ਪ੍ਰਸਿੱਧ ਇਤਿਹਾਸਕਾਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦਾ ਦਿਹਾਂਤ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਪ੍ਰਸਿੱਧ ਇਤਿਹਾਸਕਾਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦਾ ਦਿਹਾਂਤ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਜੱਸਾ ਸਿੰਘ ਰਾਮਗੜ੍ਹੀਆ ਅਤੇ ਮਾਸਟਰ ਤਾਰਾ ਸਿੰਘ ਦੀਆਂ ਜੀਵਨੀਆਂ ਤੋਂ ਇਲਾਵਾ ਉਨ੍ਹਾਂ ਨੇ ਸਿੱਖ ਇਤਿਹਾਸ ਅਤੇ ਅਕਾਲੀ ਰਾਜਨੀਤੀ ਬਾਰੇ ਵੀ ਪੁਸਤਕਾਂ ਲਿਖੀਆਂ।


ਪ੍ਰੋ. ਪ੍ਰਿਥੀਪਾਲ ਸਿੰਘ ਦਾ ਪੰਜਾਬੀ ਇਤਿਹਾਸ ਦੀ ਰਚਨਾ ਵਿਚ ਵਿਸ਼ੇਸ਼ ਯੋਗਦਾਨ ਹੈ। ਪੰਜਾਬ ਦੇ ਪ੍ਰਸਿੱਧ ਇਤਿਹਾਸਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਵੀਰਵਾਰ ਦੁਪਹਿਰ ਨੂੰ ਆਖਰੀ ਸਾਹ ਲਿਆ, ਉਹ 90 ਸਾਲ ਦੇ ਸਨ।

ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸਿੱਧ ਪੰਜਾਬੀ ਇਤਿਹਾਸਕਾਰ ਪ੍ਰਿਥੀਪਾਲ ਕਪੂਰ ਦੇ ਦੇਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਸਿੱਖ ਕੌਮ ਦੇ ਵਿਲੱਖਣ ਇਤਿਹਾਸ ਨੂੰ ਕਪੂਰ ਸਾਹਬ ਨੇ ਆਪਣੀ ਕਲਮ ਰਾਹੀਂ ਕਈ ਕਿਤਾਬਾਂ ਵਿੱਚ ਕਲਮਬੱਧ ਕੀਤਾ ਹੈ। ਪ੍ਰਿਥੀਪਾਲ ਸਿੰਘ ਕਪੂਰ ਨੂੰ ਦਿਲ ਦੀਆਂ ਬਿਮਾਰੀਆਂ ਸਨ।

ਵੀਰਵਾਰ ਨੂੰ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੂੰ ਦੋ ਹਫ਼ਤੇ ਪਹਿਲਾਂ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪੰਜਾਬੀ ਲੋਕ ਵਿਰਸਾ ਅਕੈਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਗਿੱਲ ਨੇ ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਿਥੀਪਾਲ ਸਿੰਘ ਦੇ ਦੇਹਾਂਤ ਨਾਲ ਪੰਜਾਬ ਇਤਿਹਾਸ ਦੇ ਰੂੜ੍ਹੀਵਾਦੀ ਗਿਆਨ ਤੋਂ ਵਿਛੜ ਗਿਆ ਹੈ।

ਜੱਸਾ ਸਿੰਘ ਰਾਮਗੜ੍ਹੀਆ ਅਤੇ ਮਾਸਟਰ ਤਾਰਾ ਸਿੰਘ ਦੀਆਂ ਜੀਵਨੀਆਂ ਤੋਂ ਇਲਾਵਾ ਉਨ੍ਹਾਂ ਨੇ ਸਿੱਖ ਇਤਿਹਾਸ ਅਤੇ ਅਕਾਲੀ ਰਾਜਨੀਤੀ ਬਾਰੇ ਵੀ ਵਡਮੁੱਲੀ ਪੁਸਤਕਾਂ ਲਿਖੀਆਂ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਦੇ ਮੁੱਖ ਸੰਪਾਦਕ ਵਜੋਂ ਵੀ ਕੰਮ ਕੀਤਾ। ਪੰਜਾਬੀ ਸਾਹਿਤ ਅਕਾਦਮੀ ਤੋਂ ਇਲਾਵਾ ਉਹ ਹੋਰ ਵੀ ਕਈ ਨਾਮਵਰ ਸੰਸਥਾਵਾਂ ਨਾਲ ਜੁੜੇ ਹੋਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ, ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਪੰਜਾਬ ਅਤੇ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਹਬ ਨੇ ਆਪਣੀ ਕਲਮ ਨਾਲ ਕਈ ਕਿਤਾਬਾਂ ਵਿੱਚ ਲਿਖਿਆ ਹੈ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਅਤੇ ਦੋਸਤਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।