ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਸ਼ੁਰੂ ਕੀਤੀ ਨਵੀਂ ਸਕੀਮ, ਕਿਸਾਨਾਂ ਨੂੰ ਮਿਲੇਗੀ ਸਬਸਿਡੀ

ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਸ਼ੁਰੂ ਕੀਤੀ ਨਵੀਂ ਸਕੀਮ, ਕਿਸਾਨਾਂ ਨੂੰ ਮਿਲੇਗੀ ਸਬਸਿਡੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਨਵੀਂ ਸਕੀਮ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੋਸਟ ਕੀਤਾ ਅਤੇ ਲਿਖਿਆ ਕਿ ਸਾਡੀ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ।

ਪੰਜਾਬ ਸਰਕਾਰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਨਵੀ ਯੌਜਨਾਵਾਂ ਬਣਾਉਂਦੀ ਰਹਿੰਦੀ ਹੈ। ਪੰਜਾਬ ਵਿੱਚ ਪਰਾਲੀ ਇੱਕ ਵੱਡਾ ਮੁੱਦਾ ਹੈ। ਇਨ੍ਹੀਂ ਦਿਨੀਂ ਸੂਬੇ ਵਿੱਚ ਪਰਾਲੀ ਸਾੜਨ ਦੇ 100 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਅਜਿਹੇ ‘ਚ ਪੰਜਾਬ ਸਰਕਾਰ ਨੇ ਪਰਾਲੀ ਸਾੜਨ ‘ਤੇ ਪਾਬੰਦੀ ਲਗਾਉਣ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ। ਸੂਬਾ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ‘ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਤਹਿਤ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਲਈ 50 ਤੋਂ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਸੂਬਾ ਸਰਕਾਰ ਅਤੇ ਸਹਿਕਾਰੀ ਬੈਂਕਾਂ ਤੋਂ ਪਰਾਲੀ ਪ੍ਰਬੰਧਨ ਲਈ 80 ਫੀਸਦੀ ਸਬਸਿਡੀ ‘ਤੇ ਕਰਜ਼ੇ ਉਪਲਬਧ ਹੋਣਗੇ। ਕਰਜ਼ੇ ਦੀ ਮੁੜ ਅਦਾਇਗੀ ਦੀ ਮਿਆਦ 5 ਸਾਲ ਹੋਵੇਗੀ ਅਤੇ ਇਸ ਦੀ ਅਦਾਇਗੀ 10 ਛਿਮਾਹੀ ਕਿਸ਼ਤਾਂ ਵਿੱਚ ਵੀ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਨਵੀਂ ਸਕੀਮ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੋਸਟ ਕੀਤਾ ਅਤੇ ਲਿਖਿਆ ਕਿ ਸਾਡੀ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ। ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 50 ਤੋਂ 80 ਫੀਸਦੀ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਹਿਕਾਰੀ ਬੈਂਕਾਂ ਵੱਲੋਂ ‘ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਪੰਜਾਬ ਭਰ ਵਿੱਚ ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਇਸ ਲਾਭਕਾਰੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।