀਸੀ, ਐਸਡੀਐਮ ਤੋਂ ਲੈ ਕੇ ਤਹਿਸੀਲਦਾਰ ਤੱਕ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਲੱਗੇ ਹੋਏ ਹਨ। ‘ਦਿ ਹੋਪ ਇਨੀਸ਼ੀਏਟਿਵ’ ਤਹਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾਵੇਗਾ, ਜਿਸ ਵਿਚ ਹੁਣ ਤੱਕ 900 ਤੋਂ ਵੱਧ ਟੀਮਾਂ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਇਸ ਮੁਹਿੰਮ ਤਹਿਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਸਹੁੰ ਚੁੱਕੀ ਜਾਵੇਗੀ ਅਤੇ ਬਾਅਦ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾਵੇਗਾ।

ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾਵੇਗੀ। ਅੰਡਰ-19 ਕ੍ਰਿਕਟ ਟੂਰਨਾਮੈਂਟ ਵਿੱਚ 32 ਟੀਮਾਂ ਭਾਗ ਲੈ ਰਹੀਆਂ ਹਨ, ਜਦਕਿ ਸਰੀਰਕ ਤੌਰ ‘ਤੇ ਅਪੰਗ, ਸੀਨੀਅਰ ਸਿਟੀਜ਼ਨ, ਪੰਜਾਬ ਪੁਲਿਸ, ਫੌਜ ਅਤੇ ਸਕੂਲੀ ਬੱਚਿਆਂ ਦੀਆਂ ਟੀਮਾਂ ਨੇ ਵੀ ਰਜਿਸਟ੍ਰੇਸ਼ਨ ਕਰਵਾਈ ਹੈ। ਅੰਡਰ-19 ਕ੍ਰਿਕਟ ਟੂਰਨਾਮੈਂਟ ਗਾਂਧੀ ਗਰਾਊਂਡ ਵਿਖੇ ਹੋਵੇਗਾ, ਜਦਕਿ ਬਾਕੀ ਕ੍ਰਿਕਟ ਟੂਰਨਾਮੈਂਟਾਂ ਲਈ ਸ਼ਹਿਰ ਦੇ 40 ਗਰਾਊਂਡ ਤਿਆਰ ਕੀਤੇ ਗਏ ਹਨ। ਇਸ ਦੇ ਨਾਲ ਹੀ ਨੌਜਵਾਨਾਂ ਲਈ ਕ੍ਰਿਕਟ ਟੂਰਨਾਮੈਂਟ ਵੀ ਕਰਵਾਇਆ ਜਾਵੇਗਾ। ਜਿਸ ਵਿੱਚ 14 ਸਾਲ ਤੋਂ ਵੱਧ ਉਮਰ ਦੇ ਲੋਕ ਭਾਗ ਲੈ ਸਕਦੇ ਹਨ। ਇਨ੍ਹਾਂ ਟੂਰਨਾਮੈਂਟਾਂ ਦੀ ਵਿਸ਼ੇਸ਼ਤਾ ਇਹ ਹੋਵੇਗੀ ਕਿ ਇਹ ਕ੍ਰਿਕਟ ਟੂਰਨਾਮੈਂਟ ਸਿਰਫ਼ ਉੱਥੇ ਹੀ ਕਰਵਾਏ ਜਾਣਗੇ ਜਿੱਥੇ ਲੋਕ ਅਕਸਰ ਖੇਡਦੇ ਹਨ। ਇਹ ਟੂਰਨਾਮੈਂਟ ਹਾਰਡ ਅਤੇ ਟੈਨਿਸ ਗੇਂਦਾਂ ਨਾਲ ਵੀ ਕਰਵਾਏ ਜਾਣਗੇ।

ਜੇਤੂ ਟੀਮਾਂ ਨੂੰ 15 ਲੱਖ ਰੁਪਏ ਤੱਕ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਮਾਗਮ ਦੀ ਸ਼ੁਰੂਆਤ ਪੀਲੀ ਦਸਤਾਰ ਪਹਿਨਣ ਵਾਲੇ ਵਿਦਿਆਰਥੀਆਂ ਦੀ ਅਗਵਾਈ ਵਾਲੀ ਵਾਕਾਥਨ ਨਾਲ ਹੋਵੇਗੀ, ਜੋ ਪੁਰਾਣੇ ਸ਼ਹਿਰ ਦੇ ਚਾਰੇ ਦਰਵਾਜ਼ਿਆਂ ਤੋਂ ਹੁੰਦੀ ਹੋਈ ਸ੍ਰੀ ਹਰਿਮੰਦਰ ਸਾਹਿਬ ਤੱਕ ਪਹੁੰਚੇਗੀ। ਵਿਦਿਆਰਥੀਆਂ ਵਿੱਚ ਪੀਲੀ ਦਸਤਾਰ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ, ਜਦਕਿ ਅਰਦਾਸ ਦੀ ਸਮਾਪਤੀ ਤੋਂ ਬਾਅਦ ਬਾਬਾ ਭੂਰੀ ਵਾਲਿਆਂ ਵੱਲੋਂ ਪ੍ਰਸ਼ਾਦ ਅਤੇ ਰਿਫਰੈਸ਼ਮੈਂਟ ਵੰਡਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਸਮਾਗਮ ਵਿੱਚ ਭਾਰੀ ਇਕੱਠ ਨੂੰ ਦੇਖਦਿਆਂ ਟਰੈਫਿਕ ਪੁਲਿਸ ਵੱਲੋਂ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।