ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਨੇ ਸਾਰੀਆਂ ਚਾਰ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ, ਗਿੱਦੜਬਾਹਾ ਤੋਂ ਰਾਜਾ ਵੜਿੰਗ ਦੀ ਪਤਨੀ ਨੂੰ ਉਮੀਦਵਾਰ ਬਣਾਇਆ

ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਨੇ ਸਾਰੀਆਂ ਚਾਰ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ, ਗਿੱਦੜਬਾਹਾ ਤੋਂ ਰਾਜਾ ਵੜਿੰਗ ਦੀ ਪਤਨੀ ਨੂੰ ਉਮੀਦਵਾਰ ਬਣਾਇਆ

ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਪੰਜਾਬ ਦੀ ਚਾਰ ਵਿਧਾਨਸਭਾ ਸੀਟਾਂ ‘ਤੇ ਹੋਣ ਵਾਲਿਆਂ ਜ਼ਿਮਨੀ ਚੋਣਾਂ ਇਸ ਵਾਰ ਦਿਲਚਸਪ ਹੁੰਦੀਆਂ ਜਾ ਰਹੀਆਂ ਹਨ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਮੰਗਲਵਾਰ ਦੇਰ ਰਾਤ ਸੂਚੀ ਜਾਰੀ ਕਰ ਦਿੱਤੀ ਹੈ।

ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਕਾਂਗਰਸ ਨੇ ਗਿੱਦੜਬਾਹਾ ਸੀਟ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਟਿਕਟ ਦਿੱਤੀ ਹੈ। ਇਹ ਸੀਟ ਰਾਜਾ ਵੜਿੰਗ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਹੈ। ਹੁਣ ਪਾਰਟੀ ਨੇ ਇੱਥੋਂ ਉਨ੍ਹਾਂ ਦੀ ਪਤਨੀ ਨੂੰ ਉਮੀਦਵਾਰ ਬਣਾਇਆ ਹੈ।

ਕਾਂਗਰਸ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਣਜੀਤ ਕੁਮਾਰ ਨੂੰ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਉਮੀਦਵਾਰ ਬਣਾਇਆ ਹੈ। ਉਹ ਸੱਚ ਐਜੂਕੇਸ਼ਨਲ ਟਰੱਸਟ ਦੇ ਸੰਸਥਾਪਕ ਮੈਂਬਰ ਹੈ ਅਤੇ ਵਾਤਾਵਰਣ ਨੂੰ ਸਮਰਪਿਤ ਸੰਸਥਾ ਗ੍ਰੀਨ ਸੁਸਾਇਟੀ ਦੇ ਮੈਂਬਰ ਵੀ ਹੈ। ਉਹ ਜਲੰਧਰ ਦੇ ਅੰਬੇਡਕਰ ਭਵਨ ਟਰੱਸਟ ਦੇ ਟਰੱਸਟੀ ਵੀ ਹਨ।