ਸੀਐੱਮ ਅਰਵਿੰਦ ਕੇਜਰੀਵਾਲ ਦਾ ਈਡੀ ਨੂੰ ਜਵਾਬ, ਜਦੋਂ ਮੈਂ ਮੁਲਜ਼ਮ ਨਹੀਂ ਤਾਂ ਮੈਨੂੰ ਸੰਮਨ ਕਿਉਂ ਭੇਜਿਆ

ਸੀਐੱਮ ਅਰਵਿੰਦ ਕੇਜਰੀਵਾਲ ਦਾ ਈਡੀ ਨੂੰ ਜਵਾਬ, ਜਦੋਂ ਮੈਂ ਮੁਲਜ਼ਮ ਨਹੀਂ ਤਾਂ ਮੈਨੂੰ ਸੰਮਨ ਕਿਉਂ ਭੇਜਿਆ

ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਚੌਥੀ ਵਾਰ ਸੰਮਨ ਭੇਜਿਆ ਸੀ। ਇਸ ਤੋਂ ਪਹਿਲਾਂ ਉਸਨੂੰ 2 ਨਵੰਬਰ, 21 ਦਸੰਬਰ ਅਤੇ 3 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਪਰ ਉਹ ਇਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ।

ED ਵਲੋਂ ਲਗਾਤਾਰ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜਣ ਦੇ ਬਾਵਜੂਦ ਕੇਜਰੀਵਾਲ ED ਸਾਹਮਣੇ ਪੇਸ਼ ਨਹੀਂ ਹੋ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ, ਪਰ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋਏ ਅਤੇ ਕੇਂਦਰੀ ਏਜੰਸੀ ਨੂੰ ਆਪਣਾ ਜਵਾਬ ਭੇਜ ਦਿੱਤਾ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ ਹੈ।

‘ਆਪ’ ਪਾਰਟੀ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਨੂੰ ਜਵਾਬ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਜੇਕਰ ਮੈਂ ਦੋਸ਼ੀ ਨਹੀਂ ਹਾਂ ਤਾਂ ਸੰਮਨ ਕਿਉਂ ਦਿੱਤੇ ਗਏ ਹਨ? ‘ਆਪ’ ਨੇ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਭਾਜਪਾ ਦਾ ਮਕਸਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਹੈ।

ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣਾ ਹੈ। ਈਡੀ ਨੇ ਲਿਖਿਆ ਹੈ ਕਿ ਕੇਜਰੀਵਾਲ ਦੋਸ਼ੀ ਨਹੀਂ ਹਨ, ਫਿਰ ਸੰਮਨ ਅਤੇ ਗ੍ਰਿਫਤਾਰੀ ਕਿਉਂ? ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਭ੍ਰਿਸ਼ਟ ਆਗੂ ਭਾਜਪਾ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦੇ ਕੇਸ ਬੰਦ ਕਰ ਦਿੱਤੇ ਜਾਂਦੇ ਹਨ। ‘ਆਪ’ ਦਾ ਕਹਿਣਾ ਹੈ ਕਿ ਅਸੀਂ ਭ੍ਰਿਸ਼ਟਾਚਾਰ ਨਹੀਂ ਕੀਤਾ, ਸਾਡਾ ਕੋਈ ਵੀ ਨੇਤਾ ਭਾਜਪਾ ‘ਚ ਸ਼ਾਮਲ ਨਹੀਂ ਹੋਵੇਗਾ।

ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਚੌਥੀ ਵਾਰ ਸੰਮਨ ਭੇਜਿਆ ਸੀ। ਇਸ ਤੋਂ ਪਹਿਲਾਂ ਉਸਨੂੰ 2 ਨਵੰਬਰ, 21 ਦਸੰਬਰ ਅਤੇ 3 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਪਰ ਉਹ ਇਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਕੇਜਰੀਵਾਲ ਨੇ ਪਿਛਲੇ ਨੋਟਿਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਅਤੇ ਰਾਜ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਪ੍ਰੋਗਰਾਮਾਂ ਦਾ ਹਵਾਲਾ ਦਿੱਤਾ ਸੀ। ਪਹਿਲੇ ਸੰਮਨ ਦੇ ਜਵਾਬ ‘ਚ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣ ਪ੍ਰਚਾਰ ‘ਚ ਰੁੱਝੇ ਹੋਏ ਹਨ, ਜਦਕਿ ਦੂਜੇ ਸੰਮਨ ਦੌਰਾਨ ਉਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਤੈਅ ਵਿਪਾਸਨਾ ਲਈ ਜਾਣਾ ਸੀ।

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅੱਜ ਤੋਂ ਤਿੰਨ ਦਿਨਾਂ ਦੌਰੇ ‘ਤੇ ਗੋਆ ਜਾ ਰਹੇ ਹਨ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਸੰਦੀਪ ਪਾਠਕ ਮੌਜੂਦ ਰਹਿਣਗੇ। ਗੋਆ ‘ਚ ‘ਆਪ’ ਦੇ ਦੋ ਵਿਧਾਇਕ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਆਗੂਆਂ ਨਾਲ ਮੁਲਾਕਾਤ ਕਰਕੇ ਅਗਲੀ ਰਣਨੀਤੀ ਘੜੀ ਜਾਵੇਗੀ।