ਜੇਕਰ ਮੇਰੀ ਰੈਲੀ ‘ਚ 15 ਹਜ਼ਾਰ ਦੀ ਭੀੜ ਹੁੰਦੀ ਹੈ ਤਾਂ ਕਿਸੇ ਦਾ ਢਿੱਡ ਕਿਉਂ ਦੁਖਦਾ ਹੈ, ਮੈਂ ਪ੍ਰਬੰਧਕਾਂ ਨਾਲ ਧੱਕਾ ਨਹੀਂ ਹੋਣ ਦੇਵਾਂਗਾ : ਨਵਜੋਤ ਸਿੰਘ ਸਿੱਧੂ

ਜੇਕਰ ਮੇਰੀ ਰੈਲੀ ‘ਚ 15 ਹਜ਼ਾਰ ਦੀ ਭੀੜ ਹੁੰਦੀ ਹੈ ਤਾਂ ਕਿਸੇ ਦਾ ਢਿੱਡ ਕਿਉਂ ਦੁਖਦਾ ਹੈ, ਮੈਂ ਪ੍ਰਬੰਧਕਾਂ ਨਾਲ ਧੱਕਾ ਨਹੀਂ ਹੋਣ ਦੇਵਾਂਗਾ : ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋ ਕਾਂਗਰਸੀ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਦੋਵੇਂ ਆਗੂ ਨਵਜੋਤ ਸਿੰਘ ਸਿੱਧੂ ਦੀ ਮੋਗਾ ਰੈਲੀ ਦੇ ਪ੍ਰਬੰਧਕ ਸਨ।

ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਪੰਜਾਬ ਵਿੱਚ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ ਅੜੇ ਹਥੀ ਲਿਆ ਹੈ। ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਰੈਲੀ ਵਿੱਚ 15 ਹਜ਼ਾਰ ਦੀ ਭੀੜ ਇਕੱਠੀ ਹੁੰਦੀ ਹੈ ਤਾਂ ਕਿਸੇ ਦੇ ਪੇਟ ਵਿੱਚ ਦਰਦ ਕਿਉਂ ਹੁੰਦਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੱਲ੍ਹ ਦੋ ਕਾਂਗਰਸੀ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਦੋਵੇਂ ਆਗੂ ਨਵਜੋਤ ਸਿੰਘ ਸਿੱਧੂ ਦੀ ਮੋਗਾ ਰੈਲੀ ਦੇ ਪ੍ਰਬੰਧਕ ਸਨ। ਇਨ੍ਹਾਂ ਦੋਵਾਂ ਆਗੂਆਂ ਨੂੰ ਮੁਅੱਤਲ ਕਰਨ ਲਈ ਪਾਰਟੀ ਲਾਈਨ ਤੋਂ ਬਾਹਰ ਕੰਮ ਕਰਨਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੱਤਾ ਗਿਆ ਹੈ। ਇਹ ਦੋਵੇਂ ਆਗੂ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਹਨ। ਦੱਸ ਦੇਈਏ ਕਿ 21 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਨੇ ਮੋਗਾ ਵਿੱਚ ਰੈਲੀ ਕੀਤੀ ਸੀ।

ਇਸ ਰੈਲੀ ਦੇ ਪ੍ਰਬੰਧਕ ਮਹੇਸ਼ ਇੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਧਰਮਪਾਲ ਸਿੰਘ ਸਨ। ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਇਸ ਰੈਲੀ ਦੀ ਸ਼ਿਕਾਇਤ ਪਾਰਟੀ ਹਾਈਕਮਾਂਡ ਨੂੰ ਕੀਤੀ ਸੀ। ਹਾਈਕਮਾਂਡ ਨੂੰ ਦਿੱਤੀ ਸ਼ਿਕਾਇਤ ਵਿੱਚ ਮਾਲਵਿਕਾ ਸੂਦ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਅਤੇ ਮੋਗਾ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ ਰੈਲੀ ਜਾਂ ਕਿਸੇ ਵੀ ਤਰ੍ਹਾਂ ਦੇ ਸੱਦੇ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਨੇ ਰੈਲੀ ਦੇ ਪੋਸਟਰ ‘ਤੇ ਆਪਣੀ ਫੋਟੋ ਹੋਣ ‘ਤੇ ਵੀ ਇਤਰਾਜ਼ ਜਤਾਇਆ ਸੀ।

ਇਸ ਤੋਂ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਸਾਬਕਾ ਵਿਧਾਇਕ ਮਹੇਸ਼ ਇੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਧਰਮਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ। ਹਾਲਾਂਕਿ ਮਹੇਸ਼ ਇੰਦਰ ਸਿੰਘ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਹ ਰੈਲੀ ਕਰਵਾਈ ਹੈ, ਫਿਰ ਵੀ ਹਾਈਕਮਾਂਡ ਉਸ ਤੋਂ ਕੋਈ ਜਵਾਬ ਕਿਉਂ ਨਹੀਂ ਮੰਗਦੀ ਅਤੇ ਨਾ ਹੀ ਉਸ ਵਿਰੁੱਧ ਕੋਈ ਕਾਰਵਾਈ ਕਿਉਂ ਕਰਦੀ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮਹੇਸ਼ ਇੰਦਰ ਸਿੰਘ ਮੋਗਾ ਦੇ ਨਿਹਾਲ ਸਿੰਘ ਵਾਲਾ ਹਲਕੇ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਹਨ।