- ਪੰਜਾਬ
- No Comment
ਪੰਜਾਬ ਦੀਆਂ ਔਰਤਾਂ ਲਈ ਖੁਸ਼ੀ ਭਰੀ ਖਬਰ : ਹਰ ਮਹੀਨੇ ਮਿਲਣਗੇ 1100 ਰੁਪਏ, ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰ ਸਕਦੀ ਹੈ ਯੋਜਨਾ

‘ਆਪ’ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੱਤਾ ‘ਚ ਆਈ ਤਾਂ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਇਸ ਸਾਲ ਮਈ ‘ਚ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਦੇਵੇਗੀ।
ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੀਆਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਹੁਣ ਸਰਕਾਰ ਇਸ ਵਾਅਦੇ ਨੂੰ ਜਲਦ ਪੂਰਾ ਕਰ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕੇਤ ਦਿੱਤਾ ਹੈ ਕਿ ਜਲਦੀ ਹੀ ਰਾਜ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਪੈਸਾ ਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਅਗਲਾ ਟੀਚਾ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦਾ ਹੈ।
ਭਗਵੰਤ ਮਾਨ ਨੇ ਇਹ ਗੱਲ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਦੀ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕਰਦਿਆਂ ਕਹੀ। ਚੱਬੇਵਾਲ ਵਿੱਚ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਦੀ ਹਾਜ਼ਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਵਾਂ-ਭੈਣਾਂ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਵਿੱਚ ਸਿਰਫ਼ ਇਸ ਲਈ ਆਉਂਦੀਆਂ ਹਨ ਕਿਉਂਕਿ ਉਹ ਜਾਣਦੀਆਂ ਹਨ ਕਿ ‘ਆਪ’ ਸਰਕਾਰ ਉਨ੍ਹਾਂ ਦੀਆਂ ਲੋੜਾਂ ਦਾ ਧਿਆਨ ਰੱਖਦੀ ਹੈ। ਸੀਐਮ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਅਗਲਾ ਟੀਚਾ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦਾ ਹੈ।
‘ਆਪ’ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੱਤਾ ‘ਚ ਆਈ ਤਾਂ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਇਸ ਸਾਲ ਮਈ ‘ਚ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਦੇਵੇਗੀ। ਚੱਬੇਵਾਲ ਵਿੱਚ ਰੈਲੀ ਦੌਰਾਨ ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਇੱਕ ਨੌਜਵਾਨ ਉਮੀਦਵਾਰ ਹੈ, ਜੋ ਸਥਾਨਕ ਮੁੱਦਿਆਂ ਨੂੰ ਸਮਝਦਾ ਹੈ। ਉਸ ਨੇ ਕਿਹਾ ਕਿ ਇਸ਼ਾਂਕ ਨੂੰ ਜਿੱਤ ਦਿਉ ਅਤੇ ਉਹ ਜੋ ਵੀ ਕੰਮ ਮੇਰੇ ਕੋਲ ਲਿਆਵੇਗਾ, ਮੈਂ ਉਸ ਨੂੰ ਤੁਰੰਤ ਮਨਜ਼ੂਰੀ ਦੇਵਾਂਗਾ। ਇਸ਼ਾਂਕ ‘ਆਪ’ ਦੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦਾ ਪੁੱਤਰ ਹੈ।