ਫਾਜ਼ਿਲਕਾ ਦੇ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਬਿਨਾਂ ਕੀਤੀ ਬਿਜਾਈ, ਡੀਸੀ ਨੇ ਕੀਤਾ ਧੰਨਵਾਦ ਕਿਹਾ- ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ

ਫਾਜ਼ਿਲਕਾ ਦੇ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਬਿਨਾਂ ਕੀਤੀ ਬਿਜਾਈ, ਡੀਸੀ ਨੇ ਕੀਤਾ ਧੰਨਵਾਦ ਕਿਹਾ- ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਉਹ ਕਿਸਾਨ ਹਨ, ਜਿਨ੍ਹਾਂ ਨੇ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਕਰਕੇ ਨਾ ਸਿਰਫ਼ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਹੈ, ਸਗੋਂ ਆਪਣੀ ਜ਼ਮੀਨ ਨੂੰ ਬੰਜਰ ਹੋਣ ਤੋਂ ਵੀ ਬਚਾਇਆ ਹੈ।

ਫਾਜ਼ਿਲਕਾ ਤੋਂ ਇਕ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ, ਇਥੇ ਕਿਸਾਨਾਂ ਨੇ ਪਰਾਲੀ ਨੂੰ ਸਾੜੇ ਬਗੈਰ ਬਿਜਾਈ ਕੀਤੀ ਹੈ। ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਵਾਤਾਵਰਨ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਕੀਤੀ ਹੈ ਜਾਂ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਉਹ ਕਿਸਾਨ ਹਨ, ਜਿਨ੍ਹਾਂ ਨੇ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਕਰਕੇ ਨਾ ਸਿਰਫ਼ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਹੈ, ਸਗੋਂ ਆਪਣੀ ਜ਼ਮੀਨ ਨੂੰ ਬੰਜਰ ਹੋਣ ਤੋਂ ਵੀ ਬਚਾਇਆ ਹੈ। ਜਿਸ ਦਾ ਸਿੱਧਾ ਅਸਰ ਆਉਣ ਵਾਲੇ ਸਾਲਾਂ ਵਿੱਚ ਉਨ੍ਹਾਂ ਨੂੰ ਆਪਣੀ ਜ਼ਮੀਨ ਤੋਂ ਮਿਲਣ ਵਾਲੀ ਫ਼ਸਲ ਦੇ ਝਾੜ ‘ਤੇ ਪਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਇਸ ਦੇ ਨਾਲ ਪਰਾਲੀ ਦੇ ਰੂਪ ਵਿੱਚ ਮੌਜੂਦ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਪਰਾਲੀ ਸਾਡੀ ਜ਼ਮੀਨ ਵਿੱਚੋਂ ਪੌਸ਼ਟਿਕ ਤੱਤ ਲੈ ਕੇ ਪੈਦਾ ਕੀਤੀ ਜਾਂਦੀ ਹੈ ਅਤੇ ਜੇਕਰ ਇਸ ਨੂੰ ਸਾੜ ਦਿੱਤਾ ਜਾਵੇ ਤਾਂ ਇਹ ਤੱਤ ਪ੍ਰਦੂਸ਼ਿਤ ਧੂੰਏਂ ਦੇ ਰੂਪ ਵਿੱਚ ਉੱਡ ਜਾਂਦੇ ਹਨ, ਪਰ ਜੇਕਰ ਇਸਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਤਾਂ ਇਸ ਨਾਲ ਫਸਲ ਵਧੀਆ ਹੁੰਦੀ ਹੈ ਅਤੇ ਤੱਤ ਜ਼ਮੀਨ ਵਿੱਚ ਵਾਪਸ ਚਲੇ ਜਾਂਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਸਾਡੇ ਕਿਸਾਨਾਂ ਲਈ ਸਭ ਤੋਂ ਲਾਹੇਵੰਦ ਤਰੀਕਾ ਹੈ ਪਰਾਲੀ ਨੂੰ ਖੇਤ ਵਿੱਚ ਰਲਾਉਣਾ ਅਤੇ ਮਲਚਿੰਗ ਵਿਧੀ ਦੇ ਨਾਲ-ਨਾਲ ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਕਿਉਂਕਿ ਜੇਕਰ ਅਸੀਂ ਪਰਾਲੀ ਦੀਆਂ ਗੰਢਾਂ ਬਣਾ ਕੇ ਚੁੱਕ ਲਈਏ ਤਾਂ ਵੀ ਪੌਸ਼ਟਿਕ ਤੱਤ ਮਿੱਟੀ ਵਿੱਚ ਵਾਪਸ ਨਹੀਂ ਆਉਂਦੇ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਖੇਤ ਵਿੱਚ ਰਲਾ ਕੇ ਅਤੇ ਕਣਕ ਦੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ।