ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ, 13 ਨਵੰਬਰ ਨੂੰ ਪੈਣਗੀਆਂ ਵੋਟਾਂ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ, 13 ਨਵੰਬਰ ਨੂੰ ਪੈਣਗੀਆਂ ਵੋਟਾਂ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਪੰਜਾਬ ਵਿੱਚ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ।

ਚੋਣ ਕਮਿਸ਼ਨ ਵਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿਤਾ ਗਿਆ ਹੈ। ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੁਪਹਿਰ 3.30 ਵਜੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੇ ਨਾਲ ਹੀ ਪੰਜਾਬ ਦੀਆਂ ਉਪ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਪੰਜਾਬ ਵਿੱਚ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ। ਇੱਥੋਂ ਦੇ ਵਿਧਾਇਕ ਹੁਣ ਸਾਂਸਦ ਬਣ ਗਏ ਹਨ। ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਚੁੱਕੇ ਹਨ, ਗਿੱਦੜਬਾਹਾ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਚੱਬੇਵਾਲ ਦੇ ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤ ਚੁੱਕੇ ਹਨ।

ਹੁਣ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣ ਹੋਣ ਜਾ ਰਹੇ ਹਨ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 25 ਅਕਤੂਬਰ ਤੋਂ ਸ਼ੁਰੂ ਹੋਵੇਗੀ। ਪੜਤਾਲ 28 ਅਕਤੂਬਰ ਨੂੰ ਹੋਵੇਗੀ। ਇਸਦੇ ਨਾਲ ਹੀ 30 ਅਕਤੂਬਰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੈ।