Farmers Protest : ਕਿਸਾਨਾਂ ਨੇ ਅੱਜ ਫਿਰ ਕੀਤਾ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ, ਰਾਜਧਾਨੀ ‘ਚ ਸੁਰੱਖਿਆ ਸਖ਼ਤ

Farmers Protest : ਕਿਸਾਨਾਂ ਨੇ ਅੱਜ ਫਿਰ ਕੀਤਾ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ, ਰਾਜਧਾਨੀ ‘ਚ ਸੁਰੱਖਿਆ ਸਖ਼ਤ

ਕਿਸਾਨ ਅੰਦੋਲਨ ਕਈ ਦਿਨਾਂ ਤੋਂ ਠੰਡਾ ਪਿਆ ਹੋਇਆ ਸੀ, ਪਰ ਹੁਣ ਇਕ ਵਾਰ ਫਿਰ ਕਿਸਾਨਾਂ ਵਲੋਂ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ। AMI MSP ਸਮੇਤ ਕਈ ਮੰਗਾਂ ‘ਤੇ ਅੜੇ ਹੋਏ ਕਿਸਾਨ ਅੱਜ ਫਿਰ ਤੋਂ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰਨਗੇ। ਕੇਂਦਰ ਸਰਕਾਰ ਤੋਂ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਾਨੂੰਨੀ ਗਾਰੰਟੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ ਅਤੇ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਾ ਕਰਨਾ ਆਦਿ ਸ਼ਾਮਲ ਹਨ।

ਕਿਸਾਨ ਆਗੂ ਤੇਜਵੀਰ ਸਿੰਘ ਨੇ ਮੰਗਲਵਾਰ ਨੂੰ ਸ਼ੰਭੂ ਸਰਹੱਦ ‘ਤੇ ਪੱਤਰਕਾਰਾਂ ਨੂੰ ਦੱਸਿਆ ਕਿ ਭਲਕੇ (6 ਮਾਰਚ) ਪੂਰੇ ਭਾਰਤ ਤੋਂ ਕਿਸਾਨ ਦਿੱਲੀ ਦੇ ਜੰਤਰ-ਮੰਤਰ ਵੱਲ ਸ਼ਾਂਤੀਪੂਰਵਕ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਦੇ ਕਿਸਾਨਾਂ ਨੇ ਕੌਮੀ ਰਾਜਧਾਨੀ ਵੱਲ ਮਾਰਚ ਕਰਨ ਦੀਆਂ ਤਿਆਰੀਆਂ ਕਰ ਲਈਆਂ ਹਨ। ਸਿੰਘ ਨੇ ਕਿਹਾ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਬਿਹਾਰ ਦੇ ਕਿਸਾਨਾਂ ਨੇ ਮਾਰਚ ਲਈ ਦਿੱਲੀ ਜਾਣ ਲਈ ਪੂਰੀ ਤਿਆਰੀ ਕਰ ਲਈ ਹੈ।

ਹਾਲ ਹੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਇਸ ਤੋਂ ਪਹਿਲਾਂ 6 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਨੂੰ ਛੱਡ ਕੇ ਬਾਕੀ ਸਾਰੇ ਰਾਜਾਂ ਦੇ ਕਿਸਾਨ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਜਾਣਗੇ। ਪ੍ਰਦਰਸ਼ਨ ਨੂੰ ਦੇਖਦਿਆਂ ਦਿੱਲੀ ਪੁਲਿਸ ਵੀ ਅਲਰਟ ਹੋ ਗਈ ਹੈ, ਹਾਲਾਂਕਿ ਕਿਸਾਨਾਂ ਨੇ ਕਿਹਾ ਹੈ ਕਿ ਉਹ ਸ਼ਾਂਤੀਪੂਰਵਕ ਮਾਰਚ ਕਰਨਗੇ। ਪਰ ਪ੍ਰਸ਼ਾਸਨ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਕੋਈ ਵੀ ਲਾਪਰਵਾਹੀ ਨਹੀਂ ਵਰਤਣਾ ਚਾਹੁੰਦਾ।