ਯੂਪੀ ਦੇ 20 ਜ਼ਿਲ੍ਹਿਆਂ ‘ਚ ਹੜ੍ਹ, 30 ਪਿੰਡ ਡੁੱਬੇ, ਗੁਜਰਾਤ-ਮਹਾਰਾਸ਼ਟਰ ‘ਚ ਰੈੱਡ ਅਲਰਟ

ਯੂਪੀ ਦੇ 20 ਜ਼ਿਲ੍ਹਿਆਂ ‘ਚ ਹੜ੍ਹ, 30 ਪਿੰਡ ਡੁੱਬੇ, ਗੁਜਰਾਤ-ਮਹਾਰਾਸ਼ਟਰ ‘ਚ ਰੈੱਡ ਅਲਰਟ

ਮੌਸਮ ਵਿਭਾਗ ਨੇ ਅੱਜ ਗੁਜਰਾਤ, ਮਹਾਰਾਸ਼ਟਰ, ਕਰਨਾਟਕ ਅਤੇ ਗੋਆ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਮੱਧ ਪ੍ਰਦੇਸ਼, ਤਾਮਿਲਨਾਡੂ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਨਸੂਨ ਸ਼ੁਰੂ ਹੁੰਦਿਆਂ ਹੀ ਦੇਸ਼ ਦੇ ਕਈ ਸ਼ਹਿਰਾਂ ਵਿਚ ਹੜ੍ਹ ਵਰਗੇ ਹਾਲਾਤ ਹੋ ਗਏ ਹਨ। ਉੱਤਰ ਪ੍ਰਦੇਸ਼ ਦੇ 20 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਰਾਪਤੀ ਗੋਰਖਪੁਰ ‘ਚ ਖਤਰੇ ਦੇ ਨਿਸ਼ਾਨ ਤੋਂ ਪਾਰ ਵਹਿ ਰਹੀ ਹੈ। ਸੜਕਾਂ ‘ਤੇ ਕਿਸ਼ਤੀਆਂ ਚੱਲ ਰਹੀਆਂ ਹਨ। 30 ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਹਰਦੋਈ ਵਿੱਚ ਇੰਨੀ ਜ਼ਿਆਦਾ ਬਾਰਿਸ਼ ਹੋਈ ਹੈ ਕਿ ਲੋਕਾਂ ਦੇ ਘਰਾਂ ਵਿੱਚ ਗੋਡੇ-ਗੋਡੇ ਪਾਣੀ ਭਰ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੋਮਵਾਰ ਨੂੰ ਮੁੱਖ ਮੰਤਰੀ ਯੋਗੀ ਨਾਲ ਹੜ੍ਹ ਦੀ ਸਥਿਤੀ ‘ਤੇ ਚਰਚਾ ਕੀਤੀ।

ਦੂਜੇ ਪਾਸੇ ਬਿਹਾਰ ਵਿੱਚ ਵੀ ਕਈ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਮੁਜ਼ੱਫਰਪੁਰ ‘ਚ ਸਥਿਤੀ ਸਭ ਤੋਂ ਖਰਾਬ ਹੈ। ਕਟੜਾ ਬਲਾਕ ‘ਚ ਬਾਗਮਤੀ ਅਤੇ ਲਖਨਦੇਈ ਨਦੀਆਂ ਦਾ ਜਲਥਲ ਹੈ। ਬਕੁਚੀ, ਪਾਟਾਰੀ, ਅੰਡਾਮਾ, ਬਸਘਟਾ, ਨਵਾਦਾ, ਗੰਗੇਆ ਦੇ 50 ਹਜ਼ਾਰ ਤੋਂ ਵੱਧ ਪਿੰਡਾਂ ਦੀ ਆਬਾਦੀ ਹੜ੍ਹ ਦੇ ਪਾਣੀ ਵਿੱਚ ਘਿਰ ਗਈ ਹੈ। ਮੌਸਮ ਵਿਭਾਗ ਨੇ ਅੱਜ ਗੁਜਰਾਤ, ਮਹਾਰਾਸ਼ਟਰ, ਕਰਨਾਟਕ ਅਤੇ ਗੋਆ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਤਾਮਿਲਨਾਡੂ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਉੱਤਰਾਖੰਡ, ਤੇਲੰਗਾਨਾ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਮੱਧ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਪੱਛਮੀ ਬੰਗਾਲ, ਸਿੱਕਮ, ਅੰਡੇਮਾਨ ਅਤੇ ਨਿਕੋਬਾਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਆਈਐਮਡੀ ਨੇ ਉੜੀਸਾ, ਗੋਆ, ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਮੱਧ ਪ੍ਰਦੇਸ਼ ਵਿੱਚ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।