ਸਮਾਜਵਾਦੀ ਪਾਰਟੀ ਤੋਂ ਬਾਅਦ ਕਾਂਗਰਸ ਦਾ ‘ਆਪ’ ਨਾਲ ਸਮਝੌਤਾ ਲਗਭਗ ਫਾਈਨਲ, ਦਿੱਲੀ ‘ਚ ਬਣੀ ਸਹਿਮਤੀ

ਸਮਾਜਵਾਦੀ ਪਾਰਟੀ ਤੋਂ ਬਾਅਦ ਕਾਂਗਰਸ ਦਾ ‘ਆਪ’ ਨਾਲ ਸਮਝੌਤਾ ਲਗਭਗ ਫਾਈਨਲ, ਦਿੱਲੀ ‘ਚ ਬਣੀ ਸਹਿਮਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ।

ਦੇਸ਼ ਵਿਚ ਲੋਕਸਭਾ 2024 ਚੋਣਾਂ ਲਈ ਮਾਹੌਲ ਤਿਆਰ ਹੋ ਚੁਕਿਆ ਹੈ। ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਨਾਲ ਸੀਟਾਂ ਦੇ ਸਮਝੌਤੇ ਤੋਂ ਬਾਅਦ ਦਿੱਲੀ ਵਿੱਚ ਕਾਂਗਰਸ ਦਾ ਆਮ ਆਦਮੀ ਪਾਰਟੀ ਨਾਲ ਸਮਝੌਤਾ ਲਗਭਗ ਤੈਅ ਹੈ। ਸੂਤਰਾਂ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਨੂੰ ਲੈ ਕੇ ਗੱਲਬਾਤ ਅੰਤਿਮ ਪੜਾਅ ‘ਤੇ ਹੈ।

‘ਆਪ’ ਅਤੇ ਕਾਂਗਰਸ ਵਿਚਾਲੇ ਸੀਟਾਂ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਕੇਜਰੀਵਾਲ ਦੀ ਪਾਰਟੀ 4 ਸੀਟਾਂ ‘ਤੇ ਅਤੇ ਕਾਂਗਰਸ 3 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਸਕਦੀ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਦਿੱਲੀ ਦੇ ਦੱਖਣੀ, ਉੱਤਰੀ ਪੱਛਮੀ, ਨਵੀਂ ਦਿੱਲੀ ਅਤੇ ਪੱਛਮੀ ਦਿੱਲੀ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰ ਸਕਦੀ ਹੈ। ਇਸ ਦੇ ਨਾਲ ਹੀ ਕਾਂਗਰਸ ਚਾਂਦਨੀ ਚੌਕ, ਪੂਰਬੀ ਦਿੱਲੀ ਅਤੇ ਉੱਤਰੀ ਸੀਟਾਂ ‘ਤੇ ਚੋਣ ਲੜ ਸਕਦੀ ਹੈ।

ਦਿੱਲੀ ‘ਚ ‘ਆਪ’ ਅਤੇ ਕਾਂਗਰਸ ਵਿਚਾਲੇ ਸੀਟਾਂ ‘ਤੇ ਸਮਝੌਤਾ ਹੋ ਗਿਆ ਹੈ, ਜਦਕਿ ਗੁਜਰਾਤ ‘ਚ ਵੀ ਦੋਵਾਂ ਵਿਚਾਲੇ ਗਠਜੋੜ ਹੋ ਸਕਦਾ ਹੈ। ਕਾਂਗਰਸ ਨੇ ਭਰੂਚ ਸਮੇਤ ਗੁਜਰਾਤ ‘ਚ ‘ਆਪ’ ਨੂੰ 2 ਤੋਂ 3 ਸੀਟਾਂ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ‘ਆਪ’ ਨੂੰ ਹਰਿਆਣਾ ਅਤੇ ਆਸਾਮ ‘ਚ ਇਕ-ਇਕ ਸੀਟ ਦੇਣ ਦਾ ਪ੍ਰਸਤਾਵ ਰੱਖਿਆ ਹੈ।

ਗੋਆ ‘ਚ ‘ਆਪ’ ਦੱਖਣੀ ਗੋਆ ਦੀ ਸੀਟ ਚਾਹੁੰਦੀ ਹੈ, ਪਰ ਕਾਂਗਰਸ ਨੇ ਉੱਥੋਂ ਮੌਜੂਦਾ ਐਮ.ਪੀ. ਅਜਿਹੇ ‘ਚ ਉਨ੍ਹਾਂ ਨੇ ਇਹ ਸੀਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਦੋਵੇਂ ਪਾਰਟੀਆਂ ਇਕੱਲਿਆਂ ਹੀ ਚੋਣਾਂ ਲੜਨਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਹੰਕਾਰ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ ਅਤੇ ਜੋ ਵੀ ਥੋੜਾ ਬਚਿਆ ਹੈ, ਉਹ ਇਸ ਲੋਕ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਜਿੱਤਣ ‘ਤੇ ਤਬਾਹ ਹੋ ਜਾਵੇਗਾ।