ਹਰਿਆਣਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ, ਭੁਪਿੰਦਰ ਸਿੰਘ ਹੁੱਡਾ, ਵਿਨੇਸ਼ ਫੋਗਾਟ ਸਮੇਤ 32 ਉਮੀਦਵਾਰਾਂ ਦਾ ਐਲਾਨ

ਹਰਿਆਣਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ, ਭੁਪਿੰਦਰ ਸਿੰਘ ਹੁੱਡਾ, ਵਿਨੇਸ਼ ਫੋਗਾਟ ਸਮੇਤ 32 ਉਮੀਦਵਾਰਾਂ ਦਾ ਐਲਾਨ

ਕਾਂਗਰਸ ਪਾਰਟੀ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੁਲਾਨਾ ਤੋਂ ਉਮੀਦਵਾਰ ਬਣਾਇਆ ਹੈ। ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਦੀ ਮੌਜੂਦਗੀ ਵਿੱਚ ਸੀਈਸੀ ਦੀ ਮੀਟਿੰਗ ਵਿੱਚ ਪਹਿਲੀ ਸੂਚੀ ਨੂੰ ਮਨਜ਼ੂਰੀ ਦਿੱਤੀ ਗਈ।

ਹਰਿਆਣਾ ਵਿਧਾਨਸਭਾ ਚੋਣਾਂ ਵਿਚ ਬਹੁਤ ਘਟ ਸਮਾਂ ਰਹਿ ਗਿਆ ਹੈ ਅਤੇ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਆਪਣੇ ਉਮੀਦਵਾਰ ਐਲਾਨ ਕਰਨੇ ਸ਼ੁਰੂ ਕਰ ਦਿਤੇ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਪਹਿਲੀ ਸੂਚੀ ਵਿੱਚ 32 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਪਾਰਟੀ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੁਲਾਨਾ ਤੋਂ ਉਮੀਦਵਾਰ ਬਣਾਇਆ ਹੈ। ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਦੀ ਮੌਜੂਦਗੀ ਵਿੱਚ ਸੀਈਸੀ ਦੀ ਮੀਟਿੰਗ ਵਿੱਚ ਪਹਿਲੀ ਸੂਚੀ ਨੂੰ ਮਨਜ਼ੂਰੀ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ 06 ਸਤੰਬਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਇਸ ਤੋਂ ਇਲਾਵਾ ਕਾਂਗਰਸ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਗੜ੍ਹੀ ਸਾਂਪਲਾ-ਕਿਲੋਈ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਸੁਰਿੰਦਰ ਪੰਵਾਰ ਨੂੰ ਸੋਨੀਪਤ ਤੋਂ, ਜਗਬੀਰ ਸਿੰਘ ਮਲਿਕ ਨੂੰ ਗੋਹਾਨਾ ਤੋਂ ਅਤੇ ਭਾਰਤ ਭੂਸ਼ਣ ਬੱਤਰਾ ਨੂੰ ਰੋਹਤਕ ਤੋਂ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ 67 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਹਾਲਾਂਕਿ, ਪਹਿਲੀ ਸੂਚੀ ਜਾਰੀ ਕਰਨ ਤੋਂ ਤੁਰੰਤ ਬਾਅਦ, ਕਾਂਗਰਸ ਨੇ ਵੱਖਰੇ ਤੌਰ ‘ਤੇ ਇਸਰਾਨਾ ਤੋਂ ਪਾਰਟੀ ਦੇ ਵਿਧਾਇਕ ਬਲਬੀਰ ਸਿੰਘ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ। ਅਜਿਹੇ ‘ਚ ਕਾਂਗਰਸ ਨੇ ਸ਼ੁੱਕਰਵਾਰ ਨੂੰ ਕੁੱਲ 32 ਸੀਟਾਂ ਦੇ ਨਾਵਾਂ ਦਾ ਐਲਾਨ ਕੀਤਾ।