- ਪੰਜਾਬ
- No Comment
ਲੋਕ ਸਭਾ ਚੋਣਾਂ 2024 ‘ਚ ਆਪ’ ਨਾਲ ਗਠਜੋੜ ਨੂੰ ਲੈਕੇ ਅੱਜ ਕਾਂਗਰਸ ਹਾਈਕਮਾਂਡ ਪੰਜਾਬ ਦੇ ਸੰਸਦ ਮੈਂਬਰਾਂ ਤੋਂ ਦਿੱਲੀ ਵਿਚ ਰਾਏ ਲਵੇਗੀ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਪਾਰਟੀ ਨੇ ਅਜੇ ਤੱਕ ਉਨ੍ਹਾਂ ਨੂੰ ਗਠਜੋੜ ਸਬੰਧੀ ਕੋਈ ਸੰਦੇਸ਼ ਨਹੀਂ ਦਿੱਤਾ ਹੈ। ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਚੋਣਾਂ ਦੀ ਤਿਆਰੀ ਕਰ ਰਹੀ ਹੈ। ਕਾਂਗਰਸ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਗੰਭੀਰ ਨਜ਼ਰ ਆ ਰਹੀ ਹੈ।
ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ 2024 ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਬੁੱਧਵਾਰ ਨੂੰ ਬੈਠਕ ਬੁਲਾਈ ਹੈ, ਜਿਸ ‘ਚ ਚਰਚਾ ਕੀਤੀ ਗਈ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨਾ ਚਾਹੀਦਾ ਹੈ ਜਾਂ ਨਹੀਂ।
ਮੀਟਿੰਗ ਵਿੱਚ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਪੰਜਾਬ ਤੋਂ ਪਾਰਟੀ ਦੇ ਸੰਸਦ ਮੈਂਬਰ ਵੀ ਸ਼ਮੂਲੀਅਤ ਕਰਨਗੇ। ਇਸ ਬੈਠਕ ‘ਚ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਗਠਜੋੜ ਨੂੰ ਲੈ ਕੇ ਆਪਣੇ ਵਿਚਾਰ ਪੇਸ਼ ਕਰਨੇ ਹੋਣਗੇ। ਇਸ ਦੇ ਨਾਲ ਹੀ ਵੜਿੰਗ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਪਾਰਟੀ ਨੇ ਅਜੇ ਤੱਕ ਉਨ੍ਹਾਂ ਨੂੰ ਗਠਜੋੜ ਸਬੰਧੀ ਕੋਈ ਸੰਦੇਸ਼ ਨਹੀਂ ਦਿੱਤਾ ਹੈ। ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਚੋਣਾਂ ਦੀ ਤਿਆਰੀ ਕਰ ਰਹੀ ਹੈ। ਕਾਂਗਰਸ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਗੰਭੀਰ ਨਜ਼ਰ ਆ ਰਹੀ ਹੈ।
ਸੋਮਵਾਰ ਨੂੰ ਪਾਰਟੀ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਰਾਜਾ ਵੜਿੰਗ ਤੋਂ ਇਲਾਵਾ ਆਸ਼ੂ, ਸੂਬਾ ਇੰਚਾਰਜ ਹਰੀਸ਼ ਚੌਧਰੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਆਦਿ ਹਾਜ਼ਰ ਸਨ। ਇਸ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਸ਼ਿਰਕਤ ਕਰਨੀ ਸੀ, ਪਰ ਬਿਮਾਰ ਹੋਣ ਕਾਰਨ ਉਹ ਨਹੀਂ ਜਾ ਸਕੇ। ਇਸ ਮੀਟਿੰਗ ਵਿੱਚ ਪਾਰਟੀ ਆਗੂਆਂ ਨੇ ਗਠਜੋੜ ਨਾ ਕਰਨ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਸੂਤਰ ਦੱਸਦੇ ਹਨ ਕਿ ਇਸ ਮੀਟਿੰਗ ਵਿੱਚ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਵੀ ਕਿਹਾ ਕਿ ਪੰਜਾਬ ਦੇ ਵਰਕਰ ਗਠਜੋੜ ਦੇ ਖਿਲਾਫ ਹਨ। ਇਸ ਬੈਠਕ ਤੋਂ ਬਾਅਦ ਕੇਸੀ ਵੇਣੂਗੋਪਾਲ ਨੇ ਬੁੱਧਵਾਰ ਨੂੰ ਪਾਰਟੀ ਦੇ ਸੰਸਦ ਮੈਂਬਰਾਂ ਦੀ ਬੈਠਕ ਬੁਲਾਈ ਹੈ, ਕਿਉਂਕਿ ਹੁਣ ਤੱਕ ਇਹ ਕਿਹਾ ਜਾ ਰਿਹਾ ਸੀ ਕਿ ਸੰਸਦ ਮੈਂਬਰ ਗਠਜੋੜ ਦੇ ਪੱਖ ‘ਚ ਹਨ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਬੁੱਧਵਾਰ ਦੀ ਬੈਠਕ ‘ਚ ਇਹ ਸਪੱਸ਼ਟ ਹੋ ਜਾਵੇਗਾ ਕਿ ਕੀ ਸੰਸਦ ਮੈਂਬਰ ਸੱਚਮੁੱਚ ਗਠਜੋੜ ਦੇ ਪੱਖ ‘ਚ ਹਨ ਜਾਂ ਨਹੀਂ। ਇਹ ਮੁੱਦਾ ਕਾਂਗਰਸ ਲਈ ਇਸ ਲਈ ਵੀ ਬਹੁਤ ਅਹਿਮ ਹੈ ਕਿਉਂਕਿ ਪਾਰਟੀ ਨੇ ਨਾ ਤਾਂ ਅਜੇ ਤੱਕ ਇਹ ਸਪੱਸ਼ਟ ਕੀਤਾ ਹੈ ਕਿ ਉਹ ਇਕੱਲੀ ਚੋਣ ਲੜੇਗੀ ਅਤੇ ਨਾ ਹੀ ਗਠਜੋੜ ‘ਚ ਚੋਣ ਲੜਨ ਦੀ ਗੱਲ ਕਹੀ ਹੈ, ਜਿਸ ਕਾਰਨ ਕਾਂਗਰਸੀ ਵਰਕਰ ਭੰਬਲਭੂਸੇ ਵਿੱਚ ਹਨ।