ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਨੇਤਾਵਾਂ ਨਾਲ ਕੀਤੀ ਮੀਟਿੰਗ, ਦੋ ਨਵੇਂ ਚਿਹਰਿਆਂ ‘ਤੇ ਹੋਈ ਚਰਚਾ

ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਨੇਤਾਵਾਂ ਨਾਲ ਕੀਤੀ ਮੀਟਿੰਗ, ਦੋ ਨਵੇਂ ਚਿਹਰਿਆਂ ‘ਤੇ ਹੋਈ ਚਰਚਾ

ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦਾ ਨਾਂ ਵੀ ਚਰਚਾ ਵਿੱਚ ਰਿਹਾ। ਕਾਂਗਰਸ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਉਮੀਦਵਾਰ ਬਣਾ ਸਕਦੀ ਹੈ।

ਦੇਸ਼ ਦੀ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ 2024 ਦੀ ਚੋਣਾਂ ਨੂੰ ਲੈ ਕੇ ਤਿਆਰੀ ਸ਼ੁਰੂ ਕਰ ਦਿਤੀ ਹੈ। ਪੰਜਾਬ ਵਿੱਚ ਵੀ 2024 ਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਬੁੱਧਵਾਰ ਨੂੰ ਜਲੰਧਰ ਕਾਂਗਰਸ ਭਵਨ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਉਮੀਦਵਾਰ ਬਾਰੇ ਵੀ ਚਰਚਾ ਕੀਤੀ ਗਈ।

‘ਆਪ’ ਨਾਲ ਗਠਜੋੜ ਦੇ ਸਵਾਲ ‘ਤੇ ਦੇਵੇਂਦਰ ਯਾਦਵ ਨੇ ਕਿਹਾ ਕਿ ਅਸੀਂ ਪੰਜਾਬ ਦੇ ਸੀਨੀਅਰ ਨੇਤਾਵਾਂ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਹਾਂ। ਮੀਟਿੰਗ ਤੋਂ ਬਾਅਦ ਪੰਜਾਬ ਵਿੱਚ ਜੋ ਵੀ ਸਮੀਕਰਨ ਹੋਣਗੇ, ਉਹ ਹਾਈਕਮਾਂਡ ਨਾਲ ਸਾਂਝੇ ਕੀਤੇ ਜਾਣਗੇ। ਇਸ ਤੋਂ ਬਾਅਦ ਸਾਰੇ ਫੈਸਲੇ ਲਏ ਜਾਣਗੇ। ਇਸ ਸਮੇਂ ਪੰਜਾਬ ਵਿੱਚ ਉਨ੍ਹਾਂ ਦੀਆਂ ਮੀਟਿੰਗਾਂ ਚੱਲ ਰਹੀਆਂ ਹਨ।

ਮੀਟਿੰਗ ਜਲੰਧਰ ਦੇ ਕਾਂਗਰਸ ਭਵਨ ਵਿੱਚ ਸਵੇਰੇ 10 ਵਜੇ ਸ਼ੁਰੂ ਹੋਈ। ਇਸ ਵਿੱਚ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ। ਜ਼ਿਆਦਾਤਰ ਆਗੂ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਪ੍ਰੋ. ਕਰਮਜੀਤ ਕੌਰ ਚੌਧਰੀ ਨੂੰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਉਣ ਦੀ ਵਕਾਲਤ ਕੀਤੀ। 12 ਵਜੇ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੀਟਿੰਗ ਵਿੱਚ ਪੁੱਜੇ। ਇਸ ਦੇ ਨਾਲ ਹੀ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦਾ ਨਾਂ ਵੀ ਚਰਚਾ ਵਿੱਚ ਸੀ।

ਕਾਂਗਰਸ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਉਮੀਦਵਾਰ ਬਣਾ ਸਕਦੀ ਹੈ। ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਸਾਡੀ ਜਥੇਬੰਦੀ ਪਹਿਲਾਂ ਨਾਲੋਂ ਬਹੁਤ ਮਜ਼ਬੂਤ ​​ਹੋ ਗਈ ਹੈ। ਮੈਨੂੰ ਲੱਗਦਾ ਹੈ ਕਿ ਜੇਕਰ ਸਾਡਾ ਸੰਗਠਨ ਮਜ਼ਬੂਤ ​​ਹੋਵੇਗਾ ਤਾਂ ਅਸੀਂ ਖੇਤਰ ‘ਚ ਵੀ ਅੱਗੇ ਰਹਾਂਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਸਭ ਤੋਂ ਵੱਡਾ ਮੁੱਦਾ ਨਸ਼ਾ ਹੈ। ਕਾਨੂੰਨ ਵਿਵਸਥਾ ਵੀ ਇਕ ਅਹਿਮ ਮੁੱਦਾ ਹੈ। ਸਰਕਾਰ ਨਾ ਤਾਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਰਹੀ ਹੈ ਅਤੇ ਨਾ ਹੀ ਸੁਰੱਖਿਆ ਪ੍ਰਬੰਧਾਂ ਵੱਲ ਕੋਈ ਖਾਸ ਧਿਆਨ ਦੇ ਰਹੀ ਹੈ। ਦੱਸ ਦੇਈਏ ਕਿ ਦੇਵੇਂਦਰ ਯਾਦਵ 23 ਤੋਂ 25 ਜਨਵਰੀ ਤੱਕ ਪੰਜਾਬ ਦੇ ਦੌਰੇ ‘ਤੇ ਹਨ। ਉਹ ਛੇ ਸੰਸਦੀ ਹਲਕਿਆਂ ਦਾ ਦੌਰਾ ਕਰਨਗੇ।