- ਪੰਜਾਬ
- No Comment
ਜਲੰਧਰ ‘ਚ UMA ਫੈਕਟਰੀ ‘ਚ ਲੱਗੀ ਭਿਆਨਕ ਅੱਗ, 25 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ
ਅੱਗ ਲੱਗਣ ਕਾਰਨ ਫੈਕਟਰੀ ਦੇ ਆਸਪਾਸ ਰਹਿੰਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੇ ਸਮੇਂ ਫੈਕਟਰੀ ਦੇ ਅੰਦਰ ਕਈ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੂੰ ਫਾਇਰ ਬ੍ਰਿਗੇਡ ਦੀ ਟੀਮ ਨੇ ਬਾਹਰ ਕੱਢ ਲਿਆ।
ਜਲੰਧਰ ਤੋਂ ਇਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਦੇ ਲੈਦਰ ਕੰਪਲੈਕਸ ‘ਚ ਸਥਿਤ UMA ਫੈਕਟਰੀ ‘ਚ ਸੋਮਵਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫੈਕਟਰੀ ਵਿੱਚ ਕੰਮ ਕਰਦੇ ਮੁਲਾਜ਼ਮਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਫਾਇਰ ਵਿਭਾਗ ਨੂੰ ਦਿੱਤੀ ਗਈ।
ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਇੰਨੀ ਭਿਆਨਕ ਸੀ ਕਿ ਇਕ ਤੋਂ ਬਾਅਦ ਇਕ 25 ਦੇ ਕਰੀਬ ਗੱਡੀਆਂ ਨੂੰ ਬੁਲਾਉਣਾ ਪਿਆ। ਅੱਗ ਲੱਗਣ ਕਾਰਨ ਫੈਕਟਰੀ ਦੇ ਆਸਪਾਸ ਰਹਿੰਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੇ ਸਮੇਂ ਫੈਕਟਰੀ ਦੇ ਅੰਦਰ ਕਈ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੂੰ ਫਾਇਰ ਬ੍ਰਿਗੇਡ ਦੀ ਟੀਮ ਨੇ ਬਾਹਰ ਕੱਢ ਲਿਆ। ਜਾਣਕਾਰੀ ਅਨੁਸਾਰ ਫੈਕਟਰੀ ਦੇ ਉਪਰਲੇ ਹਿੱਸੇ ਵਿੱਚ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ।
ਇਸ ਦੀ ਚੰਗਿਆੜੀ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਹੈ। ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਫੈਕਟਰੀ ਵਿੱਚ ਖੇਡਾਂ ਦਾ ਸਮਾਨ ਬਣਾਇਆ ਜਾਂਦਾ ਹੈ, ਜਿਸ ਕਾਰਨ ਫੈਕਟਰੀ ਵਿੱਚ ਵੱਡੀ ਮਾਤਰਾ ਵਿੱਚ ਰਬੜ ਅਤੇ ਹੋਰ ਜਲਣਸ਼ੀਲ ਸਮੱਗਰੀ ਪਈ ਸੀ। ਇਸ ਕਾਰਨ ਅੱਗ ਵਧਦੀ ਜਾ ਰਹੀ ਸੀ, ਜਿਸ ਕਾਰਨ ਫਾਇਰ ਬ੍ਰਿਗੇਡ ਨੂੰ ਅੱਗ ‘ਤੇ ਕਾਬੂ ਪਾਉਣ ‘ਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਫਾਇਰ ਵਿਭਾਗ ਵੱਲੋਂ ਪਾਣੀ ਦੇ ਨਾਲ-ਨਾਲ ਅੱਗ ਬੁਝਾਉਣ ਵਾਲੇ ਫੋਮ ਦੀ ਵੀ ਵਰਤੋਂ ਕੀਤੀ ਗਈ। ਅੱਗ ਨੂੰ ਪੂਰੀ ਤਰ੍ਹਾਂ ਨਾਲ ਬੁਝਾਉਣ ਦੇ ਯਤਨ ਜਾਰੀ ਹਨ।