ਮਿਸ਼ਨ 2024 : ਕ੍ਰਿਕਟਰ ਯੁਵਰਾਜ ਸਿੰਘ ਹੋ ਸਕਦੇ ਹਨ ਭਾਜਪਾ ‘ਚ ਸ਼ਾਮਲ, ਗੁਰਦਾਸਪੁਰ ਸੀਟ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ

ਮਿਸ਼ਨ 2024 : ਕ੍ਰਿਕਟਰ ਯੁਵਰਾਜ ਸਿੰਘ ਹੋ ਸਕਦੇ ਹਨ ਭਾਜਪਾ ‘ਚ ਸ਼ਾਮਲ, ਗੁਰਦਾਸਪੁਰ ਸੀਟ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ

ਇਸ ਤੋਂ ਪਹਿਲਾਂ ਚਰਚਾ ਸੀ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾ ਸਕਦੇ ਹਨ, ਪਰ ਸਿੱਧੂ ਨੇ ਇਸ ਗੱਲ ਤੋਂ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ ਸੀ।

ਨਵਜੋਤ ਸਿੰਘ ਸਿੱਧੂ ਤੋਂ ਬਾਅਦ ਇਕ ਹੋਰ ਕ੍ਰਿਕਟਰ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੀ ਖਬਰਾਂ ਹਨ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਪਾਰਟੀਆਂ ਦੇ ਆਪਸੀ ਗਠਜੋੜ ਨੂੰ ਲੈ ਕੇ ਨਾ ਸਿਰਫ਼ ਚਰਚਾ ਚੱਲ ਰਹੀ ਹੈ, ਸਗੋਂ ਨੇਤਾਵਾਂ ਦੇ ਇੱਕ ਪਾਰਟੀ ਛੱਡ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ।

ਇਸ ਤੋਂ ਪਹਿਲਾਂ ਚਰਚਾ ਸੀ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾ ਸਕਦੇ ਹਨ, ਪਰ ਸਿੱਧੂ ਨੇ ਇਸ ਗੱਲ ਤੋਂ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ ਸੀ। ਹੁਣ ਸਿਆਸੀ ਹਲਕਿਆਂ ‘ਚ ਚਰਚਾ ਚੱਲ ਰਹੀ ਹੈ ਕਿ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ, ਪਰ ਕ੍ਰਿਕਟਰ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਇਹ ਚਰਚਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਯੁਵਰਾਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ‘ਚ ਉਤਾਰਿਆ ਜਾ ਸਕਦਾ ਹੈ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਅਦਾਕਾਰ ਸੰਨੀ ਦਿਓਲ ਨੇ ਗੁਰਦਾਸਪੁਰ ਸੀਟ ਤੋਂ ਚੋਣ ਲੜੀ ਸੀ ਅਤੇ ਜਿੱਤੇ ਸਨ।

ਦਿਓਲ ਅੱਗੇ ਇਸ ਸੀਟ ਤੋਂ ਚੋਣ ਲੜਨ ਦੇ ਇੱਛੁਕ ਨਹੀਂ ਹਨ, ਜਿਸ ਕਾਰਨ ਭਾਜਪਾ ਨੇ ਗੁਰਦਾਸਪੁਰ ਸੀਟ ਲਈ ਹੁਣ ਤੋਂ ਹੀ ਨਵੇਂ ਚਿਹਰੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਵੀ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਸੀ। ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਕਰੀਬੀ ਲੋਕਾਂ ਵਿੱਚ ਗਿਣੇ ਜਾਂਦੇ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਅਤੇ ਕਾਂਗਰਸ ਹਾਈਕਮਾਂਡ ਦੇ ਸਬੰਧਾਂ ਵਿੱਚ ਖਟਾਸ ਆ ਗਈ ਸੀ।