MOHALI : ‘ਆਪ’ ਵਿਧਾਇਕ ਦੀ ਰੀਅਲ ਅਸਟੇਟ ਕੰਪਨੀ ਦੇ ਦੋ ਪ੍ਰੋਜੈਕਟਾਂ ‘ਤੇ ਸਵਾਲ, ਰਾਜਪਾਲ ਦਾ ਮੁੱਖ ਮੰਤਰੀ ਨੂੰ ਪੱਤਰ – ਕਾਰਵਾਈ ਕਰੋ

MOHALI : ‘ਆਪ’ ਵਿਧਾਇਕ ਦੀ ਰੀਅਲ ਅਸਟੇਟ ਕੰਪਨੀ ਦੇ ਦੋ ਪ੍ਰੋਜੈਕਟਾਂ ‘ਤੇ ਸਵਾਲ, ਰਾਜਪਾਲ ਦਾ ਮੁੱਖ ਮੰਤਰੀ ਨੂੰ ਪੱਤਰ – ਕਾਰਵਾਈ ਕਰੋ

ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸਿਵਲ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਰਾਜ ਪੱਧਰੀ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਐਸਈਆਈਏਏ) ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਜਾਵੇ।

ਪੰਜਾਬ ਦੇ ਰਾਜਪਾਲ ਅਤੇ ਸੀਐੱਮ ਭਗਵੰਤ ਮਾਨ ਅਕਸਰ ਇਕ ਦੂਜੇ ਨੂੰ ਪੱਤਰ ਲਿਖਦੇ ਰਹਿੰਦੇ ਹਨ ਅਤੇ ਕਿਸੇ ਨਾ ਕਿਸੇ ਮੁੱਦੇ ਨੂੰ ਲੈਕੇ ਆਪਣੀ ਨਰਾਜ਼ਗੀ ਜਤਾਉਂਦੇ ਰਹਿੰਦੇ ਹਨ। ਹੁਣ ਕੇਂਦਰੀ ਵਾਤਾਵਰਨ ਮੰਤਰਾਲੇ ਨੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੀ ਮਾਲਕੀ ਵਾਲੀ ਇੱਕ ਰੀਅਲ ਅਸਟੇਟ ਕੰਪਨੀ ਦੇ ਦੋ ਪ੍ਰਾਜੈਕਟਾਂ ਵਿੱਚ ਵਾਤਾਵਰਨ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।

ਮੰਤਰਾਲੇ ਨੇ ਇਹ ਮਾਮਲਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਧਿਆਨ ਵਿੱਚ ਲਿਆਂਦਾ ਹੈ। ਇਸ ਦੇ ਨਾਲ ਹੀ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸਿਵਲ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਰਾਜ ਪੱਧਰੀ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਐਸਈਆਈਏਏ) ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਜਾਵੇ।

ਰਾਜਪਾਲ ਨੇ ਮੁੱਖ ਮੰਤਰੀ ਨੂੰ ਇਸ ਮਾਮਲੇ ‘ਤੇ ਕਾਰਵਾਈ ਦੀ ਰਿਪੋਰਟ ਭੇਜਣ ਲਈ ਵੀ ਕਿਹਾ ਹੈ। ਰਾਜ ਭਵਨ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਇਹ ਮਾਮਲਾ ਹੋਰ ਵੀ ਤੇਜ਼ ਹੋ ਸਕਦਾ ਹੈ। ਇਹ ਦੋਵੇਂ ਪ੍ਰਾਜੈਕਟ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ (ਜੇਐਲਪੀਐਲ) ਦੁਆਰਾ ਬਣਾਏ ਜਾ ਰਹੇ ਹਨ, ਜਿਸ ਦੀ ਮਲਕੀਅਤ ਮੋਹਾਲੀ ਤੋਂ ਸੱਤਾਧਾਰੀ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਹੈ।

ਰਾਜਪਾਲ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਇੱਕ ਪੱਤਰ ਵਿੱਚ ਸੂਚਿਤ ਕੀਤਾ ਹੈ ਕਿ ਮੋਹਾਲੀ ਦੇ ਸੈਕਟਰ 82-83 ਵਿੱਚ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ ਦੇ ਪ੍ਰੋਜੈਕਟ ਸੁਪਰ ਮੈਗਾ ਮਿਕਸਡ ਯੂਜ਼ ਇੰਟੈਗਰੇਟਿਡ ਇੰਡਸਟਰੀਅਲ ਪਾਰਕ ਅਤੇ ਸੈਕਟਰ-66ਏ ਵਿੱਚ ਗਲੈਕਸੀ ਹਾਈਟਸ ਦੇ ਨਿਰਮਾਣ ਵਿੱਚ ਵਾਤਾਵਰਣ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।

ਰਾਜਪਾਲ ਨੇ ਕਿਹਾ ਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਇਸ ਸਬੰਧੀ ਉਨ੍ਹਾਂ ਨੂੰ ਸੂਚਿਤ ਕੀਤਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੈਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਵੱਲੋਂ ਜਾਰੀ ਪੱਤਰ ਦੀ ਜਾਣਕਾਰੀ ਨਹੀਂ ਹੈ। ਸਾਰੇ ਪ੍ਰਾਜੈਕਟ ਨਿਯਮਾਂ ਅਨੁਸਾਰ ਚੱਲ ਰਹੇ ਹਨ। ਸਰਕਾਰ ਵੱਲੋਂ ਜੋ ਵੀ ਦਸਤਾਵੇਜ਼ ਮੰਗੇ ਜਾਣਗੇ, ਉਹ ਮੁਹੱਈਆ ਕਰਵਾਏ ਜਾਣਗੇ।