ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਨਸ਼ਿਆਂ ਖਿਲਾਫ ਕੱਢੀ ਗਈ ਸਾਈਕਲ ਰੈਲੀ, ਸੀਐੱਮ ਭਗਵੰਤ ਮਾਨ ਨੇ ਕੀਤੀ ਸਿਰਕਤ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਨਸ਼ਿਆਂ ਖਿਲਾਫ ਕੱਢੀ ਗਈ ਸਾਈਕਲ ਰੈਲੀ, ਸੀਐੱਮ ਭਗਵੰਤ ਮਾਨ ਨੇ ਕੀਤੀ ਸਿਰਕਤ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਿਹਾ ਨਸ਼ਾ ਪਿਛਲੀਆਂ ਸਰਕਾਰਾਂ ਦੀਆਂ ਕਾਰਵਾਈਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੀਏਯੂ ਕੈਂਪਸ ਤੋਂ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਾਈਕਲ ਰੈਲੀ ਕੱਢੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਰੈਲੀ ਵਿੱਚ ਸ਼ਮੂਲੀਅਤ ਕੀਤੀ।

ਰੈਲੀ ਵਿੱਚ ਸੀਐਮ ਭਗਵੰਤ ਮਾਨ ਵੀ ਸਾਈਕਲ ਦੀ ਸਵਾਰੀ ਕਰਦੇ ਹੋਏ ਦਿਖਾਈ ਦਿਤੇ। ਇਹ ਰੈਲੀ ਪੀਏਯੂ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਕਰੀਬ 13 ਕਿਲੋਮੀਟਰ ਦੀ ਯਾਤਰਾ ਕੀਤੀ। ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਏਯੂ ਵਿਖੇ ਸਟੇਜ ਤੋਂ ਕਿਹਾ ਕਿ ਇਸ ਰੈਲੀ ਦਾ ਮਕਸਦ ਨੌਜਵਾਨਾਂ ਵਿੱਚ ਵੱਧ ਰਹੇ ਨਸ਼ੇ ਨੂੰ ਦੂਰ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਪੈ ਚੁੱਕੀ ਹੈ ਅਤੇ ਇਸ ਤੋਂ ਛੁਟਕਾਰਾ ਪਾਉਣਾ ਬਹੁਤ ਜ਼ਰੂਰੀ ਹੈ, ਸਰਕਾਰ ਇਸ ਲਈ ਉਪਰਾਲੇ ਕਰ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਿਹਾ ਨਸ਼ਾ ਪਿਛਲੀਆਂ ਸਰਕਾਰਾਂ ਦੀਆਂ ਕਾਰਵਾਈਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ। ਅੱਜ ਵੱਡੇ ਪੱਧਰ ‘ਤੇ ਤਸਕਰ ਫੜੇ ਜਾ ਰਹੇ ਹਨ। ਇਹ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਾ ਨਤੀਜਾ ਹੈ, ਫਿਰ ਵੀ ਜਾਗਰੂਕਤਾ ਅਤੇ ਸ਼ਿਕੰਜਾ ਕੱਸ ਕੇ ਹੀ ਨਸ਼ੇ ਨੂੰ ਖਤਮ ਕੀਤਾ ਜਾ ਸਕਦਾ ਹੈ। ਇਸਤੋਂ ਪਹਿਲਾ ਸੀਪੀ ਨੇ ਕਿਹਾ ਸੀ ਕਿ ਇਸ ਸਾਈਕਲ ਰੈਲੀ ਵਿੱਚ ਕੋਈ ਵੀ ਹਿੱਸਾ ਲੈ ਸਕਦਾ ਹੈ, ਜੋ ਕਿ ਪੀਏਯੂ ਕੈਂਪਸ ਤੋਂ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਲਗਭਗ 13 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਉਸੇ ਸਥਾਨ ‘ਤੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਹਰ ਵਰਗ ਦੇ ਲੋਕ ਭਾਗ ਲੈਣਗੇ। ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਸਮਾਗਮ ਤੋਂ ਬਾਅਦ ਲੱਕੀ ਡਰਾਅ ਕੱਢਿਆ ਜਾਵੇਗਾ ਅਤੇ ਚੁਣੇ ਗਏ 151 ਪ੍ਰਤੀਯੋਗੀਆਂ ਨੂੰ ਨਵੇਂ ਸਾਈਕਲ ਦਿੱਤੇ ਜਾਣਗੇ।