- ਪੰਜਾਬ
- No Comment
ਸੀਐਮ ਭਗਵੰਤ ਮਾਨ ਡੇਰਾ ਸੱਚਖੰਡ ਬੱਲਾਂ ਪਹੁੰਚੇ, ਪਤਨੀ ਗੁਰਪ੍ਰੀਤ ਅਤੇ ਬੇਟੀ ਨਿਆਮਤ ਨਾਲ ਲਿਆ ਆਸ਼ੀਰਵਾਦ
ਸੀ.ਐਮ. ਮਾਨ ਨੇ ਆਪਣੇ ਪਰਿਵਾਰ ਸਮੇਤ ਗੁਰੂ ਮਹਾਰਾਜ ਜੀ ਅੱਗੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਉਨ੍ਹਾਂ ਆਪਣੇ ਪਰਿਵਾਰ ਅਤੇ ਸੂਬੇ ਦੇ ਭਲੇ ਦੀ ਕਾਮਨਾ ਵੀ ਕੀਤੀ।
ਸੀਐਮ ਭਗਵੰਤ ਮਾਨ ਜਲੰਧਰ ਵੈਸਟ ਉਪ ਚੋਣ ਨੂੰ ਵੇਖਦੇ ਹੋਏ ਜਲੰਧਰ ਵਿਚ ਲਗਾਤਾਰ ਪ੍ਰਚਾਰ ਕਰ ਰਹੇ ਹਨ। ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਬੇਟੀ ਨਿਆਮਤ ਵੀ ਉਨ੍ਹਾਂ ਦੇ ਨਾਲ ਰਹੀ। ਸੀ.ਐਮ. ਮਾਨ ਨੇ ਆਪਣੇ ਪਰਿਵਾਰ ਸਮੇਤ ਗੁਰੂ ਮਹਾਰਾਜ ਜੀ ਅੱਗੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ।
ਇਸ ਦੌਰਾਨ ਉਨ੍ਹਾਂ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਵੀ ਲਿਆ। ਉਨ੍ਹਾਂ ਆਪਣੇ ਪਰਿਵਾਰ ਅਤੇ ਸੂਬੇ ਦੇ ਭਲੇ ਦੀ ਕਾਮਨਾ ਵੀ ਕੀਤੀ। ਦੱਸ ਦੇਈਏ ਕਿ ਸੀਐਮ ਮਾਨ ਹੁਣ ਆਪਣੀ ਪਤਨੀ ਅਤੇ ਬੇਟੀ ਨਾਲ ਜਲੰਧਰ ‘ਚ ਰਹਿਣਗੇ। 27 ਜੂਨ ਨੂੰ ਉਹ ਛਾਉਣੀ ਦੇ ਦੀਪਨਗਰ ਸਥਿਤ ਘਰ ਵਿੱਚ ਦਾਖਲ ਹੋ ਗਏ ਹਨ। ਸੀ.ਐਮ. ਭਗਵੰਤ ਮਾਨ ਆਪਣੇ ਪਰਿਵਾਰ ਸਮੇਤ ਜਲੰਧਰ ‘ਚ ਕਿਰਾਏ ਦੇ ਮਕਾਨ ‘ਚ ਸ਼ਿਫਟ ਹੋ ਗਏ ਹਨ। ਦਰਅਸਲ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਦੇ ਦੀਪ ਨਗਰ ‘ਚ ਮਕਾਨ ਕਿਰਾਏ ‘ਤੇ ਲਿਆ ਹੈ। ਸੀ.ਐਮ. ਮਾਨ ਦੇ ਜਲੰਧਰ ਪਹੁੰਚਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ।
ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸ਼ਿਫਟ ਹੋ ਕੇ ਜ਼ਿਮਨੀ ਚੋਣਾਂ ‘ਚ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਬਣਾ ਰਹੇ ਹਨ। ਜਲੰਧਰ ਪੱਛਮੀ ਦੀ ਉਪ ਚੋਣ 10 ਜੁਲਾਈ ਨੂੰ ਹੋਣ ਜਾ ਰਹੀ ਹੈ। ਚੋਣਾਂ ਤੋਂ ਬਾਅਦ ਵੀ ਸੀ.ਐਮ. ਵਲੋਂ ਇਸਨੂੰ ਦਫ਼ਤਰ ਵਜੋਂ ਵਰਤਿਆ ਜਾਵੇਗਾ ਅਤੇ ਉਹ ਹਫ਼ਤੇ ਵਿੱਚ 2 ਤੋਂ 3 ਦਿਨ ਇੱਥੇ ਰਹਿਣਗੇ ਅਤੇ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਆਪਣੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਣਗੇ।