- ਸਿਹਤ
- No Comment
ਦਿੱਲੀ ‘ਚ ਨਵੰਬਰ ‘ਚ ਹੀ ਸਰਦੀਆਂ ਦੀਆਂ ਛੁੱਟੀਆਂ, ਕੇਜਰੀਵਾਲ ਸਰਕਾਰ ਨੇ ‘ਪ੍ਰਦੂਸ਼ਣ ਸੰਕਟ’ ਦੇ ਮੱਦੇਨਜ਼ਰ ਸਕੂਲਾਂ ‘ਚ ਛੁੱਟੀਆਂ ਦਾ ਕੀਤਾ ਐਲਾਨ

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਹਵਾ ਦੀ ਗੁਣਵੱਤਾ ਖਤਰਨਾਕ ਪੱਧਰ ‘ਤੇ ਪਹੁੰਚ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਰਾਜਧਾਨੀ ਦੇ ਕਈ ਇਲਾਕਿਆਂ ‘ਚ AQI ਪੱਧਰ 400 ਤੋਂ ਉੱਪਰ ਹੈ ਅਤੇ ਕਈ ਇਲਾਕਿਆਂ ‘ਚ ਇਹ ਵਧ ਕੇ 900 ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਸੂਬਾ ਸਰਕਾਰ ਸਿਹਤ ਨੂੰ ਧਿਆਨ ‘ਚ ਰੱਖ ਕੇ ਲਗਾਤਾਰ ਫੈਸਲੇ ਲੈ ਰਹੀ ਹੈ।
ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਨਵੰਬਰ ਵਿੱਚ ਹੀ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿਤਾ ਗਿਆ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਸਰਦੀਆਂ ਦੀਆਂ ਛੁੱਟੀਆਂ ਤਹਿਤ ਦਿੱਲੀ ਦੇ ਸਾਰੇ ਸਕੂਲ 9 ਨਵੰਬਰ 2023 ਤੋਂ 18 ਨਵੰਬਰ 2023 ਤੱਕ ਬੰਦ ਰਹਿਣਗੇ।
ਦਿੱਲੀ ਸਰਕਾਰ ਨੇ ਇਹ ਫੈਸਲਾ ਸੂਬੇ ਵਿੱਚ ਹਵਾ ਦੀ ਵਿਗੜ ਰਹੀ ਗੁਣਵੱਤਾ ਦੇ ਮੱਦੇਨਜ਼ਰ ਲਿਆ ਹੈ ਤਾਂ ਜੋ ਹਰ ਕਿਸੇ ਦੀ ਸਿਹਤ ਦਾ ਖਿਆਲ ਰੱਖਿਆ ਜਾ ਸਕੇ। ਹੁਣ ਤੱਕ ਦਿੱਲੀ ਸਰਕਾਰ ਨੇ 10 ਨਵੰਬਰ 2023 ਤੱਕ ਆਨਲਾਈਨ ਕਲਾਸਾਂ ਚਲਾਉਣ ਦਾ ਹੁਕਮ ਦਿੱਤਾ ਸੀ, ਪਰ ਇਸਦੇ ਖਤਮ ਹੋਣ ਤੋਂ ਪਹਿਲਾਂ ਹੀ ਕੇਜਰੀਵਾਲ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਹਾਲ ਹੀ ‘ਚ ਸਿਸਟਮ ਆਫ ਏਅਰ ਕੁਆਲਿਟੀ ਐਂਡ ਵੈਦਰ ਫੋਰਕਾਸਟਿੰਗ ਐਂਡ ਰਿਸਰਚ (ਸੈਫਰ) ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਦੇਸ਼ ਦੀ ਰਾਜਧਾਨੀ ‘ਚ ਅਗਲੇ ਕੁਝ ਦਿਨਾਂ ‘ਚ ਵੀ ਪ੍ਰਦੂਸ਼ਣ ਤੋਂ ਕੋਈ ਰਾਹਤ ਨਹੀਂ ਮਿਲੇਗੀ, ਜਿਸ ਕਾਰਨ ਸੂਬਾ ਸਰਕਾਰ ਨੇ ਸਮੇਂ ਤੋਂ ਪਹਿਲਾਂ ਇਹ ਫੈਸਲਾ ਲਿਆ ਹੈ। ਹਾਲਾਂਕਿ, ਹਰ ਸਾਲ ਸਰਦੀਆਂ ਦੀਆਂ ਛੁੱਟੀਆਂ ਦਸੰਬਰ ਦੇ ਅੰਤ ਵਿੱਚ ਜਾਂ ਜਨਵਰੀ ਦੇ ਮਹੀਨੇ ਵਿੱਚ ਹੁੰਦੀਆਂ ਸਨ। ਦੱਸ ਦੇਈਏ ਕਿ ਦਿੱਲੀ ਵਿੱਚ ਪਿਛਲੇ ਹਫ਼ਤੇ ਤੋਂ ਸਕੂਲ ਬੰਦ ਹਨ ਪਰ ਆਨਲਾਈਨ ਕਲਾਸਾਂ ਜਾਰੀ ਸਨ।

ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਫਿਜ਼ੀਕਲ ਕਲਾਸਾਂ ਜਾਰੀ ਸਨ, ਜੋ ਹੁਣ ਬੰਦ ਕਰ ਦਿੱਤੀਆਂ ਗਈਆਂ ਹਨ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਹਵਾ ਦੀ ਗੁਣਵੱਤਾ ਖਤਰਨਾਕ ਪੱਧਰ ‘ਤੇ ਪਹੁੰਚ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਰਾਜਧਾਨੀ ਦੇ ਕਈ ਇਲਾਕਿਆਂ ‘ਚ AQI ਪੱਧਰ 400 ਤੋਂ ਉੱਪਰ ਹੈ ਅਤੇ ਕਈ ਇਲਾਕਿਆਂ ‘ਚ ਇਹ ਵਧ ਕੇ 900 ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਸੂਬਾ ਸਰਕਾਰ ਸਿਹਤ ਨੂੰ ਧਿਆਨ ‘ਚ ਰੱਖ ਕੇ ਲਗਾਤਾਰ ਫੈਸਲੇ ਲੈ ਰਹੀ ਹੈ।