ਠੰਡ ਓਏ ਠੰਡ : ਪੰਜਾਬ ‘ਚ ਸ਼ੁੱਕਰਵਾਰ ਨੂੰ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ, ਪਾਰਾ ਆਮ ਨਾਲੋਂ ਦੋ ਡਿਗਰੀ ਹੇਠਾਂ ਆਇਆ

ਠੰਡ ਓਏ ਠੰਡ : ਪੰਜਾਬ ‘ਚ ਸ਼ੁੱਕਰਵਾਰ ਨੂੰ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ, ਪਾਰਾ ਆਮ ਨਾਲੋਂ ਦੋ ਡਿਗਰੀ ਹੇਠਾਂ ਆਇਆ

ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹੇਗਾ, ਪਰ ਘੱਟੋ-ਘੱਟ ਤਾਪਮਾਨ ‘ਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਵਿਚ ਠੰਡ ਲਗਾਤਾਰ ਵਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿੱਚ ਇਸ ਸਰਦੀ ਦੇ ਮੌਸਮ ਦੀ ਸਭ ਤੋਂ ਠੰਢੀ ਰਾਤ ਰਹੀ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਹੇਠਾਂ ਆ ਗਿਆ ਹੈ। ਅੰਮ੍ਰਿਤਸਰ ਘੱਟੋ-ਘੱਟ ਤਾਪਮਾਨ 1.4 ਡਿਗਰੀ ਦੇ ਨਾਲ ਸਭ ਤੋਂ ਠੰਢਾ ਰਿਹਾ, ਜਦੋਂ ਕਿ ਹੁਣ ਤੱਕ ਪੰਜਾਬ ਦੇ ਸਿਰਫ਼ ਪਟਿਆਲਾ ਵਿੱਚ ਹੀ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ।

ਪੰਜਾਬ ਵਿੱਚ ਦਿਨ ਦਾ ਤਾਪਮਾਨ ਵੀ ਆਮ ਨਾਲੋਂ 7.4 ਡਿਗਰੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਧੁੰਦ ਦਾ ਰੈੱਡ ਅਲਰਟ ਅਤੇ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਅਲਰਟ ਮੁਤਾਬਕ ਪੰਜਾਬ ‘ਚ ਸੀਤ ਲਹਿਰ ਦੇ ਨਾਲ-ਨਾਲ ਬੇਹੱਦ ਸੰਘਣੀ ਧੁੰਦ ਵੀ ਪਵੇਗੀ। ਠੰਡੇ ਦਿਨ ਦੇ ਹਾਲਾਤ ਵੀ ਬਣੇ ਰਹਿਣਗੇ। ਐਤਵਾਰ ਨੂੰ ਖਾਸ ਤੌਰ ‘ਤੇ ਤੇਜ਼ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ।

ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹੇਗਾ, ਪਰ ਘੱਟੋ-ਘੱਟ ਤਾਪਮਾਨ ‘ਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਿਸ ਕਾਰਨ ਇਹ ਹੁਣ ਆਮ ਨਾਲੋਂ 7.4 ਡਿਗਰੀ ਹੇਠਾਂ ਪਹੁੰਚ ਗਿਆ ਹੈ। ਐਸਬੀਐਸ ਨਗਰ ਵਿੱਚ ਸਭ ਤੋਂ ਘੱਟ ਤਾਪਮਾਨ 7.0 ਡਿਗਰੀ ਰਿਹਾ।

ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 9.4, ਲੁਧਿਆਣਾ ਵਿੱਚ 11.4, ਪਟਿਆਲਾ ਵਿੱਚ 12.1, ਪਠਾਨਕੋਟ ਵਿੱਚ 9.8, ਬਠਿੰਡਾ ਵਿੱਚ 12.6, ਗੁਰਦਾਸਪੁਰ ਵਿੱਚ 7.8, ਬਰਨਾਲਾ ਵਿੱਚ 10.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਪਾਰਾ ਆਮ ਨਾਲੋਂ 6.3 ਡਿਗਰੀ ਤੋਂ 8.2 ਡਿਗਰੀ ਤੱਕ ਹੇਠਾਂ ਰਿਹਾ।