- ਪੰਜਾਬ
- No Comment
ਚੰਡੀਗੜ੍ਹ ‘ਚ ਧਰਨਾ ਖਤਮ ਕਰਕੇ ਘਰ ਪਰਤਣ ਲੱਗੇ ਕਿਸਾਨ, ਸੀਐਮ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਫਿਰ ਤੋਂ ਵੱਡਾ ਸੰਘਰਸ਼ ਵਿੱਢਣਗੇ।
ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਚੰਡੀਗੜ੍ਹ ਵਿਚ ਪ੍ਰਦਰਸ਼ਨ ਕਰ ਰਹੇ ਸਨ। ਚੰਡੀਗੜ੍ਹ ਵਿੱਚ ਧਰਨਾ ਦੇ ਰਹੇ ਕਿਸਾਨਾਂ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਫਿਰ ਤੋਂ ਵੱਡਾ ਸੰਘਰਸ਼ ਵਿੱਢਣਗੇ।
ਦੱਸ ਦਈਏ ਕਿ ਚੰਡੀਗੜ੍ਹ ‘ਚ ਪਿਛਲੇ ਪੰਜ ਦਿਨਾਂ ਤੋਂ ਕਿਸਾਨ ਹੜਤਾਲ ‘ਤੇ ਬੈਠੇ ਸਨ। ਹਾਲਾਂਕਿ ਕਿਸਾਨਾਂ ਦੀ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਲੰਬੀ ਗੱਲਬਾਤ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਮਾਹਿਰਾਂ ਨਾਲ ਗੱਲ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ।
ਪੰਜਾਬ ਸਰਕਾਰ ਤੋਂ ਖੇਤੀ ਨੀਤੀ ਨੂੰ ਜਨਤਕ ਕਰਨ ਦੀ ਮੰਗ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਹੜਤਾਲ ’ਤੇ ਬੈਠੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਕਰੀਬ ਸਾਢੇ ਤਿੰਨ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਕਈ ਮੰਗਾਂ ’ਤੇ ਸਹਿਮਤੀ ਬਣ ਗਈ।