ਕਿਸਾਨਾਂ ਨੇ ਕਿਹਾ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 22 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ‘ਚ ਕੀਤੀ ਜਾਵੇਗੀ ਮਹਾਪੰਚਾਇਤ

ਕਿਸਾਨਾਂ ਨੇ ਕਿਹਾ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 22 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ‘ਚ ਕੀਤੀ ਜਾਵੇਗੀ ਮਹਾਪੰਚਾਇਤ

ਕਿਸਾਨ ਆਪਣੇ ਤਿੰਨ ਸਾਥੀਆਂ ਨੂੰ ਰਿਹਾਅ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ 380 ਟਰੇਨਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ‘ਚੋਂ 139 ਨੂੰ ਰੱਦ ਕਰ ਦਿੱਤਾ ਗਿਆ ਹੈ।

ਕਿਸਾਨਾਂ ਨੇ ਇਕ ਵਾਰ ਫਿਰ ਅੰਦੋਲਨ ਸ਼ੁਰੂ ਕਰਨ ਲਈ ਕਿਹਾ ਹੈ। ਸ਼ੰਭੂ ‘ਚ ਰੇਲਵੇ ਟਰੈਕ ‘ਤੇ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਸ਼ੁੱਕਰਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਇਸ ਕਾਰਨ ਫ਼ਿਰੋਜ਼ਪੁਰ ਡਵੀਜ਼ਨ ਦੀਆਂ 21 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ, ਜਦਕਿ 83 ਪ੍ਰਭਾਵਿਤ ਹੋਈਆਂ। ਇਸ ਦੇ ਨਾਲ ਹੀ ਚਾਰ ਟਰੇਨਾਂ ਦੀ ਸ਼ੁਰੂਆਤ ਕੀਤੀ ਹੈ।

ਦੂਜੇ ਪਾਸੇ ਕਿਸਾਨ ਆਗੂਆਂ ਨੇ ਦੋ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 22 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ਵਿੱਚ ਮਹਾਂਪੰਚਾਇਤ ਕੀਤੀ ਜਾਵੇਗੀ। ਇਸ ਪੰਚਾਇਤ ਵਿੱਚ ਜੋ ਵੀ ਫੈਸਲਾ ਹੋਵੇਗਾ, ਉਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ। ਕਿਸਾਨ ਆਪਣੇ ਤਿੰਨ ਸਾਥੀਆਂ ਨੂੰ ਰਿਹਾਅ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ 380 ਟਰੇਨਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ‘ਚੋਂ 139 ਨੂੰ ਰੱਦ ਕਰ ਦਿੱਤਾ ਗਿਆ ਹੈ।

ਇਸਦੇ ਨਾਲ ਹੀ 170 ਵਾਹਨਾਂ ਨੂੰ ਡਾਇਵਰਟ ਕੀਤਾ ਗਿਆ ਹੈ। ਸ਼ੰਭੂ ਸਰਹੱਦ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਚੇਅਰਮੈਨ ਸੁਰਜੀਤ ਸਿੰਘ ਫੂਲ ਅਤੇ ਹੋਰਨਾਂ ਨੇ ਕਿਹਾ ਕਿ ਨਵਦੀਪ ਸਿੰਘ ਅਤੇ ਬਾਕੀ ਦੋ ਕਿਸਾਨਾਂ ਅਨੀਸ਼ ਖਟਕੜ ਅਤੇ ਗੁਰਕੀਰਤ ਸਿੰਘ ਨਾਲ ਜੇਲ੍ਹ ਵਿੱਚ ਦਹਿਸ਼ਤਗਰਦਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਜੀਂਦ ਜੇਲ ‘ਚ ਬੰਦ ਕਿਸਾਨ ਅਨੀਸ਼ ਖਟਕੜ 19 ਮਾਰਚ ਤੋਂ ਮਰਨ ਵਰਤ ‘ਤੇ ਹੈ।