ਸੀਐੱਮ ਅਰਵਿੰਦ ਕੇਜਰੀਵਾਲ ਦੀ ਅੱਜ ਅਦਾਲਤ ‘ਚ ਪੇਸ਼ੀ, ਡਾਕਟਰ ਮੈਡੀਕਲ ਜਾਂਚ ਲਈ ਈਡੀ ਦਫ਼ਤਰ ਪਹੁੰਚੇ

ਸੀਐੱਮ ਅਰਵਿੰਦ ਕੇਜਰੀਵਾਲ ਦੀ ਅੱਜ ਅਦਾਲਤ ‘ਚ ਪੇਸ਼ੀ, ਡਾਕਟਰ ਮੈਡੀਕਲ ਜਾਂਚ ਲਈ ਈਡੀ ਦਫ਼ਤਰ ਪਹੁੰਚੇ

ਈਡੀ ਦੀ ਟੀਮ ਵੀਰਵਾਰ (21 ਮਾਰਚ) ਨੂੰ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਕੇਜਰੀਵਾਲ ਤੋਂ ਦੋ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਰਾਤ 9 ਵਜੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।

ਸੀਐੱਮ ਅਰਵਿੰਦ ਕੇਜਰੀਵਾਲ ਦੀਆ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਦੀ ਸ਼ਾਮ ਨੂੰ ਸੀਐਮ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਈਡੀ ਦੀ ਟੀਮ ਉਸ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਈਡੀ ਦਫਤਰ ਲਿਜਾਇਆ ਗਿਆ।

ਆਰਐਮਐਲ ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਕੇਜਰੀਵਾਲ ਦਾ ਮੈਡੀਕਲ ਕੀਤਾ। ਕੇਜਰੀਵਾਲ ਨੇ ਈਡੀ ਦੇ ਲਾਕਅੱਪ ‘ਚ ਰਾਤ ਕੱਟੀ। ਅੱਜ ‘ਆਪ’ ਵੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰੇਗੀ। ਅੱਜ ਕੇਜਰੀਵਾਲ ਨੂੰ ਹਾਈਕੋਰਟ ‘ਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਤੋਂ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਦਾ ਮੈਡੀਕਲ ਕਰਵਾਇਆ ਜਾ ਸਕਦਾ ਹੈ।

ਈਡੀ ਕੇਜਰੀਵਾਲ ਦਾ ਰਿਮਾਂਡ ਹਾਸਲ ਕਰਨ ਲਈ ਯਤਨ ਕਰੇਗੀ। ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਅਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ। ਇਸ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ, ਜੋ ਪਹਿਲਾਂ ਹੀ ਈਡੀ ਦੀ ਹਿਰਾਸਤ ਵਿੱਚ ਹੈ, ਨੇ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਸ ਦੀ ਪਟੀਸ਼ਨ ‘ਤੇ ਵੀ ਅੱਜ ਸੁਣਵਾਈ ਹੋਣੀ ਹੈ। ਈਡੀ ਦੀ ਟੀਮ ਵੀਰਵਾਰ (21 ਮਾਰਚ) ਨੂੰ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਉਸ ਤੋਂ ਦੋ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਰਾਤ 9 ਵਜੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।