ਪੰਜਾਬ ਦੇ ਸੀਐਮ ਭਗਵੰਤ ਮਾਨ ਹਸਪਤਾਲ ‘ਚ ਹੀ ਰਹਿਣਗੇ ਦਾਖਲ, ਡਾਕਟਰ ਨੇ ਦਿਤਾ ਸਿਹਤ ਨੂੰ ਲੈ ਕੇ ਵੱਡਾ ਅਪਡੇਟ

ਪੰਜਾਬ ਦੇ ਸੀਐਮ ਭਗਵੰਤ ਮਾਨ ਹਸਪਤਾਲ ‘ਚ ਹੀ ਰਹਿਣਗੇ ਦਾਖਲ, ਡਾਕਟਰ ਨੇ ਦਿਤਾ ਸਿਹਤ ਨੂੰ ਲੈ ਕੇ ਵੱਡਾ ਅਪਡੇਟ

ਵਿਭਾਗ ਦੇ ਐਚਓਡੀ ਡਾਕਟਰ ਆਰਕੇ ਜਸਵਾਲ ਨੇ ਦੱਸਿਆ ਕਿ ਸੀਐਮ ਮਾਨ ਦੇ ਦਿਲ ਦੀ ਸ਼ੁੱਕਰਵਾਰ ਨੂੰ ਜਾਂਚ ਕੀਤੀ ਗਈ। ਉਨ੍ਹਾਂ ਦੇ ਦਿਲ ਦੀ ਪਲਮਨਰੀ ਆਰਟਰੀ ਵਿਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਪਿੱਛਲੇ ਦਿਨੀਂ ਅਚਾਨਕ ਵਿਗੜ ਗਈ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਹਤ ਖ਼ਰਾਬ ਹੋਣ ਕਾਰਨ ਦੋ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਲਤ ਸਥਿਰ ਹੈ। ਉਹ ਕਾਰਡੀਓਲਾਜੀ ਵਿਭਾਗ ਵਿੱਚ ਦਾਖਲ ਹੈ।

ਵਿਭਾਗ ਦੇ ਐਚਓਡੀ ਡਾਕਟਰ ਆਰਕੇ ਜਸਵਾਲ ਨੇ ਦੱਸਿਆ ਕਿ ਸੀਐਮ ਮਾਨ ਦੇ ਦਿਲ ਦੀ ਸ਼ੁੱਕਰਵਾਰ ਨੂੰ ਜਾਂਚ ਕੀਤੀ ਗਈ। ਉਨ੍ਹਾਂ ਦੇ ਦਿਲ ਦੀ ਪਲਮਨਰੀ ਆਰਟਰੀ ਵਿਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੈ। ਡਾਕਟਰਾਂ ਦੀ ਟੀਮ ਨੇ ਮੁੱਖ ਮੰਤਰੀ ਦੇ ਦਿਲ ਦੀਆਂ ਧਮਨੀਆਂ ਦੀ ਜਾਂਚ ਕੀਤੀ ਹੈ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਡਾਕਟਰ ਸਰਜਰੀ ਅਤੇ ਇਲਾਜ ਸਬੰਧੀ ਅਗਲੇਰੀ ਕਾਰਵਾਈ ਕਰਨਗੇ। ਦਿਲ ਦੀਆਂ ਧਮਨੀਆਂ ‘ਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਨ੍ਹਾਂ ਨੂੰ ਸਾਹ ਅਤੇ ਛਾਤੀ ‘ਚ ਦਰਦ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਡਾਕਟਰ ਆਰਕੇ ਜਸਵਾਲ ਦਾ ਕਹਿਣਾ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਦੇ ਦਿਲ ਦੀ ਜਾਂਚ ਦੀ ਰਿਪੋਰਟ ਵਿੱਚ ਸਭ ਸਪੱਸ਼ਟ ਨਹੀਂ ਹੋ ਜਾਂਦਾ, ਉਹ ਇਲਾਜ ਲਈ ਹਸਪਤਾਲ ਵਿੱਚ ਦਾਖਲ ਰਹਿਣਗੇ। ਇਸ ਤੋਂ ਕਰੀਬ 10 ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਸੀ। ਚੰਡੀਗੜ੍ਹ ਏਅਰਪੋਰਟ ‘ਤੇ ਸੀ.ਐਮ ਮਾਨ ਦੀ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।