ਸੈਮ ਪਿਤਰੋਦਾ ਨੂੰ ਮੁੜ ਓਵਰਸੀਜ਼ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ, 50 ਦਿਨ ਪਹਿਲਾਂ ਅਹੁਦੇ ਤੋਂ ਅਸਤੀਫਾ ਦਿੱਤਾ ਸੀ

ਸੈਮ ਪਿਤਰੋਦਾ ਨੂੰ ਮੁੜ ਓਵਰਸੀਜ਼ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ, 50 ਦਿਨ ਪਹਿਲਾਂ ਅਹੁਦੇ ਤੋਂ ਅਸਤੀਫਾ ਦਿੱਤਾ ਸੀ

ਸੀਨੀਅਰ ਆਗੂ ਕੇਸੀ ਵੇਣੂਗੋਪਾਲ ਨੇ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਸੈਮ ਪਿਤਰੋਦਾ ਨੂੰ ਤੁਰੰਤ ਪ੍ਰਭਾਵ ਨਾਲ ਮੁੜ ਤੋਂ ਇੰਡੀਅਨ ਓਵਰਸੀਜ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਪਿਤਰੋਦਾ ਹੁਣ ਅਜਿਹਾ ਕੋਈ ਬਿਆਨ ਨਹੀਂ ਦੇਣਗੇ, ਜਿਸ ਨਾਲ ਭਵਿੱਖ ‘ਚ ਵਿਵਾਦ ਪੈਦਾ ਹੋ ਸਕਦਾ ਹੈ।

ਸੈਮ ਪਿਤਰੋਦਾ ਕਾਫੀ ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ। ਕਾਂਗਰਸ ਨੇਤਾ ਸੈਮ ਪਿਤਰੋਦਾ ਨੂੰ ਇਕ ਵਾਰ ਫਿਰ ਓਵਰਸੀਜ਼ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਆਪਣੇ ਵਿਵਾਦਿਤ ਬਿਆਨਾਂ ਤੋਂ ਬਾਅਦ 8 ਮਈ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸੈਮ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ਨੇ ਬੁੱਧਵਾਰ ਨੂੰ ਇਕ ਪ੍ਰੈੱਸ ਬਿਆਨ ਜਾਰੀ ਕੀਤਾ ਹੈ।

ਇਸ ਸਬੰਧੀ ਸੀਨੀਅਰ ਆਗੂ ਕੇਸੀ ਵੇਣੂਗੋਪਾਲ ਨੇ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਸੈਮ ਪਿਤਰੋਦਾ ਨੂੰ ਤੁਰੰਤ ਪ੍ਰਭਾਵ ਨਾਲ ਮੁੜ ਤੋਂ ਇੰਡੀਅਨ ਓਵਰਸੀਜ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਪਿਤਰੋਦਾ ਹੁਣ ਅਜਿਹਾ ਕੋਈ ਬਿਆਨ ਨਹੀਂ ਦੇਣਗੇ, ਜਿਸ ਨਾਲ ਭਵਿੱਖ ‘ਚ ਵਿਵਾਦ ਪੈਦਾ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੌਰਾਨ 8 ਮਈ ਨੂੰ ਪਿਤਰੋਦਾ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ। ਇਸ ਵਿੱਚ ਉਹ ਕਹਿ ਰਿਹਾ ਸੀ ਕਿ ਭਾਰਤ ਵਿੱਚ ਪੂਰਬ ਦੇ ਲੋਕ ਚੀਨੀ ਅਤੇ ਦੱਖਣ ਦੇ ਲੋਕ ਅਫ਼ਰੀਕੀ ਲੱਗਦੇ ਹਨ। ਕਾਂਗਰਸ ਨੇ ਉਨ੍ਹਾਂ ਦੇ ਬਿਆਨ ਤੋਂ ਦੂਰੀ ਬਣਾ ਲਈ ਸੀ। ਵਿਵਾਦ ਵਧਣ ਤੋਂ ਕੁਝ ਦੇਰ ਬਾਅਦ ਹੀ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਹ ਜਾਣਕਾਰੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦਿੱਤੀ ਸੀ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ ਪਿਤਰੋਦਾ ਨੇ ਆਪਣੀ ਮਰਜ਼ੀ ਨਾਲ ਅਸਤੀਫਾ ਦਿੱਤਾ ਸੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਸੀ। ਸੈਮ ਪਿਤਰੋਦਾ ਨੇ ਅੰਗਰੇਜ਼ੀ ਅਖਬਾਰ ‘ਦਿ ਸਟੇਟਸਮੈਨ’ ਨੂੰ ਦਿੱਤੇ ਇੰਟਰਵਿਊ ‘ਚ ਵਿਭਿੰਨਤਾ ‘ਤੇ ਬਿਆਨ ਦਿੱਤਾ ਸੀ। ਉਸ ਨੇ ਕਿਹਾ, ‘ਅਸੀਂ 75 ਸਾਲਾਂ ਤੋਂ ਬਹੁਤ ਖੁਸ਼ਹਾਲ ਮਾਹੌਲ ਵਿਚ ਰਹਿੰਦੇ ਹਾਂ। ਲੋਕ ਇਧਰ-ਉਧਰ ਝਗੜੇ ਛੱਡ ਕੇ ਇਕੱਠੇ ਰਹਿੰਦੇ ਸਨ। ਅਸੀਂ ਭਾਰਤ ਵਰਗੇ ਵਿਭਿੰਨ ਦੇਸ਼ ਨੂੰ ਇਕੱਠੇ ਰੱਖ ਸਕਦੇ ਹਾਂ। ਇੱਥੇ ਅਸੀਂ ਸਾਰੇ ਭੈਣ-ਭਰਾ ਹਾਂ।