ਜੰਮੂ-ਕਸ਼ਮੀਰ : ਫਾਰੂਕ ਅਬਦੁੱਲਾ ਨੇ ਕਿਹਾ ਗੁਲਮਰਗ ਅੱਤਵਾਦੀ ਹਮਲੇ ਲਈ ਪਾਕਿਸਤਾਨ ਜ਼ਿੰਮੇਵਾਰ

ਜੰਮੂ-ਕਸ਼ਮੀਰ : ਫਾਰੂਕ ਅਬਦੁੱਲਾ ਨੇ ਕਿਹਾ ਗੁਲਮਰਗ ਅੱਤਵਾਦੀ ਹਮਲੇ ਲਈ ਪਾਕਿਸਤਾਨ ਜ਼ਿੰਮੇਵਾਰ

ਫਾਰੂਕ ਅਬਦੁੱਲਾ ਨੇ ਕਿਹਾ ਕਿ ਪਾਕਿਸਤਾਨ ਨੂੰ ਜੰਮੂ-ਕਸ਼ਮੀਰ ‘ਚ ਅਸ਼ਾਂਤੀ ਪੈਦਾ ਕਰਨ ਦੀ ਬਜਾਏ ਪਾਕਿਸਤਾਨ ਨੂੰ ਆਪਣੀ ਸਥਿਤੀ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਇਸਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ।

ਜੰਮੂ ਕਸ਼ਮੀਰ ਵਿਧਾਨਸਭਾ ਚੋਣਾਂ ਵਿਚ ਨੈਸ਼ਨਲ ਕਾਨਫਰੰਸ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਹੈ। ਨੈਸ਼ਨਲ ਕਾਨਫਰੰਸ (NC) ਦੇ ਮੁਖੀ ਫਾਰੂਕ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਗੁਲਮਰਗ ਅੱਤਵਾਦੀ ਹਮਲੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕਿਹਾ, ‘ਪਾਕਿਸਤਾਨ ਨੂੰ ਹਿੰਸਾ ਬੰਦ ਕਰਨੀ ਚਾਹੀਦੀ ਹੈ ਅਤੇ ਭਾਰਤ ਨਾਲ ਦੋਸਤੀ ਦਾ ਰਸਤਾ ਲੱਭਣਾ ਚਾਹੀਦਾ ਹੈ।’

ਉਨ੍ਹਾ ਕਿਹਾ ਕਿ ਪਾਕਿਸਤਾਨ ਨੂੰ ਜੰਮੂ-ਕਸ਼ਮੀਰ ‘ਚ ਅਸ਼ਾਂਤੀ ਪੈਦਾ ਕਰਨ ਦੀ ਬਜਾਏ ਆਪਣੀ ਸਥਿਤੀ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਇਸ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ। ਮੈਂ ਇਹ ਪਿਛਲੇ 30 ਸਾਲਾਂ ਤੋਂ ਦੇਖ ਰਿਹਾ ਹਾਂ, ਜੰਮੂ-ਕਸ਼ਮੀਰ ਵਿੱਚ ਬੇਕਸੂਰ ਲੋਕ ਮਾਰੇ ਜਾ ਰਹੇ ਹਨ। ਫਾਰੂਕ ਨੇ ਕਿਹਾ, ‘ਗੁਲਮਰਗ ਵਰਗੇ ਹਮਲੇ ਉਦੋਂ ਤੱਕ ਹੁੰਦੇ ਰਹਿਣਗੇ ਜਦੋਂ ਤੱਕ ਭਾਰਤ ਅਤੇ ਪਾਕਿਸਤਾਨ ਦੋਸਤੀ ਦਾ ਰਾਹ ਨਹੀਂ ਲੱਭ ਲੈਂਦੇ। ਤੁਸੀਂ ਜਾਣਦੇ ਹੋ ਕਿ ਉਹ (ਅੱਤਵਾਦੀ) ਕਿੱਥੋਂ ਆਉਂਦੇ ਹਨ। ਇਹ ਉਦੋਂ ਤੱਕ ਨਹੀਂ ਰੁਕੇਗਾ ਜਦੋਂ ਤੱਕ ਇਸ ਸਮੱਸਿਆ ਤੋਂ ਨਿਕਲਣ ਦਾ ਕੋਈ ਰਸਤਾ ਨਹੀਂ ਲੱਭਿਆ ਜਾਂਦਾ।

ਦਰਅਸਲ ਵੀਰਵਾਰ ਦੇਰ ਰਾਤ 3 ਤੋਂ ਜ਼ਿਆਦਾ ਅੱਤਵਾਦੀਆਂ ਨੇ 18 ਰਾਸ਼ਟਰੀ ਰਾਈਫਲਜ਼ ਦੀ ਗੱਡੀ ‘ਤੇ ਹਮਲਾ ਕਰ ਦਿੱਤਾ। ਇਸ ਵਿੱਚ 2 ਦਰਬਾਨ ਅਤੇ 3 ਜਵਾਨ ਸ਼ਹੀਦ ਹੋ ਗਏ ਸਨ। ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਉਮਰ ਅਬਦੁੱਲਾ ਦੀ ਮੁਲਾਕਾਤ ‘ਤੇ ਫਾਰੂਕ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਸਰਕਾਰ ਚਲਾਉਣ ਲਈ ਕੇਂਦਰ ਨਾਲ ਤਾਲਮੇਲ ਦੀ ਲੋੜ ਹੈ। ਜਦੋਂ ਮੈਂ ਮੁੱਖ ਮੰਤਰੀ ਸੀ ਤਾਂ ਮੈਂ ਹਰ ਵਾਰ ਕਿਹਾ ਸੀ ਕਿ ਤਾਲਮੇਲ ਚੰਗੀ ਗੱਲ ਹੈ ਕਿਉਂਕਿ ਸਭ ਕੁਝ ਉਨ੍ਹਾਂ (ਕੇਂਦਰੀ ਸਰਕਾਰ) ਕੋਲ ਹੈ।