ਮਲਿਕਾਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ, ਅਖਿਲੇਸ਼ ਸਪਾ ਦੇ ਨਵੇਂ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ

ਮਲਿਕਾਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ, ਅਖਿਲੇਸ਼ ਸਪਾ ਦੇ ਨਵੇਂ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ

ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਅਸ਼ੋਕਾ ਹੋਟਲ ‘ਚ ਹੋਵੇਗੀ। ਇਸ ‘ਚ ਸੋਨੀਆ, ਰਾਹੁਲ, ਪ੍ਰਿਅੰਕਾ ਗਾਂਧੀ ਸਮੇਤ ਕਈ ਵੱਡੇ ਨੇਤਾ ਹਿੱਸਾ ਲੈਣਗੇ।

ਇੰਡੀ ਗਠਬੰਧਨ ਨੇ ਵੀ ਇਸ ਵਾਰ ਲੋਕਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਨਰਿੰਦਰ ਮੋਦੀ ਭਲਕੇ ਯਾਨੀ 9 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਜਦੋਂ ਕਿ ਆਈ.ਐਨ.ਡੀ.ਆਈ.ਏ. ਬਲਾਕ ਵਿੱਚ ਵੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਅਸ਼ੋਕਾ ਹੋਟਲ ‘ਚ ਹੋਵੇਗੀ। ਇਸ ‘ਚ ਸੋਨੀਆ, ਰਾਹੁਲ, ਪ੍ਰਿਅੰਕਾ ਗਾਂਧੀ ਸਮੇਤ ਕਈ ਵੱਡੇ ਨੇਤਾ ਹਿੱਸਾ ਲੈਣਗੇ।

ਮੀਟਿੰਗ ‘ਚ ਚੋਣ ਨਤੀਜਿਆਂ ‘ਤੇ ਚਰਚਾ ਕੀਤੀ ਜਾਵੇਗੀ। ਸ਼ਾਮ 5.30 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਕਾਂਗਰਸ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੀ ਮੀਟਿੰਗ ਹੋਵੇਗੀ। ਖੜਗੇ ਅਸ਼ੋਕ ਹੋਟਲ ‘ਚ ਪਾਰਟੀ ਨੇਤਾਵਾਂ ਲਈ ਡਿਨਰ ਦਾ ਆਯੋਜਨ ਵੀ ਕਰਨਗੇ। ਇਸ ਦੇ ਨਾਲ ਹੀ ਸਮਾਜਵਾਦੀ ਪਾਰਟੀ ਦੀ ਮੀਟਿੰਗ ਵੀ ਹੋਣੀ ਹੈ। ਇਸ ਵਿੱਚ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ ਆਪਣੇ ਨਵੇਂ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ।

2014 ਵਿੱਚ ਜਦੋਂ ਨਰਿੰਦਰ ਮੋਦੀ ਪਹਿਲੀ ਵਾਰ ਸੱਤਾ ਵਿੱਚ ਆਏ ਤਾਂ ਉਨ੍ਹਾਂ ਨੇ ‘ਕਾਂਗਰਸ ਮੁਕਤ ਭਾਰਤ’ ਦਾ ਨਾਅਰਾ ਬੁਲੰਦ ਕੀਤਾ। 2024 ਵਿੱਚ ਵੀ ਇਸੇ ਕਾਂਗਰਸ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਖੜਗੇ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਰਗੇ ਰਾਜ ਵਿੱਚ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਨੇ ਮਿਲ ਕੇ ਭਾਜਪਾ ਦਾ ਸੂਬੇ ਵਿੱਚੋਂ ਅੱਧੇ ਤੋਂ ਜ਼ਿਆਦਾ ਸਫਾਇਆ ਕਰ ਦਿੱਤਾ। ਮਹਾਰਾਸ਼ਟਰ ਵਿੱਚ ਸ਼ਿਵ ਸੈਨਾ, ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਦੇਸ਼ ਦੇ ਇਸ ਗਣਿਤ ‘ਤੇ ਨਜ਼ਰ ਮਾਰੀਏ ਤਾਂ ਭਾਜਪਾ ਦਾ ‘ਕਾਂਗਰਸ ਮੁਕਤ ਭਾਰਤ’ ਦਾ ਨਾਅਰਾ ਸਾਫ਼ ਤੌਰ ‘ਤੇ ਗੁਆਚ ਗਿਆ ਹੈ।