- ਪੰਜਾਬ
- No Comment
ਸੀਐਮ ਭਗਵੰਤ ਮਾਨ ਨੇ 15 ਲੋਕਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ, 18 ਪੁਲਿਸ ਵਾਲਿਆਂ ਨੂੰ ਵੀ ਦਿੱਤਾ ਮੁੱਖ ਮੰਤਰੀ ਮੈਡਲ
ਇਨ੍ਹਾਂ ਪੁਰਸਕਾਰ ਜੇਤੂਆਂ ਵਿੱਚ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ, ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਅਤੇ ਇੱਕ ਵਿਦਿਆਰਥੀ, ਜਿਨ੍ਹਾਂ ਨੇ ਲੋਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਹੈ, ਸ਼ਾਮਲ ਹਨ।
ਪੰਜਾਬ ਵਿਚ ਵੀ 78ਵਾਂ ਸੁਤੰਤਰਤਾ ਦਿਵਸ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ। ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਸ਼ਖਸੀਅਤਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ।
ਇਸ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ‘ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਮੁੱਖ ਮੰਤਰੀ ਮੈਡਲ ਅਤੇ ਦੋ ਮੁਲਾਜ਼ਮਾਂ ਨੂੰ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਪੁਰਸਕਾਰ ਜੇਤੂਆਂ ਵਿੱਚ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ, ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਅਤੇ ਇੱਕ ਵਿਦਿਆਰਥੀ, ਜਿਨ੍ਹਾਂ ਨੇ ਲੋਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਹੈ, ਸ਼ਾਮਲ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਗ੍ਰਾਮ ਪੰਚਾਇਤ ਰੁੜਕਾ ਕਲਾ ਅਤੇ ਸੁਮਿਤਰੀ ਦੇਵੀ ਆਸ਼ਾ ਵਰਕਰ ਪਿੰਡ ਬੁਲੰਦਪੁਰ (ਜਲੰਧਰ) ਨੂੰ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਡੀ.ਆਈ.ਜੀ ਇੰਦਰਬੀਰ ਸਿੰਘ, ਪਰੇਡ ਕਮਾਂਡਰ ਵੈਭਵ ਚੌਧਰੀ ਆਈ.ਪੀ.ਐਸ ਅਤੇ ਦੀਪਕਰਨ ਸਿੰਘ ਪੀ.ਪੀ.ਐਸ ਦੀ ਅਗਵਾਈ ਵਾਲੀ ਟੀਮ ਨੂੰ ਵੀ ਸਨਮਾਨਿਤ ਕੀਤਾ।