ਵਿਸ਼ਵ ਕੱਪ ‘ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਇੰਗਲੈਂਡ ਨੂੰ ਝਟਕਾ, ਅੱਧੇ ਤੋਂ ਵੱਧ ਖਿਡਾਰੀ ਟੀਮ ‘ਚੋਂ ਆਊਟ, ਕ੍ਰਿਕਟ ਬੋਰਡ ਨੇ ਬਦਲ ਦਿਤੀ ਪੂਰੀ ਟੀਮ

ਵਿਸ਼ਵ ਕੱਪ ‘ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਇੰਗਲੈਂਡ ਨੂੰ ਝਟਕਾ, ਅੱਧੇ ਤੋਂ ਵੱਧ ਖਿਡਾਰੀ ਟੀਮ ‘ਚੋਂ ਆਊਟ, ਕ੍ਰਿਕਟ ਬੋਰਡ ਨੇ ਬਦਲ ਦਿਤੀ ਪੂਰੀ ਟੀਮ

ਇੰਗਲੈਂਡ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਉਨ੍ਹਾਂ ਲਈ 2025 ‘ਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਕੁਆਲੀਫਾਈ ਕਰਨਾ ਮੁਸ਼ਕਲ ਹੋ ਗਿਆ ਸੀ, ਹਾਲਾਂਕਿ ਅੰਤ ‘ਚ ਇੰਗਲੈਂਡ ਨੇ ਕੁਝ ਬਿਹਤਰ ਪ੍ਰਦਰਸ਼ਨ ਕੀਤਾ।

ਇੰਗਲੈਂਡ ਨੇ ਇਸ ਵਿਸ਼ਵ ਕੱਪ ਵਿਚ ਬਹੁਤ ਘਟੀਆ ਪ੍ਰਦਰਸ਼ਨ ਕੀਤਾ ਸੀ। ਆਈਸੀਸੀ ਵਿਸ਼ਵ ਕੱਪ 2023 ਵਿੱਚ ਇੰਗਲੈਂਡ ਦਾ ਪ੍ਰਦਰਸ਼ਨ ਬਹੁਤ ਖ਼ਰਾਬ ਰਿਹਾ ਸੀ। ਇੰਗਲੈਂਡ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਉਨ੍ਹਾਂ ਲਈ 2025 ‘ਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਕੁਆਲੀਫਾਈ ਕਰਨਾ ਮੁਸ਼ਕਲ ਹੋ ਗਿਆ ਸੀ, ਹਾਲਾਂਕਿ ਅੰਤ ‘ਚ ਇੰਗਲੈਂਡ ਨੇ ਕੁਝ ਬਿਹਤਰ ਪ੍ਰਦਰਸ਼ਨ ਕੀਤਾ। ਪਿਛਲੇ ਵਿਸ਼ਵ ਕੱਪ ਦੀ ਚੈਂਪੀਅਨ ਟੀਮ ਦੀ ਹਾਲਤ ਤਰਸਯੋਗ ਸੀ। ਇਸ ਨਾਲ ਇੰਗਲੈਂਡ ਨੂੰ ਵੱਡਾ ਝਟਕਾ ਲੱਗਾ ਹੈ।

ਵਿਸ਼ਵ ਕੱਪ ‘ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਇੰਗਲੈਂਡ ਦੀ ਟੀਮ ਪੂਰੀ ਤਰ੍ਹਾਂ ਬਦਲ ਗਈ ਹੈ। ਅਗਲੇ ਮਹੀਨੇ ਇੰਗਲੈਂਡ ਅਤੇ ਵੈਸਟਇੰਡੀਜ਼ ਵਿਚਾਲੇ ਵਨਡੇ ਅਤੇ ਟੀ-20 ਮੈਚਾਂ ਦੀ ਸੀਰੀਜ਼ ਹੋਣ ਜਾ ਰਹੀ ਹੈ। ਇਸਦੇ ਲਈ ਇੰਗਲੈਂਡ ਨੇ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ, ਪਰ ਵਿਸ਼ਵ ਕੱਪ ‘ਚ ਮਿਲੀ ਹਾਰ ਤੋਂ ਬਾਅਦ ਇੰਗਲੈਂਡ ਦੀ ਟੀਮ ਪੂਰੀ ਤਰ੍ਹਾਂ ਬਦਲ ਗਈ ਹੈ। ਟੀਮ ਵਿੱਚ ਕਈ ਨਵੇਂ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਪਹਿਲਾਂ ਵਿਸ਼ਵ ਕੱਪ ਟੀਮ ਦਾ ਹਿੱਸਾ ਨਹੀਂ ਸਨ।

ਤੁਹਾਨੂੰ ਦੱਸ ਦੇਈਏ ਕਿ ਅਗਲੇ ਮਹੀਨੇ ਇੰਗਲੈਂਡ ਅਤੇ ਵੈਸਟਇੰਡੀਜ਼ ਵਿਚਾਲੇ 3 ਵਨਡੇ ਮੈਚਾਂ ਅਤੇ 5 ਟੀ-20 ਮੈਚਾਂ ਦੀ ਸੀਰੀਜ਼ ਹੋਣੀ ਹੈ। ਇਸ ਸਬੰਧੀ ਇੰਗਲੈਂਡ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਦੋਵਾਂ ਵਿਚਾਲੇ ਪਹਿਲਾ ਵਨਡੇ ਮੈਚ 3 ਦਸੰਬਰ ਨੂੰ ਖੇਡਿਆ ਜਾਵੇਗਾ। 2019 ਵਿਸ਼ਵ ਕੱਪ ਤੋਂ ਬਾਅਦ ਅਤੇ 2023 ਵਿਸ਼ਵ ਕੱਪ ਦੀ ਸ਼ੁਰੂਆਤ ਤੋਂ ਪਹਿਲਾਂ, ਇੰਗਲੈਂਡ ਨੇ ਸਿਰਫ 43 ਵਨਡੇ ਮੈਚ ਖੇਡੇ। ਟੀਮ ਇੰਡੀਆ ਨੇ ਇਸ ਦੌਰਾਨ 66 ਵਨਡੇ ਮੈਚ ਖੇਡੇ। ਮਤਲਬ 23 ਤੋਂ ਵੱਧ ਮੈਚ ਇੰਡੀਆ ਨੇ ਖੇਡੇ ਸਨ। ਇੰਗਲੈਂਡ ਨੇ ਇਸ ਦੌਰਾਨ 68 ਟੀ-20 ਅੰਤਰਰਾਸ਼ਟਰੀ ਮੈਚ ਖੇਡੇ। ਟੂਰਨਾਮੈਂਟ ਤੋਂ ਪਹਿਲਾਂ ਓਪਨਿੰਗ ਬੱਲੇਬਾਜ਼ ਜੇਸਨ ਰਾਏ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਵਿਵਾਦ ਵੀ ਹੋਇਆ ਸੀ। ਟੀਮ ਨੇ ਬੱਲੇਬਾਜ਼ਾਂ ਜਾਂ ਗੇਂਦਬਾਜ਼ਾਂ ਦੀ ਬਜਾਏ ਆਲਰਾਊਂਡਰਾਂ ‘ਤੇ ਜ਼ਿਆਦਾ ਧਿਆਨ ਦਿੱਤਾ ਸੀ, ਜੋ ਕਿ ਉਨ੍ਹਾਂ ਦੀ ਹਾਰ ਦਾ ਮੁਖ ਕਾਰਨ ਸੀ।