ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਵਿਧਾਨ ਸਭਾ ਸੈਸ਼ਨ ‘ਚ ਹਿੱਸਾ ਲਵੇਗੀ ਕਾਂਗਰਸ, ਕਾਂਗਰਸ SYL ‘ਤੇ ਸਰਕਾਰ ਨੂੰ ਘੇਰੇਗੀ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਵਿਧਾਨ ਸਭਾ ਸੈਸ਼ਨ ‘ਚ ਹਿੱਸਾ ਲਵੇਗੀ ਕਾਂਗਰਸ, ਕਾਂਗਰਸ SYL ‘ਤੇ ਸਰਕਾਰ ਨੂੰ ਘੇਰੇਗੀ

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਇਹ ਸੈਸ਼ਨ ਗੈਰ-ਸੰਵਿਧਾਨਕ ਹੈ ਤਾਂ ਰਾਜਪਾਲ ਨੂੰ ਕੋਈ ਕਾਰਵਾਈ ਕਰਨੀ ਚਾਹੀਦੀ ਹੈ, ਕਿਉਂਕਿ ਇਜਲਾਸ ‘ਤੇ ਪੰਜਾਬੀਆਂ ਦੇ ਕਰੋੜਾਂ ਰੁਪਏ ਖਰਚ ਹੋ ਰਹੇ ਹਨ। ਇਸਦੇ ਨਾਲ ਹੀ ਜੇਕਰ ਵਿਧਾਨ ਸਭਾ ਦੀ ਬੈਠਕ ਜਾਇਜ਼ ਹੈ ਤਾਂ ਰਾਜਪਾਲ ਨੂੰ ਵਿਧਾਨ ਸਭਾ ਦੇ ਕੰਮਕਾਜ ‘ਤੇ ਆਪਣੀ ਮੋਹਰ ਲਗਾਉਣੀ ਚਾਹੀਦੀ ਹੈ।


ਪੰਜਾਬ ਵਿਧਾਨਸਭਾ ਦਾ ਦੋ ਦਿਨਾਂ ਦਾ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸੀਐੱਲਪੀ ਦਫ਼ਤਰ ਵਿਖੇ ਹੋਈ। ਇਸਦੀ ਪ੍ਰਧਾਨਗੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਕਾਂਗਰਸ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲਵੇਗੀ।

ਬਾਜਵਾ ਨੇ ਕਿਹਾ ਕਿ ਇਹ ਤੀਜਾ ਸੈਸ਼ਨ ਹੈ ਜਿਸਨੂੰ ਰਾਜਪਾਲ ਨੇ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਜੇਕਰ ਕਾਂਗਰਸ ਇਸ ਸੈਸ਼ਨ ‘ਚ ਹਿੱਸਾ ਨਹੀਂ ਲੈਂਦੀ ਹੈ ਤਾਂ ਸਰਕਾਰ ਕਾਂਗਰਸ ‘ਤੇ ਦੋਸ਼ ਲਗਾ ਸਕਦੀ ਹੈ ਕਿ ਅਸੀਂ ਬੈਠਕ ‘ਚ ਹਿੱਸਾ ਨਹੀਂ ਲਿਆ। ਬਾਜਵਾ ਨੇ ਕਿਹਾ ਕਿ ਵਿਰੋਧੀ ਧਿਰ ਐੱਸਵਾਈਐੱਲ ‘ਤੇ ਸਰਕਾਰ ਨੂੰ ਘੇਰੇਗੀ ਕਿਉਂਕਿ ਸਰਕਾਰ ਅਜੇ ਤੱਕ ਇਹ ਸਪੱਸ਼ਟ ਨਹੀਂ ਕਰ ਸਕੀ ਹੈ ਕਿ ਜਨਵਰੀ ‘ਚ ਸੁਪਰੀਮ ਕੋਰਟ ‘ਚ ਐੱਸਵਾਈਐੱਲ ਮਾਮਲੇ ‘ਤੇ ਉਸ ਦਾ ਸਟੈਂਡ ਕੀ ਹੈ।

ਬਾਜਵਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਸਦੇ ਨਾਲ ਹੀ ਕਾਨੂੰਨ ਵਿਵਸਥਾ ਸੂਬੇ ਦਾ ਵੱਡਾ ਮੁੱਦਾ ਬਣਿਆ ਹੋਇਆ ਹੈ। ਸੂਬੇ ਦੀ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਅਮਨ-ਕਾਨੂੰਨ ਨੂੰ ਸੰਭਾਲਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਇਸੇ ਤਰ੍ਹਾਂ ਨਸ਼ਿਆਂ ਦਾ ਮਸਲਾ ਵੀ ਬਹੁਤ ਗੰਭੀਰ ਹੈ। ਨਸ਼ਿਆਂ ਦੀ ਸਮੱਸਿਆ ਦਾ ਤਿੰਨ-ਚਾਰ ਮਹੀਨਿਆਂ ਵਿੱਚ ਹੱਲ ਕੱਢਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਡੇਢ ਸਾਲ ਵਿੱਚ ਵੀ ਕੋਈ ਹੱਲ ਨਹੀਂ ਕੱਢ ਸਕੀ।

ਜਾਣਕਾਰੀ ਮੁਤਾਬਕ ਵਿਧਾਇਕ ਦਲ ਦੀ ਬੈਠਕ ‘ਚ ਇਸ ਮੁੱਦੇ ਨੂੰ ਲੈ ਕੇ ਲੰਬੀ ਚਰਚਾ ਹੋਈ ਕਿ ਕਾਂਗਰਸ ਨੂੰ ਬੈਠਕ ‘ਚ ਹਿੱਸਾ ਲੈਣਾ ਚਾਹੀਦਾ ਹੈ ਜਾਂ ਨਹੀਂ। ਕਿਉਂਕਿ ਰਾਜਪਾਲ ਇੱਕ ਵਾਰ ਫਿਰ ਸੈਸ਼ਨ ਨੂੰ ਗੈਰ-ਸੰਵਿਧਾਨਕ ਦੱਸ ਰਹੇ ਹਨ। ਆਖਰਕਾਰ ਕਾਂਗਰਸ ਨੇ ਵਿਧਾਨ ਸਭਾ ਦੀ ਕਾਰਵਾਈ ਵਿੱਚ ਹਿੱਸਾ ਲੈਣ ਦਾ ਫੈਸਲਾ ਕੀਤਾ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਇਹ ਸੈਸ਼ਨ ਗੈਰ-ਸੰਵਿਧਾਨਕ ਹੈ ਤਾਂ ਰਾਜਪਾਲ ਨੂੰ ਕੋਈ ਕਾਰਵਾਈ ਕਰਨੀ ਚਾਹੀਦੀ ਹੈ। ਕਿਉਂਕਿ ਇਜਲਾਸ ‘ਤੇ ਪੰਜਾਬੀਆਂ ਦੇ ਕਰੋੜਾਂ ਰੁਪਏ ਖਰਚ ਹੋ ਰਹੇ ਹਨ। ਇਸ ਦੇ ਨਾਲ ਹੀ ਜੇਕਰ ਵਿਧਾਨ ਸਭਾ ਦੀ ਬੈਠਕ ਜਾਇਜ਼ ਹੈ ਤਾਂ ਰਾਜਪਾਲ ਨੂੰ ਵਿਧਾਨ ਸਭਾ ਦੇ ਕੰਮਕਾਜ ‘ਤੇ ਆਪਣੀ ਮੋਹਰ ਲਗਾਉਣੀ ਚਾਹੀਦੀ ਹੈ।