- ਖੇਡਾਂ
- No Comment
ਸਾਬਕਾ ਭਾਰਤੀ ਕ੍ਰਿਕਟਰ ਅੰਸ਼ੁਮਨ ਗਾਇਕਵਾੜ ਦਾ ਹੋਇਆ ਦਿਹਾਂਤ
ਕਪਿਲ ਦੇਵ ਸਮੇਤ ਕੁਝ ਹੋਰ ਖਿਡਾਰੀਆਂ ਨੇ ਬੀ.ਸੀ.ਸੀ.ਆਈ. ਤੋਂ ਗਾਇਕਵਾੜ ਦੇ ਇਲਾਜ ਅਤੇ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਮਦਦ ਦੀ ਮੰਗ ਕੀਤੀ ਸੀ, ਜਿਸ ਨੂੰ ਲੈ ਕੇ ਸਕੱਤਰ ਜੈ ਸ਼ਾਹ ਨੇ ਵੱਡਾ ਕਦਮ ਚੁੱਕਦੇ ਹੋਏ ਬੋਰਡ ਨੂੰ ਆਦੇਸ਼ ਦਿੱਤਾ ਕਿ ਅੰਸ਼ੂਮਨ ਗਾਇਕਵਾੜ ਦੇ ਪਰਿਵਾਰ ਨੂੰ ਤੁਰੰਤ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ।
ਪਿੱਛਲੇ ਕਈ ਦਿਨਾਂ ਤੋਂ ਬਿਮਾਰ ਚਲ ਰਹੇ ਭਾਰਤ ਦੇ ਮਹਾਨ ਕ੍ਰਿਕਟਰ ਅੰਸ਼ੁਮਨ ਗਾਇਕਵਾੜ ਨੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿਤਾ ਹੈ। ਭਾਰਤੀ ਕ੍ਰਿਕਟ ਲਈ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਭਾਰਤੀ ਕ੍ਰਿਕਟਰ ਅੰਸ਼ੁਮਨ ਗਾਇਕਵਾੜ ਦਾ ਦਿਹਾਂਤ ਹੋ ਗਿਆ ਹੈ। ਗਾਇਕਵਾੜ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਉਹ ਬਲੱਡ ਕੈਂਸਰ ਤੋਂ ਪੀੜਤ ਸਨ, ਜਿਸ ਲਈ ਉਨ੍ਹਾਂ ਦਾ ਲੰਡਨ ‘ਚ ਇਲਾਜ ਚੱਲ ਰਿਹਾ ਸੀ। ਬੀਸੀਸੀਆਈ ਨੇ ਗਾਇਕਵਾੜ ਦੇ ਪਰਿਵਾਰ ਨੂੰ ਇਲਾਜ ਲਈ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਹੁਕਮ ਦਿੱਤਾ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲਿਖਿਆ ਹੈ ਕਿ ਅੰਸ਼ੂਮਨ ਗਾਇਕਵਾੜ ਜੀ ਨੂੰ ਕ੍ਰਿਕਟ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਹ ਇੱਕ ਪ੍ਰਤਿਭਾਸ਼ਾਲੀ ਖਿਡਾਰੀ ਅਤੇ ਸ਼ਾਨਦਾਰ ਕੋਚ ਸੀ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਟਵੀਟ ਕੀਤਾ, “ਅੰਸ਼ੁਮਨ ਗਾਇਕਵਾੜ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ।” ਪੂਰੇ ਕ੍ਰਿਕਟ ਜਗਤ ਲਈ ਦਿਲ ਦਹਿਲਾਉਣ ਵਾਲੀ ਖ਼ਬਰ, ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।
ਕਪਿਲ ਦੇਵ ਸਮੇਤ ਕੁਝ ਹੋਰ ਖਿਡਾਰੀਆਂ ਨੇ ਬੀ.ਸੀ.ਸੀ.ਆਈ. ਤੋਂ ਉਸਦੇ ਇਲਾਜ ਅਤੇ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਮਦਦ ਦੀ ਮੰਗ ਕੀਤੀ ਸੀ, ਜਿਸ ਨੂੰ ਲੈ ਕੇ ਸਕੱਤਰ ਜੈ ਸ਼ਾਹ ਨੇ ਵੱਡਾ ਕਦਮ ਚੁੱਕਦੇ ਹੋਏ ਬੋਰਡ ਨੂੰ ਆਦੇਸ਼ ਦਿੱਤਾ ਕਿ ਅੰਸ਼ੂਮਨ ਗਾਇਕਵਾੜ ਦੇ ਪਰਿਵਾਰ ਨੂੰ ਤੁਰੰਤ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ। ਅੰਸ਼ੁਮਨ ਗਾਇਕਵਾੜ ਨੇ ਦੋ ਵਾਰ ਭਾਰਤੀ ਟੀਮ ਦੇ ਕੋਚ ਦੀ ਭੂਮਿਕਾ ਨਿਭਾਈ ਹੈ। ਜੇਕਰ ਉਨ੍ਹਾਂ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਾਲ 1974 ‘ਚ ਟੀਮ ਇੰਡੀਆ ਲਈ ਟੈਸਟ ‘ਚ ਡੈਬਿਊ ਕੀਤਾ ਸੀ।