ਪੰਜਾਬ ‘ਚ ‘ਆਪ’ ਵਿਧਾਇਕ ਦੇ ਘਰ ‘ਤੇ ED ਦਾ ਛਾਪਾ : ਮੋਹਾਲੀ, ਅੰਮ੍ਰਿਤਸਰ, ਜਲੰਧਰ ਅਤੇ ਰਾਜਸਥਾਨ ‘ਚ ਸਰਚ ਆਪਰੇਸ਼ਨ ਜਾਰੀ

ਪੰਜਾਬ ‘ਚ ‘ਆਪ’ ਵਿਧਾਇਕ ਦੇ ਘਰ ‘ਤੇ ED ਦਾ ਛਾਪਾ : ਮੋਹਾਲੀ, ਅੰਮ੍ਰਿਤਸਰ, ਜਲੰਧਰ ਅਤੇ ਰਾਜਸਥਾਨ ‘ਚ ਸਰਚ ਆਪਰੇਸ਼ਨ ਜਾਰੀ

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ਵਿੱਚੋਂ ਇੱਕ ਹਨ। ਉਹ ਪੰਜਾਬ ਵਿਧਾਨ ਸਭਾ ਦੇ ਸਭ ਤੋਂ ਅਮੀਰ ਵਿਧਾਇਕ ਹਨ। ਕੁਲਵੰਤ ਸਿੰਘ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਹਨ ਅਤੇ ਉਨ੍ਹਾਂ ਦਾ 1500 ਕਰੋੜ ਰੁਪਏ ਦਾ ਟਰਨਓਵਰ ਹੈ।

ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਈ.ਡੀ. ਛਾਪੇਮਾਰੀ ਦੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ‘ਆਪ’ ਵਿਧਾਇਕ ‘ਤੇ ਈਡੀ ਨੇ ਆਪਣੀ ਸ਼ਿਕੰਜਾ ਕੱਸ ਦਿੱਤਾ ਹੈ। ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਰਿਹਾਇਸ਼ ਸਮੇਤ ਕਈ ਅਹਿਮ ਟਿਕਾਣਿਆਂ ‘ਤੇ ਈਡੀ ਛਾਪੇਮਾਰੀ ਕਰ ਰਹੀ ਹੈ।

ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਕਰੀਬ ਦੋ ਦਰਜਨ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਂਚ ਏਜੰਸੀ ਦੇ ਸੂਤਰ ਮੁਤਾਬਕ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਮੇਤ ਕਈ ਹਵਾਲਾ ਕਾਰੋਬਾਰੀਆਂ ਨਾਲ ਜੁੜੇ ਟਿਕਾਣਿਆਂ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਜਾਂਚ ਏਜੰਸੀ ਵੱਲੋਂ ਮੁਹਾਲੀ, ਚੰਡੀਗੜ੍ਹ, ਲੁਧਿਆਣਾ, ਜਲੰਧਰ ਸਮੇਤ ਰਾਜਸਥਾਨ ਦੇ ਗੰਗਾਨਗਰ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ਵਿੱਚੋਂ ਇੱਕ ਹਨ। ਉਹ ਪੰਜਾਬ ਵਿਧਾਨ ਸਭਾ ਦੇ ਸਭ ਤੋਂ ਅਮੀਰ ਵਿਧਾਇਕ ਹਨ। ਕੁਲਵੰਤ ਸਿੰਘ ਮੋਹਾਲੀ, ਪੰਜਾਬ ਤੋਂ ‘ਆਪ’ ਵਿਧਾਇਕ ਹਨ। ਈਡੀ ਨੇ ਸੈਕਟਰ 71 ਸਥਿਤ ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਹੈ। ਸ਼ਰਾਬ ਘੁਟਾਲੇ ਦੇ ਮਾਮਲੇ ‘ਚ ED ਨੇ ਵਿਧਾਇਕ ਦੇ ਘਰ ਛਾਪਾ ਮਾਰਿਆ।

ਈਡੀ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਮੋਹਾਲੀ ਵਿੱਚ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਕੁਲਵੰਤ ਸਿੰਘ ਵਿਧਾਇਕ ਅਤੇ ਵਪਾਰੀ ਹਨ। ਕੁਲਵੰਤ ਸਿੰਘ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਹਨ ਅਤੇ ਉਨ੍ਹਾਂ ਦਾ 1500 ਕਰੋੜ ਰੁਪਏ ਦਾ ਟਰਨਓਵਰ ਹੈ। ਉਸ ਕੋਲ ਸੈਕਟਰ 82, ਮੋਹਾਲੀ ਵਿੱਚ ਦੋ ਦੁਕਾਨਾਂ-ਕਮ-ਦਫ਼ਤਰਾਂ ਵਾਲੀ ਦੋ ਵਪਾਰਕ ਇਮਾਰਤਾਂ ਵੀ ਹਨ। ਉਹ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਕਈ ਜਾਇਦਾਦਾਂ ਦੇ ਮਾਲਕ ਹਨ।