- ਰਾਸ਼ਟਰੀ
- No Comment
ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਅੱਜ ਕਿਸਾਨਾਂ ਦੀ ‘ਮਹਾਂਪੰਚਾਇਤ’, ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ
ਦਿੱਲੀ ਪੁਲਿਸ ਨੇ ਕਿਸਾਨਾਂ ‘ਤੇ 5000 ਤੋਂ ਵੱਧ ਇਕੱਠੇ ਨਾ ਹੋਣ, ਟਰੈਕਟਰ ਨਾ ਲਿਆਉਣ, ਰਾਮਲੀਲਾ ਮੈਦਾਨ ‘ਚ ਕੋਈ ਮਾਰਚ ਨਾ ਕਰਨ ਦੀਆਂ ਸ਼ਰਤਾਂ ਲਗਾਈਆਂ ਹਨ। ਦੁਪਹਿਰ 2.30 ਵਜੇ ਮਹਾਪੰਚਾਇਤ ਖਤਮ ਹੋਣ ਤੋਂ ਬਾਅਦ ਕਿਸਾਨਾਂ ਨੂੰ ਮੈਦਾਨ ਖਾਲੀ ਕਰਨ ਲਈ ਕਿਹਾ ਗਿਆ ਹੈ।
ਦਿੱਲੀ ਵਿਚ ਕਿਸਾਨਾਂ ਨੇ ਇਕ ਵਾਰ ਫਿਰ ਆਪਣਾ ਮੋਰਚਾ ਲਗਾਉਣਾ ਸ਼ੁਰੂ ਕਰ ਦਿਤਾ ਹੈ। ਕਿਸਾਨ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਇਕੱਠੇ ਹੋਣ ਜਾ ਰਹੇ ਹਨ। ਹਾਲ ਹੀ ਵਿੱਚ ਦਿੱਲੀ ਪੁਲਿਸ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਸਖ਼ਤ ਸ਼ਰਤਾਂ ਨਾਲ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਜ਼ਦੂਰ ਮਹਾਪੰਚਾਇਤ ਆਯੋਜਿਤ ਕਰਨ ਦੀ ਇਜਾਜ਼ਤ ਦਿੱਤੀ ਹੈ।
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਕਿਹਾ ਹੈ ਕਿ ਉਹ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਜ਼ਦੂਰ ਮਹਾਂਪੰਚਾਇਤ ਦਾ ਆਯੋਜਨ ਕਰਨਗੇ, ਜਿੱਥੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਲਈ ਮਤਾ ਪਾਸ ਕੀਤਾ ਜਾਵੇਗਾ। ਦਿੱਲੀ ਪੁਲਿਸ ਨੇ ਕਿਸਾਨ ਜਥੇਬੰਦੀਆਂ ਨੂੰ ਮਹਾਪੰਚਾਇਤ ਦੀ ਇਜਾਜ਼ਤ ਦਿੱਤੀ ਹੈ, ਪਰ ਭਾਰੀ ਸ਼ਰਤਾਂ ਨਾਲ।
ਦਿੱਲੀ ਪੁਲਿਸ ਨੇ ਕਿਸਾਨਾਂ ‘ਤੇ 5000 ਤੋਂ ਵੱਧ ਇਕੱਠੇ ਨਾ ਹੋਣ, ਟਰੈਕਟਰ ਨਾ ਲਿਆਉਣ, ਰਾਮਲੀਲਾ ਮੈਦਾਨ ‘ਚ ਕੋਈ ਮਾਰਚ ਨਾ ਕਰਨ ਦੀਆਂ ਸ਼ਰਤਾਂ ਲਗਾਈਆਂ ਹਨ। ਦੁਪਹਿਰ 2.30 ਵਜੇ ਮਹਾਪੰਚਾਇਤ ਖਤਮ ਹੋਣ ਤੋਂ ਬਾਅਦ ਕਿਸਾਨਾਂ ਨੂੰ ਮੈਦਾਨ ਖਾਲੀ ਕਰਨ ਲਈ ਕਿਹਾ ਗਿਆ ਹੈ। ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਕਿਸਾਨ ਮਜ਼ਦੂਰ ਮਹਾਪੰਚਾਇਤ ਦੇ ਮੱਦੇਨਜ਼ਰ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ ਦੀਆਂ ਤਿੰਨ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ‘ਤੇ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਪੁਲਿਸ ਦੇ ਡਿਪਟੀ ਕਮਿਸ਼ਨਰ (ਕੇਂਦਰੀ) ਐਮ ਹਰਸ਼ਵਰਧਨ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ 5,000 ਲੋਕਾਂ ਨਾਲ ਮਹਾਂਪੰਚਾਇਤਾਂ ਦਾ ਆਯੋਜਨ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਕਿਸਾਨ ਜਥੇਬੰਦੀਆਂ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਮਹਾਂਪੰਚਾਇਤ ਲਈ ਬਣਾਈਆਂ ਗਈਆਂ ਸ਼ਰਤਾਂ ਨੂੰ ਤੋੜਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।ਪੁਲਿਸ ਨੇ ਕਿਹਾ ਹੈ ਕਿ ਜੇਕਰ ਉਹ ਵਾਅਦੇ ਦੀ ਪਾਲਣਾ ਨਹੀਂ ਕਰਦੇ ਅਤੇ ਦਿੱਲੀ ਵਿੱਚ ਕਾਨੂੰਨ ਵਿਵਸਥਾ ਨੂੰ ਖਰਾਬ ਕਰਨ ਵਿੱਚ ਸ਼ਾਮਲ ਹੁੰਦੇ ਹਨ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।