ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਅਯੁੱਧਿਆ ਦੇ ਰਾਮ ਮੰਦਰ ‘ਚ ਟੇਕਿਆ ਮੱਥਾ, ਪਤਨੀ ਨਾਲ ਕੀਤੀ ਪੂਜਾ

ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਅਯੁੱਧਿਆ ਦੇ ਰਾਮ ਮੰਦਰ ‘ਚ ਟੇਕਿਆ ਮੱਥਾ, ਪਤਨੀ ਨਾਲ ਕੀਤੀ ਪੂਜਾ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕੀਤੀ ਹੈ। ਸਾਬਕਾ ਮੁੱਖ ਮੰਤਰੀ ਨੇ ਆਪਣੀ ਪਤਨੀ ਨਾਲ ਰਾਮਲਲਾ ਦੇ ਦਰਸ਼ਨ ਕੀਤੇ।

ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਚੰਨੀ ਇਕ ਵਾਰ ਫਿਰ ਰਾਜਨੀਤੀ ਵਿਚ ਸਰਗਰਮ ਹੋ ਗਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਯੁੱਧਿਆ ਧਾਮ ਪਹੁੰਚ ਗਏ ਹਨ। ਚੰਨੀ ਨੇ ਪਰਿਵਾਰ ਸਮੇਤ ਰਾਮ ਮੰਦਰ ‘ਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ।

ਸਾਬਕਾ ਮੁੱਖ ਮੰਤਰੀ ਨੇ ਵੀ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕੀਤੀ ਹੈ। ਸਾਬਕਾ ਮੁੱਖ ਮੰਤਰੀ ਨੇ ਆਪਣੀ ਪਤਨੀ ਨਾਲ ਰਾਮਲਲਾ ਦੇ ਦਰਸ਼ਨ ਕੀਤੇ। ਸਾਬਕਾ ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਲਈ ਉਨ੍ਹਾਂ ਦੇ ਦਿਲ ਵਿੱਚ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਜਨਮ ਵੀ ਰਾਮ ਨੌਮੀ ਵਾਲੇ ਦਿਨ ਹੋਇਆ ਸੀ।

ਸਾਬਕਾ ਸੀਐਮ ਨੇ ਇੱਥੇ ਚੋਣਾਂ ਨਾਲ ਜੁੜੀ ਕੋਈ ਗੱਲ ਨਹੀਂ ਕੀਤੀ। ਇਸ ਦੇ ਨਾਲ ਹੀ ਕਾਂਗਰਸ ਪੰਜਾਬ ਦੀ ਫਤਿਹਗੜ੍ਹ ਸਾਹਿਬ ਸੀਟ ਤੋਂ ਸਾਬਕਾ ਮੁੱਖ ਮੰਤਰੀ ਨੂੰ ਲੋਕ ਸਭਾ ਚੋਣਾਂ ਵਿੱਚ ਉਤਾਰਨ ਦੀ ਯੋਜਨਾ ਬਣਾ ਰਹੀ ਹੈ। ਇਸ ਖ਼ਬਰ ਨਾਲ ਅਟਕਲਾਂ ਦਾ ਬਾਜ਼ਾਰ ਵੀ ਗਰਮ ਹੋ ਗਿਆ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵੀ ਆਪਣੀ ਰਣਨੀਤੀ ਬਦਲ ਸਕਦੀ ਹੈ।