ਪਿਤਾ ਲਈ ਵੋਟਾਂ ਮੰਗਣ ਗਏ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਦਾ ਕਿਸਾਨਾਂ ਵਲੋਂ ਹੋਇਆ ਵਿਰੋਧ

ਪਿਤਾ ਲਈ ਵੋਟਾਂ ਮੰਗਣ ਗਏ ‘ਆਪ’ ਉਮੀਦਵਾਰ ਗੁਰਮੀਤ ਸਿੰਘ  ਖੁੱਡੀਆਂ ਦੇ ਪੁੱਤਰ ਦਾ ਕਿਸਾਨਾਂ ਵਲੋਂ ਹੋਇਆ ਵਿਰੋਧ

ਨਾਰਾਜ਼ ਕਿਸਾਨਾਂ ਨੇ ਕਿਹਾ ਕਿ ਅੱਜ ਤੱਕ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੀ ਨਹੀਂ ਦਿੱਤਾ, ਅਜਿਹੇ ‘ਚ ਕਿਸਾਨ ਮੁੜ ‘ਆਪ’ ਨੂੰ ਵੋਟ ਕਿਵੇਂ ਦੇ ਸਕਦੇ ਹਨ।

ਪੰਜਾਬ ਵਿਚ ਕਈ ਨੇਤਾਵਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ‘ਆਪ’ ਸਰਕਾਰ ਦੇ ਖੇਤੀਬਾੜੀ ਮੰਤਰੀ ਅਤੇ ਬਠਿੰਡਾ ਸੀਟ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦਾ ਪੁੱਤਰ ਸੁਮਿਤ ਖੁੱਡੀਆਂ ਆਪਣੇ ਪਿਤਾ ਲਈ ਵੋਟਾਂ ਮੰਗਣ ਲਈ ਪਿੰਡ ਰਾਮਗੜ੍ਹ ਭੂੰਦੜ ਇਲਾਕੇ ਵਿੱਚ ਗਿਆ।

ਕਿਸਾਨਾਂ ਨੇ ਉਸ ਦਾ ਸਖ਼ਤ ਵਿਰੋਧ ਕੀਤਾ। ਜਦੋਂ ਕਿਸਾਨਾਂ ਨੇ ਸਵਾਲ ਪੁੱਛੇ ਤਾਂ ਖੁੱਡੀਆਂ ਦੇ ਪੁੱਤਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਨਾਰਾਜ਼ ਕਿਸਾਨਾਂ ਨੇ ਕਿਹਾ ਕਿ ਅੱਜ ਤੱਕ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੀ ਨਹੀਂ ਦਿੱਤਾ, ਅਜਿਹੇ ‘ਚ ਕਿਸਾਨ ਮੁੜ ‘ਆਪ’ ਨੂੰ ਵੋਟ ਕਿਵੇਂ ਦੇ ਸਕਦੇ ਹਨ। ਸ਼ੁੱਕਰਵਾਰ ਨੂੰ ਕਿਸਾਨਾਂ ਨੇ ਪਿੰਡ ਗੋਬਿੰਦਪੁਰਾ ਵਿੱਚ ਭਾਜਪਾ ਆਗੂਆਂ ਦੇ ਬਾਈਕਾਟ ਸਬੰਧੀ ਫਲੈਕਸ ਬੋਰਡ ਵੀ ਲਾਏ।

ਕਿਸਾਨ ਆਗੂ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਕਿਸਾਨਾਂ ਦੀਆਂ ਫ਼ਸਲਾਂ ਕੁਦਰਤੀ ਆਫ਼ਤਾਂ ਕਾਰਨ ਬਰਬਾਦ ਹੋ ਗਈਆਂ ਸਨ, ਪਰ ਪੰਜਾਬ ਦੀ ‘ਆਪ’ ਸਰਕਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲੇ ਤੱਕ ਕਿਸਾਨਾਂ ਨੂੰ ਕੋਈ ਮੁਆਵਜ਼ਾ ਜਾਰੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ, ਜੇਕਰ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ‘ਆਪ’ ਉਮੀਦਵਾਰ ਦਾ ਪੂਰੇ ਜ਼ੋਰ-ਸ਼ੋਰ ਨਾਲ ਵਿਰੋਧ ਕੀਤਾ ਜਾਵੇਗਾ।