ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਿਲੀ ਵੱਡੀ ਜ਼ਿੰਮੇਵਾਰੀ, ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਪੰਜਾਬ ਦਾ ‘ਸਟੇਟ ਆਈਕਨ’ ਬਣਾਇਆ

ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਿਲੀ ਵੱਡੀ ਜ਼ਿੰਮੇਵਾਰੀ, ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਪੰਜਾਬ ਦਾ ‘ਸਟੇਟ ਆਈਕਨ’ ਬਣਾਇਆ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਲੜਕੇ ਅਤੇ ਲੜਕੀਆਂ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਤੋਂ ਪ੍ਰਭਾਵਿਤ ਹੋ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਹੋਰ ਉਮਰ ਵਰਗ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।

ਦੇਸ਼ ਵਿਚ ਲੋਕਸਭਾ ਚੋ ਣਾਂ 2024 ਨੂੰ ਬਹੁਤ ਘੱਟ ਸਮਾਂ ਰਹਿ ਗਿਆ ਹੈ। ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ‘ਸਟੇਟ ਆਈਕਨ’ ਬਣਾਇਆ ਹੈ। ਇਸ ਸਬੰਧੀ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸ ਕਰਕੇ ਨੌਜਵਾਨਾਂ ਵਿੱਚ ਬਹੁਤ ਹਰਮਨ ਪਿਆਰੇ ਹਨ। ਇਸਦੇ ਨਾਲ ਹੀ, ਇਹ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਦੌਰਾਨ 70 ਪ੍ਰਤੀਸ਼ਤ ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਸਿਬਿਨ ਸੀ ਨੇ ਕਿਹਾ ਕਿ ਸ਼ੁਭਮਨ ਗਿੱਲ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ‘ਇਸ ਵਾਰ 70 ਪ੍ਰਤੀਸ਼ਤ ਨੂੰ ਪਾਰ ਕਰਨ’ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਤਰਸੇਮ ਜੱਸੜ ਵੀ ‘ਸਟੇਟ ਆਈਕਨ’ ਬਣ ਚੁੱਕੇ ਹਨ। ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਬੀਤੇ ਸ਼ੁੱਕਰਵਾਰ ਹੋਈ ਮੀਟਿੰਗ ਵਿੱਚ ਉਨ੍ਹਾਂ ਨੂੰ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਲਈ ਕਿਹਾ ਗਿਆ ਸੀ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਸੀ।

ਉਨ੍ਹਾਂ ਕਿਹਾ ਕਿ ਅਜਿਹੇ ਖੇਤਰਾਂ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਰਾਹੀਂ ਅਪੀਲਾਂ ਕਰਕੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਲੜਕੇ ਅਤੇ ਲੜਕੀਆਂ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਤੋਂ ਪ੍ਰਭਾਵਿਤ ਹੋ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਹੋਰ ਉਮਰ ਵਰਗ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ। “ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਹੋਈ ਮੀਟਿੰਗ ਵਿੱਚ, ਉਨ੍ਹਾਂ ਨੂੰ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਲਈ ਕਿਹਾ ਗਿਆ ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਸੀ।”