ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਹਰਮਿੰਦਰ ਸਿੰਘ ਜੱਸੀ ਭਾਜਪਾ ‘ਚ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਹਰਮਿੰਦਰ ਸਿੰਘ ਜੱਸੀ ਭਾਜਪਾ ‘ਚ ਸ਼ਾਮਲ

ਹਰਮਿੰਦਰ ਸਿੰਘ ਜੱਸੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਬਠਿੰਡਾ ਵਿੱਚ ਪਾਰਟੀ ਦੀ ਤਾਕਤ ਵਧਣ ਦੀ ਉਮੀਦ ਹੈ। ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਹਨ ਜਿੱਥੇ 1 ਜੂਨ ਨੂੰ ਆਖਰੀ ਪੜਾਅ ਵਿੱਚ ਵੋਟਿੰਗ ਹੋਣੀ ਹੈ। ਇਨ੍ਹਾਂ ਵਿੱਚ ਬਠਿੰਡਾ ਸੀਟ ਵੀ ਸ਼ਾਮਲ ਹੈ। ਜਿੱਥੋਂ ਭਾਜਪਾ ਨੇ ਪਰਮਪਾਲ ਕੌਰ ਸਿੱਧੂ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਪੰਜਾਬ ਵਿਚ ਲੋਕਸਭਾ ਚੋਣਾਂ ਨੂੰ ਬਹੁਤ ਘਟ ਸਮਾਂ ਰਹਿ ਗਿਆ ਹੈ, ਪਰ ਨੇਤਾਵਾਂ ਦਾ ਪਾਰਟੀ ਬਦਲਣ ਦਾ ਦੌਰ ਜਾਰੀ ਹੈ। ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਆਗੂ ਅਤੇ ਪੰਜਾਬ ਸਰਕਾਰ ਵਿੱਚ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੇ ਕਾਂਗਰਸ ਛੱਡ ਦਿੱਤੀ ਹੈ।

ਹਰਮਿੰਦਰ ਸਿੰਘ ਜੱਸੀ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਰਾਜੀਵ ਚੰਦਰਸ਼ੇਖਰ ਨੇ ਜੱਸੀ ਨੂੰ ਗਲੇ ਵਿੱਚ ਭਾਜਪਾ ਦਾ ਤਖ਼ਤਾ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਰਮਿੰਦਰ ਸਿੰਘ ਜੱਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਵਿੱਚ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਕਾਰਨ ਦੱਸਿਆ।

ਹਰਮਿੰਦਰ ਸਿੰਘ ਨੇ ਕਿਹਾ, ਪ੍ਰਧਾਨ ਮੰਤਰੀ ਨੇ ਦੁਨੀਆ ਵਿੱਚ ਜੋ ਅਕਸ ਬਣਾਈ ਹੈ, ਉਸ ਤੋਂ ਮੈਂ ਬਹੁਤ ਪ੍ਰਭਾਵਿਤ ਹਾਂ। ਜੱਸੀ ਪੰਜਾਬ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਨੇ 2022 ‘ਚ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਸੀ ਅਤੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਹੀ ਕਾਂਗਰਸ ਛੱਡਣ ਦਾ ਐਲਾਨ ਕਰ ਦਿੱਤਾ ਸੀ। ਜੱਸੀ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ ਕਰੀਬੀ ਮੰਨਿਆ ਜਾਂਦਾ ਹੈ। ਉਹ ਦੋ ਵਾਰ ਤਲਵੰਡੀ ਸਾਬੋ ਅਤੇ ਇੱਕ ਵਾਰ ਬਠਿੰਡਾ ਸ਼ਹਿਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਉਹ 2022 ਵਿੱਚ ਤਲਵੰਡੀ ਤੋਂ ਚੋਣ ਲੜਨਾ ਚਾਹੁੰਦੇ ਸਨ, ਪਰ ਕਾਂਗਰਸ ਨੇ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਟਿਕਟ ਦਿੱਤੀ ਸੀ। ਜੱਸੀ ਇਸ ਗੱਲ ਤੋਂ ਨਾਰਾਜ਼ ਸਨ ਅਤੇ ਇਸ ਲਈ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਸੀ।