- ਪੰਜਾਬ
- No Comment
ਹਰਦੀਪ ਸਿੰਘ ਡਿੰਪੀ ਢਿੱਲੋਂ ‘ਆਪ’ ‘ਚ ਹੋਣਗੇ ਸ਼ਾਮਲ , ਸੁਖਬੀਰ ਬਾਦਲ ਦੀ ਪੇਸ਼ਕਸ਼ 10 ਦਿਨਾਂ ‘ਚ ਵਾਪਸ ਆਉਣ ‘ਤੇ ਟਿਕਟ ਪੱਕੀ
ਡਿੰਪੀ ਢਿੱਲੋਂ ਨੇ ਕਿਹਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੀ ਅਕਾਲੀ ਦਲ ਵਿੱਚ ਵਾਪਸੀ ਹੁਣ ਸੰਭਵ ਨਹੀਂ ਹੈ। ਉਨ੍ਹਾਂ ਅਕਾਲੀ ਦਲ ਛੱਡਣ ਲਈ ਮਨਪ੍ਰੀਤ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ।
ਅਕਾਲੀ ਦਲ ਦੇ ਵੱਡੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਿੱਛਲੇ ਦਿਨੀ ਪਾਰਟੀ ਛੱਡ ਕੇ ਸਿਆਸੀ ਹਲਚਲ ਮਚਾ ਦਿਤੀ ਸੀ। ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਗਿੱਦੜਬਾਹਾ ਦੇ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣਗੇ। ਡਿੰਪੀ ਢਿੱਲੋਂ 28 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੇ ਸੋਮਵਾਰ ਨੂੰ ਸਮਰਥਕਾਂ ਨਾਲ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੀ ਅਕਾਲੀ ਦਲ ਵਿੱਚ ਵਾਪਸੀ ਹੁਣ ਸੰਭਵ ਨਹੀਂ ਹੈ। ਉਨ੍ਹਾਂ ਅਕਾਲੀ ਦਲ ਛੱਡਣ ਲਈ ਮਨਪ੍ਰੀਤ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ। ਡਿੰਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਉਨ੍ਹਾਂ ਦੀ ਗੱਲ ਚਲ ਰਹੀ ਹੈ। ਉਨ੍ਹਾਂ ਦਾ ‘ਆਪ’ ‘ਚ ਸ਼ਾਮਲ ਹੋਣਾ ਤੈਅ ਹੈ। ਦੱਸ ਦੇਈਏ ਕਿ ਡਿੰਪੀ ਢਿੱਲੋਂ ਗਿੱਦੜਬਾਹਾ ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਅਤੇ ਬਾਦਲ ਪਰਿਵਾਰ ਦੇ ਕਾਫੀ ਕਰੀਬੀ ਰਹੇ ਹਨ। ਦੂਜੇ ਪਾਸੇ ਗਿੱਦੜਬਾਹਾ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਡਿੰਪੀ ਢਿੱਲੋਂ ਦੇ ‘ਆਪ’ ‘ਚ ਸ਼ਾਮਲ ਹੋਣ ਦੇ ਐਲਾਨ ਤੋਂ ਬਾਅਦ ਹਲਕਾ ਗਿੱਦੜਬਾਹਾ ਦੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਪਿੰਡ ਬਾਦਲ ‘ਚ ਉਨ੍ਹਾਂ ਦੇ ਜੱਦੀ ਨਿਵਾਸ ‘ਤੇ ਸਮਰਥਕਾਂ ਦੀ ਭੀੜ ਲੱਗ ਗਈ।
ਇਸ ਦੌਰਾਨ ਉਨ੍ਹਾਂ ਡਿੰਪੀ ਢਿੱਲੋਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਆਪਣੇ ਨਿੱਜੀ ਫਾਇਦੇ ਲਈ ਅਕਾਲੀ ਦਲ ਛੱਡ ਰਹੇ ਹਨ। ਪਰ ਫਿਰ ਵੀ ਉਹ ਉਨ੍ਹਾਂ ਨੂੰ ਦਸ ਦਿਨ ਦਾ ਸਮਾਂ ਦਿੰਦਾ ਹੈ। ਜੇਕਰ ਡਿੰਪੀ ਢਿੱਲੋਂ ਅਕਾਲੀ ਦਲ ਵਿੱਚ ਵਾਪਸ ਆਉਂਦੇ ਹਨ ਤਾਂ ਗਿੱਦੜਬਾਹਾ ਤੋਂ ਉਨ੍ਹਾਂ ਦੀ ਟਿਕਟ ਪੱਕੀ ਹੋ ਗਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੂੰ ਟਿਕਟ ਦੇਣ ਜਾ ਰਹੇ ਹਨ। ਪਰ ਉਨ੍ਹਾਂ ਨੂੰ ਜਾਣਕਾਰੀ ਮਿਲ ਰਹੀ ਸੀ ਕਿ ਡਿੰਪੀ ਢਿੱਲੋਂ ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ‘ਆਪ’ ਆਗੂਆਂ ਦੇ ਸੰਪਰਕ ਵਿੱਚ ਹੈ। ਉਹ ਆਪਣੇ ਨਿੱਜੀ ਹਿੱਤਾਂ ਲਈ ਪਾਰਟੀ ਛੱਡ ਚੁੱਕੇ ਹਨ।